ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵਲੋਂ ਭਾਰਤੀ ਟੀਮ ਨੂੰ ਵਧਾਈ
Published : Feb 4, 2018, 2:06 am IST
Updated : Feb 3, 2018, 8:36 pm IST
SHARE ARTICLE

ਨਵੀਂ ਦਿੱਲੀ, 3 ਫ਼ਰਵਰੀ: ਭਾਰਤੀ ਅੰਡਰ-19 ਟੀਮ ਦੇ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਰਾਜਨੀਤਕ, ਖੇਡ ਅਤੇ ਸਿਨੇਮਾ ਨਾਲ ਜੁੜੇ ਲੋਕਾਂ ਨੇ ਟੀਮ ਦੇ ਨਾਲ ਕੋਚ ਰਾਹੁਲ ਦ੍ਰਾਵਿੜ ਨੂੰ ਵੀ ਵਧਾਈ ਦਿਤੀ ਹੈ।ਰਾਸ਼ਟਰਪਤੀ ਨੇ ਟਵੀਟ ਕੀਤਾ,''ਅੰਡਰ-19 ਵਿਸ਼ਵ ਕੱਪ ਜਿੱਤਣ ਲਈ ਭਾਰਤੀ ਨੌਜਵਾਨ ਕ੍ਰਿਕਟ ਟੀਮ ਨੂੰ ਵਧਾਈ। ਕਪਤਾਨ ਪ੍ਰਿਥਵੀ ਸ਼ਾਅ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਹੀ ਕੋਚ ਰਾਹੁਲ ਦ੍ਰਾਵਿੜ ਅਤੇ ਸਖ਼ਤ ਮਿਹਨਤ ਕਰਨ ਵਾਲੇ ਸਹਿਯੋਗੀ ਮੈਂਬਰਾਂ 'ਤੇ ਸਾਨੂੰ ਮਾਣ ਹੈ।''


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ 'ਤੇ ਲਿਖਿਆ,''ਸਾਡੇ ਨੌਜਵਾਨ ਕ੍ਰਿਕਟ ਖਿਡਾਰੀਆਂ ਦੀ ਸ਼ਾਨਦਾਰ ਉਪਲਬੱਧੀ ਨਾਲ ਮੈਂ ਬਹੁਤ ਖ਼ੁਸ਼ ਹਾਂ। ਅੰਡਰ-19 ਵਿਸ਼ਵ ਕੱਪ ਜਿੱਤਣ ਲਈ ਉਨ੍ਹਾਂ ਨੂੰ ਵਧਾਈ।'' ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਨੇ ਟਵੀਟ 'ਤੇ ਪੋਸਟ ਕੀਤੀ ਗਈ ਇਕ ਵੀਡੀਉ ਵਿਚ ਕਿਹਾ,''ਭਾਰਤੀ ਅੰਡਰ-19 ਟੀਮ ਨੂੰ ਬਹੁਤ-ਬਹੁਤ ਵਧਾਈ। ਕੋਚ ਰਾਹੁਲ ਦ੍ਰਾਵਿੜ ਤੋਂ ਇਲਾਵਾ ਦੂਜੇ ਸਹਾਇਕ ਕੋਚ ਨੇ ਕਮਾਲ ਕਰ ਦਿਤਾ। ਇਨ੍ਹਾਂ ਨੌਜਵਾਨਾਂ ਦੇ ਮਾਰਗ ਦਰਸ਼ਨ ਵਿਚ ਤੁਹਾਡੇ ਯੋਗਦਾਨ ਲਈ ਧਨਵਾਦ।'' ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਵੀ ਅੰਡਰ-19 ਟੀਮ ਨੂੰ ਵਧਾਈ ਦਿਤੀ ਹੈ।         (ਪੀ.ਟੀ.ਆਈ)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement