ਚੁਣਾਵੀ ਫਾਇਦੇ ਲਈ ਮੇਰੇ ਬਿਆਨ ਦੀ ਦੁਰਵਰਤੋਂ ਕਰ ਰਹੀ ਭਾਜਪਾ: ਮੱਲਿਕਾਅਰਜੁਨ ਖੜਗੇ
Published : Dec 3, 2022, 3:55 pm IST
Updated : Dec 3, 2022, 4:02 pm IST
SHARE ARTICLE
BJP `misusing` my remarks for electoral gains in Gujarat: Mallikarjun Kharge
BJP `misusing` my remarks for electoral gains in Gujarat: Mallikarjun Kharge

ਖੜਗੇ ਦੇ ਬਿਆਨ ਨੂੰ ਅਣਉਚਿਤ ਦੱਸਦੇ ਹੋਏ ਭਾਜਪਾ ਨੇ ਕਿਹਾ ਸੀ ਕਿ ਗੁਜਰਾਤ ਦੇ ਪੁੱਤਰ ਲਈ ਗੁਜਰਾਤ 'ਚ ਖੜ੍ਹ ਕੇ ਅਜਿਹੀ ਭਾਸ਼ਾ ਦੀ ਵਰਤੋਂ ਕਰਨਾ ਉਚਿਤ ਨਹੀਂ ਹੈ।

 

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਮੱਲਿਕਾਅਰਜੁਨ ਖੜਗੇ ਨੇ ਕਿਹਾ ਹੈ ਕਿ ਭਾਜਪਾ ਚੁਣਾਵੀ ਲਾਭ ਲਈ ਉਹਨਾਂ ਦੇ ਇਕ ਬਿਆਨ ਦੀ ਦੁਰਵਰਤੋਂ ਕਰ ਰਹੀ ਹੈ। ਖੜਗੇ ਨੇ ਕਿਹਾ, "ਉਹ ਚੋਣ ਲਾਭ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ। ਸਾਡੇ ਲਈ, ਰਾਜਨੀਤੀ ਵਿਅਕਤੀਵਾਦ ਬਾਰੇ ਨਹੀਂ ਹੈ, ਇਹ ਨੀਤੀਆਂ ਬਾਰੇ ਹੈ। ਉਹ ਇਸ ਨੂੰ ਸਿਰਫ਼ ਇਕ ਵਿਅਕਤੀ ਨਾਲ ਜੋੜ ਕੇ ਦੇਖਦੇ ਹਨ, ਜੋ ਹਰ ਥਾਂ ਹੈ।"

ਇਸ ਤੋਂ ਪਹਿਲਾਂ ਗੁਜਰਾਤ ਵਿਚ ਇਕ ਰੈਲੀ ਦੌਰਾਨ ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ਮੋਦੀ ਦੀ ਤੁਲਨਾ ਰਾਵਣ ਨਾਲ ਕੀਤੀ ਸੀ। ਉਹਨਾਂ ਨੇ ਆਪਣੇ ਭਾਸ਼ਣ 'ਚ ਪੀਐਮ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਸੀ, ''ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਕਿਸੇ ਹੋਰ ਵੱਲ ਨਾ ਦੇਖੋ। ਮੋਦੀ ਨੂੰ ਦੇਖ ਕੇ ਵੋਟ ਪਾਓ। ਕਿੰਨੀ ਵਾਰ ਤੁਹਾਡਾ ਚਿਹਰਾ ਦੇਖੀਏ? ਵਿਧਾਨ ਸਭਾ ਚੋਣਾਂ 'ਚ ਵੀ ਮੂੰਹ ਦੇਖਿਆ, ਪਾਰਲੀਮੈਂਟ ਚੋਣਾਂ 'ਚ ਵੀ। ਹਰ ਪਾਸੇ,  ਤੁਹਾਡੇ ਰਾਵਣ ਵਰਗੇ 100 ਚਿਹਰੇ ਹਨ, ਮੈਨੂੰ ਸਮਝ ਨਹੀਂ ਆਉਂਦਾ"।

ਖੜਗੇ ਦੇ ਬਿਆਨ ਨੂੰ ਅਣਉਚਿਤ ਦੱਸਦੇ ਹੋਏ ਭਾਜਪਾ ਨੇ ਕਿਹਾ ਸੀ ਕਿ ਗੁਜਰਾਤ ਦੇ ਪੁੱਤਰ ਲਈ ਗੁਜਰਾਤ 'ਚ ਖੜ੍ਹ ਕੇ ਅਜਿਹੀ ਭਾਸ਼ਾ ਦੀ ਵਰਤੋਂ ਕਰਨਾ ਉਚਿਤ ਨਹੀਂ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement