ਭਾਰਤ ਬੰਦ ਦੇ ਫ਼ੈਸਲੇ 'ਤੇ ਝੁਕੀ ਸਰਕਾਰ, ਸੁਪਰੀਮ ਕੋਰਟ 'ਚ ਮੁੜ ਵਿਚਾਰ ਪਟੀਸ਼ਨ ਕਰੇਗੀ ਦਾਖਲ
Published : Apr 2, 2018, 10:32 am IST
Updated : Jun 25, 2018, 12:20 pm IST
SHARE ARTICLE
supreem court
supreem court

ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਐਸ. ਸੀ./ਐਸ. ਟੀ. ਐਕਟ 'ਤੇ ਵਿਰੋਧੀ ਅਤੇ ਸੰਸਦ ਮੈਂਬਰਾਂ ਦੇ ਵਿਰੋਧ 'ਤੇ...

ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਐਸ. ਸੀ./ਐਸ. ਟੀ. ਐਕਟ 'ਤੇ ਵਿਰੋਧੀ ਅਤੇ ਸੰਸਦ ਮੈਂਬਰਾਂ ਦੇ ਵਿਰੋਧ 'ਤੇ ਆਖ਼ਰਕਾਰ ਸਰਕਾਰ ਨੂੰ ਝੁਕਣਾ ਹੀ ਪਿਆ। ਸੁਪਰੀਮ ਕੋਰਟ ਦੇ ਹੁਕਮਾਂ ਨੂੰ ਲੈ ਕੇ ਹੁਣ ਸਰਕਾਰ ਅੱਜ ਮੁੜ ਵਿਚਾਰ ਪਟੀਸ਼ਨ ਦਾਖ਼ਲ ਕਰੇਗੀ। ਐਸ.ਸੀ.ਐਸ.ਟੀ. ਐਕਟ 'ਤੇ ਸੁਪਰੀਮ ਕੋਰਟ ਦੇ ਹਾਲੀਆ ਫ਼ੈਸਲੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

india closedindia closed

ਇਸ ਮੁੱਦੇ 'ਤੇ ਵਿਰੋਧੀਆਂ ਨੇ ਸਰਕਾਰ ਨੂੰ ਲਗਾਤਾਰ ਨਿਸ਼ਾਨਾ ਬਣਾਇਆ। ਉਥੇ ਐਨ.ਡੀ.ਏ. ਦੇ ਦਲਿਤ ਮੈਂਬਰਾਂ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਕੇ ਸਹੀ ਕਦਮ ਉਠਾਉਣ ਦੀ ਮੰਗ ਕੀਤੀ ਸੀ। ਦਲਿਤ ਅਤੇ ਹੋਰ ਜਥੇਬੰਦੀਆਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨੂੰ ਲੈ ਕੇ ਦਲਿਤ ਸਮਾਜ 'ਚ ਵਧਦੀ ਨਾਰਾਜ਼ਗੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਉਸ ਫ਼ੈਸਲੇ ਵਿਰੁਧ ਮੁੜ ਵਿਚਾਰ ਪਟੀਸ਼ਨ ਦਾਖਲ ਕਰਨ ਦਾ ਐਲਾਨ ਕਰਨਾ ਪਿਆ। ਕੇਂਦਰੀ ਕਾਨੂੰਨ ਮੰਤਰਾਲੇ ਨੇ ਅਨੁਸੂਚਿਤ ਜਾਤੀ, ਜਨਜਾਤੀ 'ਤੇ ਅਤਿਆਚਾਰਾਂ ਨੂੰ ਲੈ ਕੇ ਸੁਪਰੀਮ ਕੋਰਟ 'ਚ ਮੁੜ ਵਿਚਾਰ ਪਟੀਸ਼ਨ ਦਾਖਲ ਕਰਨ ਦੀ ਮਨਜ਼ੂਰੀ ਦੇ ਦਿਤੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement