ਪਾਕਿਸਤਾਨ ਵਲੋਂ ਸਰਹੱਦ 'ਤੇ ਗੋਲੀਬਾਰੀ, ਦੋ ਜਵਾਨ ਜ਼ਖ਼ਮੀ
Published : Feb 28, 2018, 1:03 am IST
Updated : Feb 27, 2018, 7:33 pm IST
SHARE ARTICLE

ਨਵੀਂ ਦਿੱਲੀ, 27 ਫ਼ਰਵਰੀ : ਪਾਕਿਸਤਾਨ ਦੀ ਫ਼ੌਜ ਨੇ ਅੱਜ ਗੋਲੀਬੰਦੀ ਦੀ ਉਲੰਘਣਾ ਕੀਤੀ ਅਤੇ ਪੁੰਛ ਤੇ ਰਾਜੌਰੀ ਜ਼ਿਲ੍ਹਿਆਂ ਵਿਚ ਕੰਟਰੋਲ ਰੇਖਾ ਨਾਲ ਲੱਗੀਆਂ ਅਗਲੀਆਂ ਚੌਕੀਆਂ ਤੇ ਰਿਹਾਇਸ਼ੀ ਇਲਾਕਿਆਂ 'ਤੇ ਗੋਲੀਬਾਰੀ ਕੀਤੀ। ਰਖਿਆ ਬੁਲਾਰੇ ਨੇ ਦਸਿਆ ਕਿ ਅੱਜ ਸਵੇਰੇ ਕਰੀਬ 8 ਵਜੇ ਛੋਟੇ ਹਥਿਆਰਾਂ, ਸਵੈਚਲਿਤ ਹਥਿਆਰਾਂ ਤੇ ਮੋਰਟਾਰ ਬੰਬਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ ਜਿਸ ਵਿਚ ਬੀਐਸਐਫ਼ ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਵੀ ਮੂੰਹਤੋੜ ਜਵਾਬ ਦੇ ਰਹੀ ਹੈ। ਰਾਜੌਰੀ ਜ਼ਿਲ੍ਹੇ ਦੇ ਪ੍ਰਭਾਵਤ ਇਲਾਕਿਆਂ ਵਿਚ ਸਕੂਲ ਬੰਦ ਕਰ ਦਿਤੇ ਗਏ ਹਨ। ਉਧਰ, ਬਾਂਦੀਪੋਰਾ ਜ਼ਿਲ੍ਹੇ ਵਿਚ ਕਲ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਜ਼ਖ਼ਮੀ ਹੋਏ ਲਸ਼ਕਰ ਦੇ ਅਤਿਵਾਦੀ ਦੀ ਅੱਜ ਮੌਤ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਇਹ ਅਤਿਵਾਦੀ ਪਾਕਿਸਤਾਨ ਦਾ ਰਹਿਣ ਵਾਲਾ ਹੈ। 


ਕਲ ਅਤਿਵਾਦੀਆਂ ਨਾਲ ਮੁਕਾਬਲਾ ਹੋਇਆ ਸੀ। ਬਾਅਦ ਵਿਚ ਪਤਾ ਲੱਗਾ ਕਿ ਇਕ ਅਤਿਵਾਦੀ ਮੁਕਾਬਲੇ ਵਿਚ ਜ਼ਖ਼ਮੀ ਹੋਇਆ ਹੈ। ਕੁੱਝ ਸਮਾਜ ਵਿਰੋਧੀ ਅਨਸਰਾਂ ਦੀ ਅਗਵਾਈ ਵਿਚ ਜਨਾਜ਼ਾ ਕਢਿਆ ਗਿਆ ਅਤੇ ਅਤਿਵਾਦੀ ਨੂੰ ਦਫ਼ਨ ਕਰ ਦਿਤਾ ਗਿਆ। ਬੁਲਾਰੇ ਮੁਤਾਬਕ ਪ੍ਰਦਰਸ਼ਨਾਂ ਦੀ ਅਗਵਾਈ ਕਰਨ ਵਾਲੇ ਅਤੇ ਲੋਕਾਂ ਨੂੰ ਭੜਕਾਉਣ ਵਾਲੇ ਲੋਕਾਂ ਵਿਰੁਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਇਕ ਹੋਰ ਘਟਨਾ ਵਿਚ ਪੁੰਛ ਵਿਚ ਅਤਿਵਾਦੀਆਂ ਦੇ ਦੋ ਟਿਕਾਣਿਆਂ ਦਾ ਪਰਦਾ ਫ਼ਾਸ਼ ਕੀਤਾ ਗਿਆ ਅਤੇ ਭਾਰੀ ਮਿਕਦਾਰ ਵਿਚ ਹਥਿਆਰ ਮਿਲੇ। ਤਲਾਸ਼ੀ ਮੁਹਿੰਮ ਵਿਚ ਦੋ ਟਿਕਾਣਿਆਂ ਦਾ ਪਤਾ ਲੱਗਾ। ਮੌਕੇ ਤੋਂ 50 ਹਜ਼ਾਰ ਰੁਪਏ ਵੀ ਬਰਾਮਦ ਹੋਏ ਹਨ। (ਏਜੰਸੀ)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement