ਰਾਸ਼ਟਰੀ ਸੁਰੱਖਿਆ ਲਈ ਬਹੁਤ ਅਹਿਮ ਹੈ ਸਰ ਕ੍ਰੀਕ : ਸੀਤਾਰਮਣ
Published : Sep 11, 2017, 10:24 pm IST
Updated : Sep 11, 2017, 4:54 pm IST
SHARE ARTICLE

ਨਵੀਂ ਦਿੱਲੀ, 11 ਸਤੰਬਰ : ਰਖਿਆ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਕਿਹਾ ਕਿ ਪਾਕਿਸਤਾਨ ਨਾਲ ਲੱਗੀ ਗੁਜਰਾਤ ਸਰਹੱਦ 'ਤੇ ਸਥਿਤ ਸਰ ਕ੍ਰੀਕ ਕੌਮੀ ਸੁਰੱਖਿਆ ਵਿਸ਼ੇਸ਼ ਤੌਰ 'ਤੇ ਗੁਜਰਾਤ ਦੀ ਸੁਰੱਖਿਆ ਲਈ 'ਬਹੁਤ ਅਹਿਮ ਸਥਾਨ' ਹੈ। ਸੀਤਾਰਮਣ ਨੇ ਕਿਹਾ ਕਿ ਉਹ ਇਹ ਪਤਾ ਲਾਉਣ ਲਈ ਸਰ ਕ੍ਰੀਕ ਦਾ ਦੌਰਾ ਕਰੇਗੀ ਕਿ ਗੁਜਰਾਤ ਦੀ ਸਰਹੱਦ ਦੀ ਰਾਖੀ ਲਈ ਹੋਰ ਕੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਉਥੇ ਤੈਨਾਤ ਸੁਰੱਖਿਆ ਬਲਾਂ ਦਾ ਹੌਸਲਾ ਵਧਾਉਣ ਲਈ ਉਨ੍ਹਾਂ ਨਾਲ ਕੁੱਝ ਸਮਾਂ ਬਿਤਾਏਗੀ।
ਉਨ੍ਹਾਂ ਇਥੇ ਭਾਜਪਾ ਮੁੱਖ ਦਫ਼ਤਰ 'ਚ ਪੱਤਰਕਾਰਾਂ ਨੂੰ ਕਿਹਾ, 'ਸਰ ਕ੍ਰੀਕ ਨਾ ਸਿਰਫ਼ ਰਾਸ਼ਟਰੀ ਸੁਰੱਖਿਆ ਸਗੋਂ ਗੁਜਰਾਤ ਦੀ ਸੁਰੱਖਿਆ ਲਈ ਵੀ ਬਹੁਤ ਅਹਿਮ ਹੈ। ਸਾਡੀਆਂ ਫ਼ੌਜਾਂ ਸਰ ਕ੍ਰੀਕ 'ਚ ਚੰਗਾ ਕੰਮ ਕਰ ਰਹੀਆਂ ਹਨ।' 96 ਕਿਲੋਮੀਟਰ ਲੰਮਾ ਸਰ ਕ੍ਰੀਕ ਭਾਰਤ ਪਾਕਿਸਤਾਨ ਸਰਹੱਦ 'ਤੇ ਇਕ ਮੁਹਾਣਾ ਹੈ ਅਤੇ ਇਹ ਅਰਬ ਸਾਗਰ ਵਲ ਖੁਲ੍ਹਦਾ ਹੈ।

SHARE ARTICLE
Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement