AAP Protest: ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਦਿੱਲੀ ’ਚ AAP ਦਾ ਪ੍ਰਦਰਸ਼ਨ; ਕੇਜਰੀਵਾਲ ਬੋਲੇ, ‘ਵੋਟਾਂ ਚੋਰੀ ਕਰਦੀ ਫੜੀ ਗਈ ਭਾਜਪਾ’
Published : Feb 2, 2024, 2:36 pm IST
Updated : Feb 2, 2024, 7:08 pm IST
SHARE ARTICLE
Arvind Kejriwal
Arvind Kejriwal

ਕੇਜਰੀਵਾਲ ਨੇ ਪਾਰਟੀ ਵਰਕਰਾਂ ਨਾਲ ‘ਗਲੀ-ਗਲੀ 'ਚ ਸ਼ੋਰ ਹੈ, ਭਾਜਪਾ ਵੋਟ ਚੋਰ ਹੈ' ਵਰਗੇ ਨਾਅਰੇ ਲਾਏ।

AAP Protest: ਆਮ ਆਦਮੀ ਪਾਰਟੀ ਵਲੋਂ ਚੰਡੀਗੜ੍ਹ ਮੇਅਰ ਚੋਣਾਂ ਵਿਚ ਬੇਨਿਯਮੀਆਂ ਦਾ ਇਲਜ਼ਾਮ ਲਗਾਉਂਦਿਆਂ ਦਿੱਲੀ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ‘ਆਪ’ ਵਰਕਰਾਂ ਨੇ ਭਾਜਪਾ ਹੈੱਡਕੁਆਰਟਰ ਵੱਲ ਮਾਰਚ ਸ਼ੁਰੂ ਕਰ ਦਿਤਾ ਹੈ, ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿਚ ਬੈਰੀਕੇਡ ਲਾ ਕੇ ਰੋਕ ਲਿਆ। ਜਿਸ ਤੋਂ ਬਾਅਦ 'ਆਪ' ਵਰਕਰਾਂ ਅਤੇ ਦਿੱਲੀ ਪੁਲਿਸ ਵਿਚਾਲੇ ਧੱਕਾਮੁੱਕੀ ਹੋਈ।

ਇਸ ਤੋਂ ਪਹਿਲਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਚੰਡੀਗੜ੍ਹ ਵਿਚ ਵੋਟਾਂ ਚੋਰੀ ਕਰਦੀ ਰੰਗੇ ਹੱਥੀ ਫੜੀ ਗਈ ਹੈ। ਇਸ ਦੌਰਾਨ ਕੇਜਰੀਵਾਲ ਨੇ ਪਾਰਟੀ ਵਰਕਰਾਂ ਨਾਲ ‘ਗਲੀ-ਗਲੀ 'ਚ ਸ਼ੋਰ ਹੈ, ਭਾਜਪਾ ਵੋਟ ਚੋਰ ਹੈ' ਵਰਗੇ ਨਾਅਰੇ ਲਾਏ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਮੇਅਰ ਚੋਣਾਂ ਵਿਚ ਭਾਜਪਾ ਦੇ ਇਕ ਵਰਕਰ ਨੂੰ ਚੋਣ ਅਧਿਕਾਰੀ ਬਣਾਇਆ ਗਿਆ ਸੀ।

Arvind Kejriwal AAP Protest in Delhi

ਕੇਜਰੀਵਾਲ ਨੇ ਕਿਹਾ ਕਿ ਹੁਣ ਤਕ ਉਨ੍ਹਾਂ ਸੁਣਿਆ ਸੀ ਕਿ ਭਾਜਪਾ ਮਸ਼ੀਨ 'ਚ ਗੜਬੜੀ ਕਰਦੀ ਹੈ ਪਰ ਅੱਜ ਤਕ ਇਸ ਦਾ ਕੋਈ ਸਬੂਤ ਨਹੀਂ ਮਿਲਿਆ। ਭਾਜਪਾ ਵਾਲਿਆਂ ਦੀ ਕਿਸਮਤ ਮਾੜੀ ਸੀ ਕਿ ਉਹ ਚੰਡੀਗੜ੍ਹ ਵਿਚ ਰੰਗੇ ਹੱਥੀਂ ਫੜੇ ਗਏ। ਉਸ ਦੀ ਵੀਡੀਉ ਬਣਾਈ ਗਈ ਅਤੇ ਉਹ ਵੀਡੀਉ ਹਰ ਪਾਸੇ ਵਾਇਰਲ ਹੋ ਗਈ। ਹੁਣ ਦੁਨੀਆਂ ਦੀ ਸੱਭ ਤੋਂ ਵੱਡੀ ਪਾਰਟੀ ਹੋਣ ਦਾ ਦਾਅਵਾ ਕਰਨ ਵਾਲੀ ਭਾਜਪਾ ਦਾ ਪਰਦਾਫਾਸ਼ ਹੋ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਥੇ ਇਕੱਠੀ ਹੋਈ ਭੀੜ ਦਰਸਾਉਂਦੀ ਹੈ ਕਿ ਇਹ ਦੇਸ਼ ਕਿਸੇ ਦੇ ਬਾਪ ਦੀ ਜਾਗੀਰ ਨਹੀਂ ਹੈ। ਜੇਕਰ ਭਾਜਪਾ ਦਾ ਬੱਸ ਚੱਲੇ ਤਾਂ ਉਹ ਚੋਣਾਂ ਹੀ ਨਾ ਕਰਵਾਏ। ਜੇਕਰ ਅਦਾਲਤ ਦੇ ਹੁਕਮਾਂ 'ਤੇ ਚੋਣਾਂ ਕਰਵਾਈਆਂ ਜਾਂਦੀਆਂ ਹਨ ਤਾਂ ਵੀ ਨਤੀਜੇ ਉਹੀ ਹੋਣਗੇ ਜੋ ਚੰਡੀਗੜ੍ਹ 'ਚ ਦੇਖਣ ਨੂੰ ਮਿਲੇ ਹਨ। ਹੁਣ ਤਕ ਲੋਕ ਸਭਾ ਅਤੇ ਰਾਜ ਸਭਾ ਵਿਚ ਵੀ ਇਸੇ ਤਰ੍ਹਾਂ ਬਿੱਲ ਪਾਸ ਕਰਵਾਏ ਜਾਂਦੇ ਰਹੇ। ਉਨ੍ਹਾਂ ਕਿਹਾ ਕਿ ਜੇਕਰ 2024 'ਚ ਨਰਿੰਦਰ ਮੋਦੀ ਜਿੱਤ ਜਾਂਦੇ ਹਨ ਤਾਂ ਉਨ੍ਹਾਂ ਦਾ ਨਾਂ ਨਰਿੰਦਰ ਮੋਦੀ ਨਹੀਂ ਸਗੋਂ ਨਰਿੰਦਰ ਪੁਤਿਨ ਬਣ ਜਾਵੇਗਾ। ਮਾਨ ਨੇ ਅੱਗੇ ਕਿਹਾ ਕਿ ਵੋਟ ਕਿਸੇ ਨੂੰ ਵੀ ਪਾਓ ਪਰ ਪਵੇਗੀ ਭਾਜਪਾ ਨੂੰ ਹੀ।

Arvind Kejriwal AAP Protest in Delhi

ਉਨ੍ਹਾਂ ਕਿਹਾ ਕਿ ਸਤੇਂਦਰ ਜੈਨ ਨੇ ਦਿਲੀ ਵਿਚ ਚੰਗੇ ਹਸਪਤਾਲ ਬਣਾਏ ਪਰ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਜੇਲ ਵਿਚ ਡੱਕ ਦਿਤਾ। ਮਨੀਸ਼ ਸਿਸੋਦੀਆ ਨੇ ਚੰਗੇ ਸਕੂਲ ਖੋਲ੍ਹੇ ਪਰ ਉਨ੍ਹਾਂ ਨੂੰ ਵੀ ਜੇਲ ਵਿਚ ਸੁੱਟ ਦਿਤਾ ਗਿਆ। ਕੇਜਰੀਵਾਲ ਜਿਥੇ ਵੀ ਜਾਂਦੇ ਨੇ, ਭਾਜਪਾ ਦਾ ਸਫਾਇਆ ਹੋ ਜਾਂਦਾ ਹੈ, ਇਸ ਲਈ ਉਸ ਨੂੰ ਵੀ ਈਡੀ ਵਲੋਂ ਨੋਟਿਸ ਦਿਤਾ ਜਾ ਰਿਹਾ ਹੈ। ਦੂਜੇ ਪਾਸੇ ਭਾਜਪਾ ਦੇ ਵਰਕਰ ਵੀ 'ਆਪ' ਦਫ਼ਤਰ ਪਹੁੰਚ ਗਏ ਹਨ ਅਤੇ ਕੇਜਰੀਵਾਲ ਸਰਕਾਰ 'ਤੇ ਦਿੱਲੀ ਸ਼ਰਾਬ ਘੁਟਾਲੇ ਦਾ ਦੋਸ਼ ਲਗਾਉਂਦੇ ਹੋਏ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਰਹੇ ਹਨ।

ਇਸ ਦੌਰਾਨ ਦਿੱਲੀ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ‘ਆਪ’ ਅਤੇ ਭਾਜਪਾ ਦੇ ਦਫ਼ਤਰਾਂ ਦੇ ਬਾਹਰ ਸੁਰੱਖਿਆ ਬਲ ਤਾਇਨਾਤ ਕਰ ਦਿਤੇ ਹਨ। ਹਰਿਆਣਾ 'ਆਪ' ਦੇ ਪ੍ਰਧਾਨ ਸੁਸ਼ੀਲ ਗੁਪਤਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਦਿਤਾ ਹੈ।

ਦੱਸ ਦੇਈਏ ਕਿ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। 'ਆਪ' ਨੇ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਹੈ। 'ਆਪ' ਨੇ ਹਾਈ ਕੋਰਟ ਦੇ 3 ਹਫ਼ਤਿਆਂ 'ਚ ਰੀਪੋਰਟ ਮੰਗਣ ਦੇ ਹੁਕਮ 'ਤੇ ਸਟੇਅ ਲਗਾਉਣ ਅਤੇ ਮੇਅਰ ਚੋਣਾਂ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਮਾਮਲੇ ਦੀ ਜਾਣਕਾਰੀ ਮੰਗੀ ਹੈ। ਇਸ ਗੱਲ ਦਾ ਪਤਾ ਲੱਗਦਿਆਂ ਹੀ ਭਾਜਪਾ ਦੇ ਮੇਅਰ ਉਮੀਦਵਾਰ ਮਨੋਜ ਸੋਨਕਰ ਨੇ ਵੀ ਕੈਵੀਏਟ ਦਾਇਰ ਕਰਕੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਕਿ ਉਨ੍ਹਾਂ ਦਾ ਪੱਖ ਵੀ ਸੁਣਿਆ ਜਾਵੇ।

(For more Punjabi news apart from AAP's Protest in Delhi regarding Chandigarh Mayoral election, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement