ਸੀ.ਬੀ.ਆਈ ਨੂੰ ਆਰਟੀਆਈ ਤੋਂ ਪੂਰੀ ਤਰ੍ਹਾਂ ਨਹੀਂ ਮਿਲ ਸਕਦੀ ਛੋਟ: ਹਾਈ ਕੋਰਟ
Published : Sep 17, 2017, 10:36 pm IST
Updated : Sep 17, 2017, 5:06 pm IST
SHARE ARTICLE



ਨਵੀਂ ਦਿੱਲੀ, 17 ਸਤੰਬਰ: ਦਿੱਲੀ ਹਾਈ ਕੋਰਟ ਨੇ ਕਿਹਾ ਕਿ ਸੀਬੀਆਈ ਖ਼ੁਦ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੁੱਖੀ ਅਧਿਕਾਰੀ ਉਲੰਘਣ ਦੇ ਦੋਸ਼ਾਂ ਸਬੰਧੀ ਸੂਚਨਾ ਜਨਤਕ ਕਰਨ ਨੂੰ ਲੈ ਕੇ ਪੂਰੀ ਤਰ੍ਹਾਂ ਛੋਟ ਮਿਲਣ ਦਾ ਦਾਅਵਾ ਨਹੀਂ ਕਰ ਸਕਦੀ।

ਜ਼ਿਕਰਯੋਗ ਹੈ ਕਿ ਸੀਬੀਆਈ ਸੂਚਨਾ ਦਾ ਅਧਿਕਾਰ ਕਾਨੂੰਨ ਦੀ ਧਾਰਾ 24 ਦਾ ਹਵਾਲਾ ਦਿੰਦਿਆਂ ਸੂਚਨਾ ਦੇਣ ਤੋਂ ਇਨਕਾਰ ਕਰ ਰਹੀ ਹੈ। ਧਾਰਾ 24 ਤਹਿਤ ਆਰਟੀਆਈ ਖ਼ੂਫ਼ੀਆ ਅਤੇ ਸੁਰਖਿਆ ਸੰਗਠਨਾਂ 'ਤੇ ਲਾਗੂ ਨਹੀਂ ਹੁੰਦਾ, ਜਿਨ੍ਹਾਂ 'ਚ ਆਈ.ਬੀ., ਰਾ., ਐਨਆਈਏ ਅਤੇ ਈਡੀ ਵੀ ਸ਼ਾਮਲ ਹਨ। ਪਿਛਲੀ ਯੂਪੀਏ ਸਰਕਾਰ ਨੇ ਇਸ ਸੂਚੀ 'ਚ ਸੀਬੀਆਈ ਨੂੰ ਸ਼ਾਮਲ ਕੀਤਾ ਸੀ।
ਹਾਲਾਂਕਿ ਕਾਨੂੰਨ 'ਚ ਸਾਫ਼ ਕਿਹਾ ਗਿਆ ਹੈ ਕਿ ਭ੍ਰਿਸ਼ਟਾਚਾਰ ਅਤੇ ਮਨੁੱਖੀ ਅਧਿਕਾਰ ਉਲੰਘਣ ਦੇ ਦੋਸ਼ਾਂ ਨਾਲ ਸਬੰਧਤ ਸੂਚਨਾ ਆਰਟੀਆਈ ਕਾਨੂੰਨ ਦੀ ਧਾਰਾ 24 ਤਹਿਤ ਇਨ੍ਹਾਂ ਸੰਗਠਨਾਂ ਨੂੰ ਮਿਲੀ ਛੋਟ ਤਹਿਤ ਨਹੀਂ ਆਉਂਦੀ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement