ਮੀਡੀਆ ਇਸ਼ਤਿਹਾਰਾਂ 'ਤੇ ਜਨਤਾ ਦੇ ਪੈਸੇ ਦੀ ਬਰਬਾਦੀ ਲਈ 'ਆਪ' ਨੇ ਕਾਂਗਰਸ ਨੂੰ ਘੇਰਿਆ 
Published : Nov 2, 2022, 6:46 pm IST
Updated : Nov 2, 2022, 6:46 pm IST
SHARE ARTICLE
AAP slams Congress for spending colossal public money on media advertisements
AAP slams Congress for spending colossal public money on media advertisements

-ਰਾਜਸਥਾਨ ਸਰਕਾਰ ਨੇ ਮੀਡੀਆ 'ਚ ਇਸ਼ਤਿਹਾਰਾਂ 'ਤੇ ਖਰਚੀ ਵੱਡੀ ਰਕਮ, ਫਜ਼ੂਲ ਖਰਚੀ 'ਚ ਮੋਦੀ ਸਰਕਾਰ ਨੂੰ ਦੇ ਰਹੀ ਪੂਰੀ ਟੱਕਰ: 'ਆਪ'

-ਕੀ ਪੰਜਾਬ ਕਾਂਗਰਸ ਆਪਣੀ ਰਾਜਸਥਾਨ ਸਰਕਾਰ ਤੋਂ ਪੁੱਛੇਗੀ ਕਿ ਹੁਣ ਤੱਕ ਲੋਕਾਂ ਦੇ ਟੈਕਸ ਦਾ ਕਿੰਨਾ ਪੈਸਾ ਇਸ਼ਤਿਹਾਰਾਂ 'ਤੇ ਖਰਚਿਆ ਗਿਆ: ਮਲਵਿੰਦਰ ਕੰਗ
ਚੰਡੀਗੜ੍ਹ :
ਆਮ ਆਦਮੀ ਪਾਰਟੀ ਨੇ ਰਾਜਸਥਾਨ ਸਰਕਾਰ ਵੱਲੋਂ ਇਸ਼ਤਿਹਾਰਬਾਜ਼ੀ 'ਤੇ ਕੀਤੀ ਜਾ ਰਹੀ ਟੈਕਸਦਾਤਾਵਾਂ ਦੇ ਪੈਸੇ ਦੀ ਫਜ਼ੂਲ ਖਰਚੀ ਲਈ ਕਾਂਗਰਸ ਨੂੰ ਘੇਰਿਆ। ਬੁੱਧਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ 'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇੱਕ ਮੀਡੀਆ ਰਿਪੋਰਟ ਅਨੁਸਾਰ ਰਾਜਸਥਾਨ ਦੀ ਕਾਂਗਰਸ ਸਰਕਾਰ ਨੇ ਦੇਸ਼ ਭਰ ਵਿੱਚ ਮੀਡੀਆ ਇਸ਼ਤਿਹਾਰਾਂ 'ਤੇ ਸਭ ਤੋਂ ਵੱਧ ਰਕਮ ਖਰਚ ਕੀਤੀ ਹੈ।

ਉਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੁੱਛਿਆ ਕਿ ਕੀ ਉਹ ਆਪਣੀ ਕਾਂਗਰਸ ਪਾਰਟੀ ਨੂੰ ਇਸ ਬਾਰੇ ਸਵਾਲ ਕਰਨ ਦੀ ਹਿੰਮਤ ਰੱਖਦੇ ਹਨ ਕਿ ਰਾਜਸਥਾਨ ਸਰਕਾਰ ਨੇ ਆਪਣੇ ਫਰਜ਼ੀ ਪ੍ਰਚਾਰ ਲਈ ਹੁਣ ਤੱਕ ਲੋਕਾਂ ਦੇ ਟੈਕਸ ਦੇ ਕਿੰਨੇ ਪੈਸੇ ਦੀ ਦੁਰਵਰਤੋਂ ਕੀਤੀ ਹੈ।  ਕੰਗ ਨੇ ਕਿਹਾ ਕਿ ਕੀ ਬਾਜਵਾ ਇਹ ਸਵਾਲ ਆਪਣੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਜੋ ਗਾਂਧੀ ਪਰਿਵਾਰ ਦੇ ਨੇੜੇ ਹਨ, ਉਨ੍ਹਾਂ ਤੋਂ ਪੁੱਛਣ ਦੀ ਹਿੰਮਤ ਦਿਖਾਉਣਗੇ? ਕੀ ਉਹ ਇਸ਼ਤਿਹਾਰਾਂ 'ਤੇ ਖਰਚ ਕੀਤੇ ਟੈਕਸ ਦਾਤਿਆਂ ਦੇ ਪੈਸੇ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਜਨਤਕ ਕਰਨਗੇ?

ਕੰਗ ਨੇ ਆਪਣੇ ਟਵਿੱਟਰ 'ਤੇ ਲਿਖਿਆ, "ਰਾਜਸਥਾਨ ਸਰਕਾਰ ਦਾ 'ਪਬਲੀਸਿਟੀ ਬਲਿਟਜ਼ਕ੍ਰੇਗ' ਇਸ਼ਤਿਹਾਰਬਾਜ਼ੀ 'ਚ 'ਪੀਆਰ ਕਿੰਗ ਮੋਦੀ' ਨੂੰ ਸਖਤ ਮੁਕਾਬਲਾ ਦੇ ਰਿਹਾ ਹੈ। ਰਾਜਸਥਾਨ ਸਰਕਾਰ ਨੇ ਇੱਕ ਮਹੀਨੇ ਵਿੱਚ ਸਾਰੇ ਪ੍ਰਮੁੱਖ ਰਾਸ਼ਟਰੀ ਅਖਬਾਰਾਂ ਵਿੱਚ ਪੂਰੇ-ਪੂਰੇ ਪੰਨਿਆਂ ਦੇ ਇਸ਼ਤਿਹਾਰ ਦਿੱਤੇ ਹਨ। ਕੀ ਹਮੇਸ਼ਾ ਸਵਾਲ ਖੜੇ ਕਰਨ ਵਾਲੇ ਪ੍ਰਤਾਪ ਸਿੰਘ ਬਾਜਵਾ ਕੋਲ ਕਾਂਗਰਸ ਦੀ ਰਾਜਸਥਾਨ ਸਰਕਾਰ ਦੁਆਰਾ ਜਨਤਕ ਪੈਸੇ ਦੀ ਫਜ਼ੂਲ ਖਰਚੀ 'ਤੇ ਸਵਾਲ ਕਰਨ ਦੀ ਹਿੰਮਤ ਹੈ?"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement