ਇਕੱਠੇ ਹੋਏ ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ! ਮੰਚ 'ਤੇ ਪਾਈ ਦੋਵਾਂ ਨੇ ਜੱਫੀ

By : GAGANDEEP

Published : Jun 1, 2023, 8:01 pm IST
Updated : Jun 1, 2023, 8:33 pm IST
SHARE ARTICLE
PHOTO
PHOTO

ਸਿਆਸੀ ਸਟੇਜਾਂ ਤੋਂ ਇਕ-ਦੂਜੇ ਖ਼ਿਲਾਫ਼ ਕਰਦੇ ਹਨ ਬਿਆਨਬਾਜ਼ੀ

 

ਚੰਡੀਗੜ੍ਹ :  ਕਹਿੰਦੇ ਹਨ ਕਿ ਰਾਜਨੀਤੀ ਵਿਚ ਨਾ ਤਾਂ ਸਥਾਈ ਦੁਸ਼ਮਣੀ ਹੁੰਦੀ ਹੈ ਅਤੇ ਨਾ ਹੀ ਦੋਸਤੀ ਹੁੰਦੀ ਹੈ। ਦੁਸ਼ਮਣੀ- ਪਿਆਰ ਕਿਸੇ ਵੀ ਸਮੇਂ ਬਦਲ ਸਕਦੇ ਹਨ। ਇਸ ਦੀ ਜਿਉਂਦੀ ਜਾਗਦੀ ਮਿਸਾਲ ਅੱਜ ਜਲੰਧਰ ਵਿਚ ਹੋਈ ਸਰਬ ਪਾਰਟੀ ਮੀਟਿੰਗ ਵਿਚ ਦੇਖਣ ਨੂੰ ਮਿਲੀ। ਇਕ-ਦੂਜੇ ਦੇ ਕੱਟੜ ਵਿਰੋਧੀ ਰਹੇ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਇਕ-ਦੂਜੇ 'ਤੇ ਜੱਫੀਆਂ ਪਾਉਂਦੇ ਨਜ਼ਰ ਆਏ।

ਇਹ ਵੀ ਪੜ੍ਹੋ: ਬਾਘਾ ਪੁਰਾਣਾ 'ਚ ਬੱਸ ਦੀ ਲਪੇਟ 'ਚ ਆਈ ਲੜਕੀ, ਲੱਤ ਬੁਰੀ ਤਰ੍ਹਾਂ ਕੁਚਲੀ ਗਈ

ਵਿਧਾਨ ਸਭਾ 'ਚ ਇਕ-ਦੂਜੇ ਤੋਂ ਦੂਰੀ ਬਣਾ ਕੇ ਰੱਖਣ ਵਾਲੇ ਅਤੇ ਇਕ-ਦੂਜੇ ਖਿਲਾਫ਼ ਭੱਦੀ ਬਿਆਨਬਾਜ਼ੀ ਕਰਨ ਵਾਲੇ ਲੋਕ ਸਰਬ ਪਾਰਟੀ ਮੀਟਿੰਗ 'ਚ ਦੋਸਤੀ ਦਾ ਹੱਥ ਵਧਾਉਂਦੇ ਨਜ਼ਰ ਆਏ। ਮਜੀਠੀਆ ਤੋਂ ਜੱਫੀ ਪਾਉਣ ਤੋਂ ਬਾਅਦ ਸਿੱਧੂ ਨੇ ਮਜ਼ਾਕੀਆ ਲਹਿਜੇ 'ਚ ਕਿਹਾ ਕਿ ਜੱਫੀ ਪਾਈ ਹੈ, ਪੱਪੀ ਨਹੀਂ ਲਾਈ। ਇਸ 'ਤੇ ਪੂਰੇ ਹਾਲ 'ਚ ਸ਼ੋਰ ਮਚ ਗਿਆ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਮਜੀਠੀਆ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਆਪਸੀ ਮਤਭੇਦ ਵਿਚਾਰਧਾਰਾ ਅਤੇ ਪਾਰਟੀ ਦੇ ਹਨ ਜੋ ਭਵਿੱਖ ਵਿਚ ਵੀ ਰਹਿਣਗੇ।

ਇਹ ਵੀ ਪੜ੍ਹੋ: ਪਵਨ ਬਾਂਸਲ ਦੇ ਬਿਆਨ 'ਤੇ ਭੜਕੇ ਬਨਵਾਰੀ ਲਾਲ ਪੁਰੋਹਿਤ, ਦਿਤਾ ਚੰਡੀਗੜ੍ਹ ਦੇ ਫੰਡਾਂ ਦਾ ਹਿਸਾਬ 


ਸਿੱਧੂ ਨੇ ਕਿਹਾ ਕਿ ਦੂਰੀ ਇੰਨੀ ਵੀ ਨਹੀਂ ਹੋਣੀ ਚਾਹੀਦੀ ਕਿ ਹੱਥ ਮਿਲਾਉਣ ਦੇ ਵੀ ਯੋਗ ਨਾ ਹੋਵੇ। ਉਨ੍ਹਾਂ ਕਿਹਾ ਕਿ ਮੈਂ ਮਜੀਠੀਆ ਨਾਲ ਕਾਫੀ ਦੂਰੀ ਬਣਾ ਲਈ ਸੀ, ਮੈਂ ਮੰਨਦਾ ਹਾਂ ਕਿ ਇਹ ਮੇਰੀ ਗਲਤੀ ਸੀ। ਬੰਦਾ ਚ ਚਾਹੇ ਜਿੰਨੇ ਮਰਜ਼ੀ ਗਿਲੇ ਸ਼ਿਕਵੇ ਹੋਣ ਪਰ ਜਦੋਂ ਉਹ ਦੁਨੀਆ ਦੇ ਸਾਹਮਣੇ ਮਿਲਣ ਤਾਂ ਘੱਟੋ-ਘੱਟ ਹੱਥ ਮਿਲਾਉਣ ਦੇ ਯੋਗ। ਮੇਰੇ ਵੀ ਮਤਭੇਦ ਹਨ, ਪਰ ਉਹ ਸਿਆਸੀ ਹਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement