ਜੇ ਅਗਲੀ ਵਾਰ ਫਿਰ ਕਿਸੇ ਹੋਰ ਪਾਰਟੀ ਦੀ ਸਰਕਾਰ ਆ ਗਈ ਤਾਂ ਫਿਰ ਮੈਂ ਤਾਂ ਭੱਜ ਜਾਵਾਂਗਾ- ਸੁਖਬੀਰ ਸਿੰਘ ਬਾਦਲ

By : KOMALJEET

Published : Jan 3, 2023, 11:03 am IST
Updated : Jan 3, 2023, 11:03 am IST
SHARE ARTICLE
Sukhbir Singh Badal
Sukhbir Singh Badal

ਮਜ਼ਾਕੀਆ ਅੰਦਾਜ਼ 'ਚ ਬੋਲੇ ਸੁਖਬੀਰ ਸਿੰਘ ਬਾਦਲ

ਕਿਹਾ - ਪ੍ਰਕਾਸ਼ ਸਿੰਘ ਬਾਦਲ ਦੀ ਲੰਬੀ ਵਿਖੇ ਹੋਈ ਹਾਰ ਦਾ ਬੇਹੱਦ ਅਫ਼ਸੋਸ 

ਮਲੋਟ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਇੱਕ ਬਿਆਨ ਦਿੱਤਾ ਗਿਆ ਹੈ ਜੋ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਅਗਲੀ ਵਾਰ ਫਿਰ ਕਿਸੇ ਹੋਰ ਪਾਰਟੀ ਦੀ ਸਰਕਾਰ ਆ ਗਈ ਤਾਂ ਫਿਰ ਮੈਂ ਤਾਂ ਭੱਜ ਜਾਵਾਂਗਾ।  ਅਸਲ ਵਿਚ ਇਹ ਸ਼ਬਦ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਮਜ਼ਾਕੀਆ ਅੰਦਾਜ਼ ਵਿਚ ਕਹੇ ਹਨ । 

ਦੱਸ ਦੇਈਏ ਕਿ ਮਾਘੀ ਮੇਲੇ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਪਾਰਟੀ ਦੀ ਕਾਨਫਰੰਸ ਦੀ ਤਿਆਰੀ ਲਈ ਹਲਕਾ ਲੰਬੀ ਦੇ ਪਿੰਡਾਂ ਅੰਦਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਪਿੰਡ ਗੱਗੜ ਵਿਖੇ ਵਰਕਰ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ’ਤੇ ਕਮੇਟੀਆਂ ਬਣਾਈਆਂ ਜਾਣ।  ਇਨ੍ਹਾਂ ਕਮੇਟੀਆਂ ਵਿਚ ਇਕ ਐੱਸ. ਸੀ. , ਇਕ ਬੀ. ਸੀ. ਅਤੇ ਇਕ ਔਰਤ ਮੈਂਬਰ ਸ਼ਾਮਲ ਕੀਤੀ ਜਾਵੇ ਅਤੇ ਬੂਥ ਪੱਧਰ ਦਾ ਇਕ ਪ੍ਰਧਾਨ ਬਣਾਇਆ ਜਾਵੇ, ਜਿਸ ਦੀ ਜ਼ਿੰਮੇਵਾਰੀ ਸੰਗਠਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਦਾ ਮਦਸਕ ਹੈ ਕਿ ਉਹ ਸਾਡੇ ਨਾਲ ਪਾਰਟੀ ਦੇ ਕੰਮ-ਧੰਦਿਆਂ ਨੂੰ ਲੈ ਕੇ ਤਾਲਮੇਲ ਰੱਖਣ ਤਾਂ ਜੋ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕੇ।

ਇਸ ਮੌਕੇ ਵਰਕਰਾਂ ਨਾਲ ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਲੰਬੀ ਵਿਖੇ ਹੋਈ ਹਾਰ ਦਾ ਉਨ੍ਹਾਂ ਨੂੰ ਬੇਹੱਦ ਅਫ਼ਸੋਸ ਹੈ। ਉਨ੍ਹਾਂ ਕਿਹਾ ਕਿ ਇਕ ਸਾਲ ਤੋਂ ਘੱਟ ਸਮੇਂ ਵਿਚ ਪੰਜਾਬ ਵਾਸੀਆਂ ਦਾ ਬੁਰਾ ਹਾਲ ਹੈ, 4 ਸਾਲ ਪਤਾ ਨਹੀਂ ਕਿਵੇਂ ਨਿਕਲਣਗੇ। ਵਰਕਰਾਂ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਗਲੀ ਸਰਕਾਰ ਅਕਾਲੀ ਦਲ ਦੀ ਬਣੇਗੀ। ਇਸ ਦੌਰਾਨ ਉਨ੍ਹਾਂ ਹੱਸਦੇ ਹੋਏ ਕਿਹਾ ਕਿ ਜੇ ਅਗਲੀ ਵਾਰੀ ਫਿਰ ਕਿਸੇ ਹੋਰ ਪਾਰਟੀ ਦੀ ਸਰਕਾਰ ਆ ਗਈ ਤਾਂ ਫਿਰ ਮੈਂ ਤਾਂ ਭੱਜ ਜਾਵਾਂਗਾ।

ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪਾਰਟੀ ਨੂੰ ਹੁਣ ਤੋਂ ਹੀ ਮਜ਼ਬੂਤ ਕੀਤਾ ਜਾਵੇ ਤਾਂ ਜੋ ਅਗਲੇ ਪਾਰਲੀਮੈਂਟ ਦੀ ਚੋਣ ਵਿਚ ਜਿੱਤ ਹਾਸਲ ਕੀਤੀ ਜਾ ਸਕੇ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਮਾਘੀ ਮੇਲੇ ਦੀ ਕਾਨਫਰੰਸ ਵਿਚ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement