ਕਿਹਾ-'ਸਗੋਂ ਜ਼ਿੰਮੇਵਾਰੀ ਪਾਉਣੀ ਚਾਹੀਦੀ ਸੀ ਕਿ ਅਗਲੀ ਫਿਰ ਤੋਂ ਕਾਂਗਰਸ ਸਰਕਾਰ ਆਵੇ''
ਚੰਡੀਗੜ੍ਹ,: ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੇ ਫ਼ੈਸਲੇ ’ਤੇ ਅਪਣੀ ਪ੍ਰਤੀਕ੍ਰਿਆ ਦਿਤੀ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਕੈਪਟਨ ਨੂੰ ਹਟਾਉਣ ਠੀਕ ਫ਼ੈਸਲਾ ਨਹੀਂ ਸੀ ਅਤੇ ਇਸ ਦੀ ਬਜਾਏ ਉਨ੍ਹਾਂ ’ਤੇ ਜ਼ਿੰਮੇਵਾਰੀ ਪਾਉਣੀ ਚਾਹੀਦੀ ਸੀ।
ਭੱਠਲ ਨੇ ਅੱਗੇ ਕਿਹਾ ਕਿ ਕੈਪਟਨ ਨੂੰ ਪਹਿਲਾਂ ਹੀ ਹਟਾਉਣ ਦੀ ਸਲਾਹ ਦਿਤੀ ਗਈ ਸੀ, ਪਰ ਜਦੋਂ ਕੈਪਟਨ ਨੂੰ ਹਟਾਇਆ ਗਿਆ, ਤਦ ਤਕ ਕਾਫੀ ਦੇਰ ਹੋ ਚੁਕੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਸ ਸਮੇਂ ਇਹ ਧਾਰਨਾ ਬਣਾਈ ਜਾ ਰਹੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਨੂੰ ਮਜ਼ਬੂਤ ਨਹੀਂ ਕਰ ਸਕਣਗੇ, ਪਰ ਕੁਝ ਮਹੀਨਿਆਂ ਦੀ ਗੱਲ ਸੀ ਤੇ ਉਨ੍ਹਾਂ ਨੂੰ ਹਟਾਉਣਾ ਨਹੀਂ ਚਾਹੀਦਾ ਸੀ, ਸਗੋਂ ਜ਼ਿੰਮੇਵਾਰੀ ਪਾਉਣੀ ਚਾਹੀਦੀ ਸੀ ਕਿ ਅਗਲੀ ਫਿਰ ਤੋਂ ਕਾਂਗਰਸ ਸਰਕਾਰ ਆਵੇ। ਭੱਠਲ ਦੇ ਇਸ ਬਿਆਨ ਨਾਲ ਪੰਜਾਬ ਦੀ ਰਾਜਨੀਤੀ ਵਿਚ ਇਕ ਵਾਰ ਫਿਰ ਚਰਚਾ ਤੇਜ਼ ਹੋ ਗਈ ਹੈ।
