ਵਿਦਿਆਰਥੀ ਨੇ ਲੈਕਚਰਾਰ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ
Published : Mar 13, 2018, 4:22 pm IST
Updated : Mar 13, 2018, 10:52 am IST
SHARE ARTICLE

ਸੋਨੀਪਤ : ਸੋਨੀਪਤ ਦੇ ਪਿੱਪਲੀ ਪਿੰਡ 'ਚ ਸ਼ਹੀਦ ਦਲਬੀਰ ਸਿੰਘ ਗੌਰਮਿੰਟ ਕਾਲਜ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕਾਲਜ ਕੈਂਪਸ ਵਿਚ ਗੋਲੀਆਂ ਦੀ ਆਵਾਜ਼ ਸੁਣਾਈ ਦਿੱਤੀ। ਰਾਜੇਸ਼ ਮਲਿਕ ਨਾਮ ਦੇ ਲੈਕਚਰਾਰ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਸੂਚਨਾ ਮਿਲਦੇ ਹੀ ਖਰਖੋਦਾ ਥਾਣਾ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਐੱਫ.ਐੱਸ.ਐੱਲ. ਦੀ ਟੀਮ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। 


ਕਾਲਜ ਦੇ ਪ੍ਰਿੰਸੀਪਲ ਰਵੀ ਜੈ ਪ੍ਰਕਾਸ਼ ਅਨੁਸਾਰ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋਂ ਲੈਕਚਰਾਰ ਕਲਰਕ ਦੇ ਕਮਰੇ ਵਿਚ ਸੀ। ਦੂਸਰੇ ਸਾਲ ਦਾ ਵਿਦਿਆਰਥੀ ਜਗਮਾਲ ਪਿਸਤੌਲ ਲੈ ਕੇ ਕਲਰਕ ਦੇ ਕਮਰੇ ਵਿਚ ਆਇਆ ਅਤੇ ਆਪਣੇ ਲੈਕਚਰਾਰ 'ਤੇ ਇਕ ਤੋਂ ਬਾਅਦ ਇਕ 3 ਗੋਲੀਆਂ ਦਾਗ਼ੀਆਂ, ਜਿਸ ਕਾਰਨ ਲੈਕਚਰਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇ ਕੇ ਵਿਦਿਆਰਥੀ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਨਾਲ ਕਾਲਜ ਵਿਚ ਹਫੜਾ-ਦਫੜੀ ਮੱਚ ਗਈ। 


ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਵਿਦਿਆਰਥੀ ਨੂੰ ਫੜਣ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਕ ਕਰ ਲਿਆ ਜਾਵੇਗਾ। ਇਸ ਸ਼ਰਮਨਾਕ ਘਟਨਾ ਕਾਰਨ ਸਾਰਾ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਸਦਮੇ ਵਿਚ ਹਨ। ਘਟਨਾ ਦੇ ਕਾਰਨਾਂ ਦੀ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement