ਅਕਾਲੀ ਦਲ ਵਿਚ ਸ਼ਾਮਲ ਹੋਣ ਦੀਆਂ ਗੱਲਾਂ ਝੂਠੀਆਂ : ਬੀਬੀ ਭੱਠਲ 

By : GAGANDEEP

Published : Feb 4, 2026, 6:32 am IST
Updated : Feb 4, 2026, 7:48 am IST
SHARE ARTICLE
Rajinder Kaur Bhattal News in punjabi
Rajinder Kaur Bhattal News in punjabi

''ਮੈਂ ਕਾਂਗਰਸੀ ਸੀ, ਕਾਂਗਰਸੀ ਹਾਂ ਅਤੇ ਕਾਂਗਰਸ ਵਿਚ ਹੀ ਰਹਾਂਗੀ''-ਬੀਬੀ ਭੱਠਲ 

ਲਹਿਰਾਗਾਗਾ (ਅਮਨਦੀਪ ਸਿੰਘ ਸੰਗਤਪੁਰਾ): ਪਿਛਲੇ ਕੁੱਝ ਦਿਨਾਂ ਤੋਂ ਪੁਰਾਣੇ ਸਿਆਸੀ ਮਾਮਲਿਆਂ ਬਾਰੇ ਇਕ ਇੰਟਰਵਿਊ ਦੌਰਾਨ ਹੋਈ ਗੱਲਬਾਤ ਉਪਰੰਤ ਸੋਸ਼ਲ ਮੀਡੀਆ ’ਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦੀਆਂ ਗੱਲਾਂ ਜ਼ੋਰ-ਸ਼ੋਰ ਨਾਲ ਪ੍ਰਚਾਰੀਆਂ ਜਾ ਰਹੀਆਂ ਸਨ।

ਇਨ੍ਹਾਂ ਅਫ਼ਵਾਹਾਂ ਨੂੰ ਲੈ ਕੇ ਬੀਬੀ ਭੱਠਲ ਨੇ ਅਪਣੀ ਚੁੱਪ ਤੋੜਦਿਆਂ ਇਨ੍ਹਾਂ ਨੂੰ ਬਿਲਕੁਲ ਬੇਬੁਨਿਆਦ ਅਤੇ ਗ਼ਲਤ ਕਰਾਰ ਦਿਤਾ ਹੈ। ਬੀਬੀ ਭੱਠਲ ਨੇ ਸਪੱਸ਼ਟ ਕਿਹਾ ਹੈ ਕਿ ਮੈਂ ਕਾਂਗਰਸੀ ਸੀ, ਕਾਂਗਰਸੀ ਹਾਂ ਅਤੇ ਕਾਂਗਰਸ ਵਿਚ ਹੀ ਰਹਾਂਗੀ।

ਉਨ੍ਹਾਂ ਅੱਗੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਚਲ ਰਿਹਾ ਇਹ ਪ੍ਰਚਾਰ ਸਿਰਫ਼ ਵਿਊਜ਼ ਬਟੋਰਨ ਅਤੇ ਧਿਆਨ ਖਿੱਚਣ ਲਈ ਕੀਤਾ ਜਾ ਰਿਹਾ ਹੈ। ਅਸਲ ਵਿਚ ਅਜਿਹੀ ਕੋਈ ਗੱਲ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੇ ਕਦੇ ਅਕਾਲੀ ਦਲ ਜਾਂ ਕਿਸੇ ਹੋਰ ਪਾਰਟੀ ਵਿਚ ਜਾਣ ਬਾਰੇ ਸੋਚਿਆ ਹੈ। ਇਸ ਤੋਂ ਇਲਾਵਾ, ਬੀਬੀ ਭੱਠਲ ਨੇ ਹਾਲ ਹੀ ਵਿਚ ਵਾਇਰਲ ਹੋਈ ‘ਬੰਬ’ ਵਾਲੀ ਟਿਪਣੀ ਬਾਰੇ ਵੀ ਸਪੱਸ਼ਟੀਕਰਨ ਦਿਤਾ।

ਉਨ੍ਹਾਂ ਕਿਹਾ ਕਿ ਇਸ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਇਹ ਗੱਲ ਸੂਬੇ ਦੇ ਮੌਜੂਦਾ ਹਾਲਾਤ ਵਲ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਧਿਆਨ ਦਿਵਾਉਣ ਅਤੇ ਰੋਜ਼ਾਨਾ ਦੀ ਲੁੱਟ-ਖੋਹ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਅਤੇ ਕਾਤਲੋਗਾਰਦ ਨੂੰ ਰੋਕਣ ਲਈ ਕਹੀ ਗਈ ਸੀ। ਬੀਬੀ ਭੱਠਲ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਲਹਿਰਾਗਾਗਾ ਹਲਕੇ ਤੋਂ ਲਗਾਤਾਰ ਵਿਧਾਇਕ ਰਹੀਆਂ ਹਨ। ਉਨ੍ਹਾਂ ਦਾ ਇਹ ਬਿਆਨ ਪਾਰਟੀ ਵਿਚ ਉਨ੍ਹਾਂ ਦੀ ਮਜ਼ਬੂਤ ਸਥਿਤੀ ਨੂੰ ਵੀ ਦਰਸਾਉਂਦਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement