ਵਾਜਪਾਈ ਹੋਏ 93 ਸਾਲ ਦੇ, ਰਾਸ਼ਟਰਪਤੀ, ਪ੍ਰਧਾਨ ਮੰਤਰੀ ਵਲੋਂ ਵਧਾਈਆਂ
Published : Dec 26, 2017, 12:23 am IST
Updated : Dec 25, 2017, 6:53 pm IST
SHARE ARTICLE

ਨਵੀਂ ਦਿੱਲੀ, 25 ਦਸੰਬਰ : ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅੱਜ 93 ਸਾਲ ਦੇ ਹੋ ਗਏ। ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਇਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿਤੀਆਂ।ਰਾਸ਼ਟਰਪਤੀ ਕੋਵਿੰਦ ਨੇ ਕਿਹਾ, 'ਸਾਡੇ ਹਰਮਨਪਿਆਰੇ ਅਤੇ ਸਤਿਕਾਰਤ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ।' ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, 'ਸਾਡੇ ਪਿਆਰੇ ਅਟਲ ਜੀ ਨੂੰ ਜਨਮ ਦਿਨ ਦੀਆਂ 


ਸ਼ੁਭਕਾਮਨਾਵਾਂ।' ਵਾਜਪਾਈ 1991, 1996, 1998, 1999 ਅਤੇ 2004 ਵਿਚ ਲਖਨਊ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਸਨ। ਉਹ ਬਤੌਰ ਪ੍ਰਧਾਨ ਮੰਤਰੀ ਅਪਣਾ ਕਾਰਜਕਾਲ ਮੁਕੰਮਲ ਕਰਨ ਵਾਲੇ ਪਹਿਲੇ ਅਤੇ ਹੁਣ ਤਕ ਦੇ ਇਕੋ ਇਕ ਗ਼ੈਰ-ਕਾਂਗਰਸੀ ਨੇਤਾ ਹਨ। 1924 ਵਿਚ ਜਨਮੇ ਵਾਜਪਾਈ ਨੇ ਭਾਰਤ ਛੱਡੋ ਅੰਦੋਲਨ ਜ਼ਰੀਏ 1942 ਵਿਚ ਭਾਰਤੀ ਰਾਜਨੀਤੀ ਵਿਚ ਕਦਮ ਰਖਿਆ ਸੀ। (ਏਜੰਸੀ)

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement