ਪਾਕਿ ਗੋਲੀਬਾਰੀ 'ਚ ਦੋ ਬੱਚਿਆਂ ਦੀ ਮੌਤ, 12 ਜ਼ਖ਼ਮੀ ਘੁਸਪੈਠ ਕਰ ਰਹੇ ਦੋ ਅਤਿਵਾਦੀ ਹਲਾਕ
Published : Oct 3, 2017, 2:11 am IST
Updated : Oct 2, 2017, 8:41 pm IST
SHARE ARTICLE

ਜੰਮੂ, 2 ਅਕਤੂਬਰ: ਪਾਕਿਸਤਾਨ ਵਲੋਂ ਅੱਜ ਪੁਣਛ ਜ਼ਿਲ੍ਹੇ ਵਿਚ ਸਰਹੱਦ ਨੇੜੇ ਕੀਤੀ ਗਈ ਗੋਲੀਬਾਰੀ ਵਿਚ ਦੋ ਬੱਚਿਆਂ ਦੀ ਮੌਤ ਹੋ ਗਈ ਜਦਕਿ 12 ਹੋਰ ਨਾਗਰਿਕ ਜ਼ਖ਼ਮੀ ਹੋ ਗਏ। ਗੋਲੀਬਾਰੀ ਵਿਚ ਜ਼ਖ਼ਮੀ ਹੋਏ 12 ਨਾਗਰਿਕਾਂ ਵਿਚ ਪੰਜ ਬੱਚੇ ਵੀ ਹਨ ਜਿਨ੍ਹਾਂ ਵਿਚੋਂ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਪੰਜ ਸਾਲਾ ਜ਼ੋਬੀਆ ਕੌਸਰ ਨੂੰ ਹੈਲੀਕਾਪਟਰ ਰਾਹੀਂ ਜੰਮੂ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇਸੇ ਦੌਰਾਨ ਫ਼ੌਜ ਨੇ ਕਸ਼ਮੀਰ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਦੋ ਅਤਿਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿਤਾ। 
ਪਾਕਿਸਤਾਨ ਵਲੋਂ ਅੱਜ ਸਵੇਰੇ 6:30 ਵਜੇ ਤੋਂ ਲੈ ਕੇ 11:30 ਵਜੇ ਤਕ ਸਰਹੱਦ ਨੇੜੇ ਦਿਗਵਾਰ, ਸ਼ਾਹਪੁਰ, ਕਸਬਾ, ਕੇਰਨੀ ਅਤੇ ਮੰਧਾਰ ਖੇਤਰਾਂ ਵਿਚ ਗੋਲੀਬਾਰੀ ਕੀਤੀ ਗਈ। ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਭਾਰਤੀ ਫ਼ੌਜ ਨੇ ਵੀ ਜਵਾਬੀ ਕਾਰਵਾਈ ਕੀਤੀ। ਪਾਕਿਸਤਾਨ ਨੇ ਆਮ ਨਾਗਰਿਕਾਂ ਅਤੇ ਪੁਲਿਸ ਚੌਕੀਆਂ ਨੂੰ ਨਿਸ਼ਾਨਾ ਬਣਾਇਆ। 

ਪੁਣਛ ਦੇ ਜ਼ਿਲ੍ਹਾ ਵਿਕਾਸ ਕਮਿਸ਼ਨਰ ਤਾਰਿਕ ਅਹਿਮਦ ਜ਼ਾਰਗਰ ਨੇ ਕਿਹਾ ਕਿ ਪਾਕਿਸਤਾਨੀ ਗੋਲੀਬਾਰੀ ਵਿਚ 9 ਸਾਲਾ ਮੁੰਡੇ ਅਤੇ 15 ਸਾਲਾ ਕੁੜੀ ਦੀ ਮੌਤ ਹੋ ਗਈ ਅਤੇ 12 ਹੋਰ ਨਾਗਰਿਕ ਜ਼ਖ਼ਮੀ ਹੋ ਗਏ। ਮ੍ਰਿਤਕ ਬੱÎਚਿਆਂ ਦੀ ਪਛਾਣ ਮੁਹੱਲਾ ਕਸਬਾ ਦੇ ਰਹਿਣ ਵਾਲੇ ਅਸਰਾਰ ਅਹਿਮਦ ਅਤੇ ਕੇਰਮਾ ਪਿੰਡ ਦੀ ਰਹਿਣ ਵਾਲੀ ਯਾਸਮੀਨ ਅਖ਼ਤਰ ਵਜੋਂ ਹੋਈ ਹੈ।
ਉਨ੍ਹਾਂ ਕਿਹਾ ਕਿ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਦੋ ਜ਼ਖ਼ਮੀਆਂ ਨੂੰ ਜੰਮੂ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਦਕਿ ਬਾਕੀ ਅੱਠ ਜ਼ਖ਼ਮੀਆਂ ਦਾ ਇਲਾਜ ਜ਼ਿਲ੍ਹਾ ਹਸਪਤਾਲ ਵਿਚ ਚੱਲ ਰਿਹਾ ਹੈ।  ਉਨ੍ਹਾਂ ਕਿਹਾ ਕਿ ਗੋਲੀਬਾਰੀ ਕਾਰਨ ਸਰਹੱਦ ਨੇੜੇ ਰਹਿ ਰਹੇ ਲੋਕਾਂ ਅੰਦਰ ਡਰ ਪੈਦਾ ਕਰ ਦਿਤਾ ਹੈ। ਜ਼ਿਆਦਾਤਰ ਲੋਕ ਪ੍ਰਭਾਵਤ ਪਿੰਡਾਂ ਨੂੰ ਛੱਡ ਕੇ ਸੁਰੱਖਿਅਤ ਥਾਵਾਂ ਵਲ ਜਾ ਰਹੇ ਹਨ। ਜ਼ਾਰਗਰ ਨੇ ਕਿਹਾ ਕਿ ਜੰਮੂ-ਕਸ਼ਮੀਰ ਸਰਕਾਰ ਨੇ ਸਰਹੱਦ ਨੇੜੇ ਰਹਿ ਰਹੇ ਲੋਕਾਂ ਦੀ ਸੁਰੱਖਿਆ ਲਈ 40 ਬੰਕਰਾਂ ਦੀ ਉਸਾਰੀ ਸ਼ੁਰੂ ਕਰ ਦਿਤੀ ਹੈ। ਇਹ 40 ਬੰਕਰ ਜ਼ਮੀਨਦੋਜ਼ ਬਣਾਏ ਜਾਣਗੇ ਅਤੇ ਉਮੀਦ ਹੈ ਕਿ ਇਹ ਪ੍ਰਾਜੈਕਟ ਛੇਤੀ ਹੀ ਪੂਰਾ ਹੋ ਜਾਵੇਗਾ।          (ਪੀ.ਟੀ.ਆਈ.)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement