ਪਾਕਿਸਤਾਨ ਨੇ ਉੜੀ ਸੈਕਟਰ 'ਚ ਕੀਤੀ ਗੋਲੀਬੰਦੀ ਦੀ ਉਲੰਘਣਾ
Published : Oct 23, 2017, 12:12 am IST
Updated : Oct 22, 2017, 6:42 pm IST
SHARE ARTICLE

ਸ੍ਰੀਨਗਰ, 22 ਅਕਤੂਬਰ : ਪਾਕਿਸਤਾਨੀ ਫ਼ੌਜੀਆਂ ਨੇ ਬਾਰਾਮੁੱਲਾ ਜ਼ਿਲ੍ਹੇ ਦੇ ਉਰੀ ਸੈਕਟਰ ਦੇ ਕਮਾਲਕੋਟ ਇਲਾਕੇ 'ਚ ਅੱਜ ਲਗਾਤਾਰ ਦੂਜੇ ਦਿਨ ਕੰਟਰੋਲ ਰੇਖਾ 'ਤੇ ਗੋਲੀਬੰਦੀ ਦੀ ਉਲੰਘਣਾ ਕੀਤੀ। ਫ਼ੌਜ ਦੇ ਇਕ ਅਧਿਕਾਰੀ ਨੇ ਇਸ ਬਾਰੇ ਦਸਿਆ। ਅਧਿਕਾਰੀ ਨੇ ਦਸਿਆ ਕਿ ਗੋਲੀਬਾਰੀ 'ਚ 'ਚ ਅਜੇ ਤਕ ਕਿਸੇ ਦੇ ਮਰਨ ਦੀ ਸੂਚਨਾ ਨਹੀਂ ਹੈ।


ਉਨ੍ਹਾਂ ਦਸਿਆ ਕਿ ਪਾਕਿਸਤਾਨ ਦੀ ਫ਼ੌਜ ਨੇ ਬਿਨਾਂ ਉਕਸਾਵੇ ਤੋਂ ਕਮਾਲਕੋਟ ਇਲਾਕੇ 'ਚ ਲਗਾਤਾਰ ਦੂਜੇ ਦਿਨ ਗੋਲੀਬੰਦੀ ਦੀ ਉਲੰਘਣਾ ਕੀਤੀ ਅਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਅਧਿਕਾਰੀ ਨੇ ਦਸਿਆ ਕਿ ਭਾਰਤੀ ਫ਼ੌਜੀ ਇਸ ਗੋਲੀਬਾਰੀ ਦਾ ਕਰਾਰ ਤੇ ਮੂੰਹ ਤੋੜਵਾਂ ਜਵਾਬ ਦੇ ਰਹੇ ਹਨ। ਕਲ ਹੋਈ ਗੋਲੀਬਾਰੀ 'ਚ ਸੈਨਾ ਦੇ ਇਕ ਕੁਲੀ ਦੀ ਮੌਤ ਹੋ ਗਈ ਅਤੇ ਦੋ ਔਰਤਾਂ ਜ਼ਖ਼ਮੀ ਹੋ ਗਈਆਂ ਸਨ। (ਏਜੰਸੀ)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement