ਰਾਜ ਸਭਾ ਚੋਣਾਂ ਲਈ 'ਆਪ' ਨੇ ਐਲਾਨੇ ਤਿੰਨ ਉਮੀਦਵਾਰ
Published : Jan 3, 2018, 11:25 pm IST
Updated : Jan 3, 2018, 5:55 pm IST
SHARE ARTICLE

ਨਵੀਂ ਦਿੱਲੀ, 3 ਜਨਵਰੀ :  ਆਮ ਆਦਮੀ ਪਾਰਟੀ ਨੇ ਅਪਣੇ ਰਾਜਸਭਾ ਉਮੀਦਵਾਰਾਂ ਵਜੋਂ ਅੱਜ ਸੰਜੇ ਸਿੰਘ, ਸੁਸ਼ੀਲ ਗੁਪਤਾ ਅਤੇ ਐਨ ਡੀ ਗੁਪਤਾ ਨੂੰ ਨਾਮਜ਼ਦ ਕਰ ਦਿਤਾ। ਸੰਜੇ ਸਿੰਘ ਪਾਰਟੀ ਗਠਨ ਸਮੇਂ ਤੋਂ ਹੀ ਇਸ ਨਾਲ ਜੁੜੇ ਹੋਏ ਹਨ। ਸੁਸ਼ੀਲ ਗੁਪਤਾ ਦਿੱਲੀ ਦੇ ਵੱਡੇ ਕਾਰੋਬਾਰੀ ਹਨ ਅਤੇ ਐਨ ਡੀ ਗੁਪਤਾ ਚਾਰਟਰਡ ਅਕਾਊਂਟੈਂਟ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਹੋਈ ਬੈਠਕ ਵਿਚ ਇਹ ਫ਼ੈਸਲਾ ਕੀਤਾ ਗਿਆ ਜਿਸ ਵਿਚ ਪਾਰਟੀ ਦੇ 56 ਵਿਧਾਇਕਾਂ ਨੇ ਹਿੱਸਾ ਲਿਆ। ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਨੇ ਕੁੱਝ ਦੇਰ ਬਾਅਦ ਹੀ ਬੈਠਕ ਦੌਰਾਨ ਲਏ ਗਏ ਫ਼ੈਸਲੇ ਨੂੰ ਰਸਮੀ ਪ੍ਰਵਾਨਗੀ ਦੇ ਦਿਤੀ। 


ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੱਤਰਕਾਰਾਂ ਨੂੰ ਕਿਹਾ, 'ਸੁਸ਼ੀਲ ਗੁਪਤਾ ਨੇ ਦਿੱਲੀ ਅਤੇ ਹਰਿਆਣਾ ਵਿਚ ਸਿਖਿਆ ਅਤੇ ਸਿਹਤ ਦੇ ਖੇਤਰਾਂ ਵਿਚ ਵੱਡਾ ਯੋਗਦਾਨ ਦਿਤਾ ਹੈ। ਉਹ 15000 ਬੱਚਿਆਂ ਨੂੰ ਮੁਫ਼ਤ ਸਿਖਿਆ ਮੁਹਈਆ ਕਰਵਾਉਂਦੇ ਹਨ।' ਉਨ੍ਹਾਂ ਕਿਹਾ ਕਿ ਨਾਰਾਇਣ ਦਾਸ ਗੁਪਤਾ ਆਈਸੀਏਆਈ (ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟ ਆਫ਼ ਇੰਡੀਆ) ਦੇ ਸਾਬਕਾ ਪ੍ਰਧਾਨ ਹਨ। ਰਾਜ ਸਭਾ ਸੀਟ ਦੇ ਉਮੀਦਵਾਰ ਬਣਨ ਦੀ ਆਸ ਲਾਈ ਬੈਠੇ ਨਾਰਾਜ਼ ਨੇਤਾ ਕੁਮਾਰ ਵਿਸ਼ਵਾਸ ਨੇ ਪੀਏਸੀ ਬੈਠਕ ਵਿਚ ਹਿੱਸਾ ਨਹੀਂ ਲਿਆ। ਉਹ ਪੀਏਸੀ ਦੇ ਮੈਂਬਰ ਹਨ। ਦਿੱਲੀ ਵਿਚ ਤਿੰਨ ਰਾਜ ਸਭਾ ਸੀਟਾਂ ਲਈ ਮਤਦਾਨ 16 ਜਨਵਰੀ ਨੂੰ ਹੋਵੇਗਾ। (ਏਜੰਸੀ)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement