ਸੰਯੁਕਤ ਰਾਸ਼ਟਰ ਵਿਚ ਹਿੰਦੀ ਨੂੰ ਅਧਿਕਾਰਤ ਭਾਸ਼ਾ ਬਣਾਉਣ ਦਾ ਭਾਰਤੀ ਆਗੂਆਂ ਨੂੰ ਕੀ ਲਾਭ ?: ਥਰੂਰ
Published : Jan 29, 2018, 1:06 pm IST
Updated : Jan 29, 2018, 7:36 am IST
SHARE ARTICLE

ਜੈਪੁਰ: ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਸੰਯੁਕਤ ਰਾਸ਼ਟਰ ਵਿਚ ਹਿੰਦੀ ਨੂੰ ਅਧਿਕਾਰਤ ਭਾਸ਼ਾ ਬਣਾਉਣ ਵਿਰੁਧ ਅਪਣੇ ਪੈਂਤੜੇ ਦਾ ਬਚਾਅ ਕਰਦਿਆਂ ਕਿਹਾ ਕਿ ਇਸ ਪਹਿਲ ਨਾਲ ਉਨ੍ਹਾਂ ਆਗੂਆਂ ਨੂੰ ਕੋਈ ਫ਼ਾਇਦਾ ਨਹੀਂ ਹੋਵੇਗਾ ਜਿਹੜੇ ਹਿੰਦੀ ਨਹੀਂ ਬੋਲ ਸਕਦੇ। ਸੰਯੁਕਤ ਰਾਸ਼ਟਰ ਵਿਚ ਹਿੰਦੀ ਨੂੰ ਅਧਿਕਾਰਤ ਭਾਸ਼ਾ ਬਣਾਉਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਥਰੂਰ ਵਿਚਕਾਰ ਇਸ ਮਹੀਨੇ ਦੀ ਸ਼ੁਰੂਆਤ ਵਿਚ ਲੋਕ ਸਭਾ ਵਿਚ ਬਹਿਸ ਹੋਈ ਸੀ। 



ਸੁਸ਼ਮਾ ਨੇ ਕਿਹਾ ਸੀ ਕਿ ਸੰਯੁਕਤ ਰਾਸ਼ਟਰ ਵਿਚ ਹਿੰਦੀ ਨੂੰ ਅਧਿਕਾਰਤ ਭਾਸ਼ਾ ਬਣਾਉਣ ਲਈ ਸਰਕਾਰ ਸਾਰਾ ਖ਼ਰਚਾ ਚੁੱਕਣ ਲਈ ਤਿਆਰ ਹੈ ਜਿਸ 'ਤੇ ਥਰੂਰ ਨੇ ਸਵਾਲ ਚੁਕੇ ਸਨ। ਥਰੂਰ ਨੇ ਕਿਹਾ ਸੀ ਕਿ ਭਾਰਤ ਨੂੰ ਇਸ ਤਰ੍ਹਾਂ ਦਾ ਯਤਨ ਨਹੀਂ ਕਰਨਾ ਚਾਹੀਦਾ ਕਿਉਂਕਿ ਹਿੰਦੀ ਸਿਰਫ਼ ਭਾਰਤ ਦੀ ਅਧਿਕਾਰਤ ਭਾਸ਼ਾ ਹੈ ਨਾਕਿ ਰਾਸ਼ਟਰੀ ਭਾਸ਼ਾ। 


ਜੈਪੁਰ ਸਾਹਿਤ ਮੇਲੇ ਵਿਚ ਥਰੂਰ ਨੇ ਕਿਹਾ, 'ਮੈਂ ਲੋਕ ਸਭਾ ਵਿਚ ਸੁਸ਼ਮਾ ਦੀ ਇਸ ਗੱਲ ਦਾ ਜਵਾਬ ਦੇ ਰਿਹਾ ਸੀ ਕਿ ਸੰਯੁਕਤ ਰਾਸ਼ਟਰ ਵਿਚ ਹਿੰਦੀ ਨੂੰ ਅਧਿਕਾਰਤ ਭਾਸ਼ਾ ਬਣਾਉਣ ਲਈ ਲੋੜ ਪੈਣ ਉਤੇ ਭਾਰਤ 400 ਕਰੋੜ ਰੁਪਏ ਤਕ ਖ਼ਰਚ ਕਰਨ ਲਈ ਤਿਆਰ ਹੈ। ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਸ ਪਹਿਲ ਨਾਲ ਭਾਰਤੀ ਆਗੂਆਂ ਨੂੰ ਦਿੱਕਤ ਹੋਵੇਗੀ। ਉਨ੍ਹਾਂ ਪੀ ਚਿਦੰਬਰਮ ਅਤੇ ਪ੍ਰਣਬ ਮੁਖਰਜੀ ਦੀ ਮਿਸਾਲ ਦਿਤੀ ਜਿਨ੍ਹਾਂ ਦੀ ਮਾਤਭਾਸ਼ਾ ਹਿੰਦੀ ਨਹੀਂ।      

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement