ਕਾਂਗਰਸ ਸਰਕਾਰ ਹਾੜ੍ਹੀ ਦੀ ਫ਼ਸਲ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰਨ ਵਿਚ ਅਸਫ਼ਲ: ਅਕਾਲੀ ਦਲ
Published : Apr 5, 2018, 2:32 am IST
Updated : Jun 25, 2018, 12:20 pm IST
SHARE ARTICLE
Dr Daljit Singh Cheema
Dr Daljit Singh Cheema

ਸਰਕਾਰ ਤਾਂ ਮੰਡੀਆਂ ਵਿਚੋਂ ਜਿਣਸ ਦੀ ਲਿਫ਼ਟਿੰਗ ਦੀ ਟੈਂਡਰ ਪ੍ਰਕਿਰਿਆ ਵੀ ਮੁਕੰਮਲ ਨਹੀਂ ਕਰ ਸਕੀ ਤੇ ਇਹੋ ਹਾਲ ਲੇਬਰ ਦੇ ਠੇਕਿਆਂ ਦਾ ਵੀ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵਲੋਂ ਹਾੜੀ ਦੀ ਫ਼ਸਲ ਦੀ ਖ਼ਰੀਦ ਲਈ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਵਿਚ ਬੁਰੀ ਤਰ੍ਹਾਂ ਅਸਫ਼ਲ ਰਹਿਣ ਦੀ ਜ਼ੋਰਦਾਰ ਆਲੋਚਨਾ ਕੀਤੀ ਹੈ ਤੇ ਕਿਹਾ ਹੈ ਕਿ ਇਸ ਸਰਕਾਰ ਨੂੰ ਕਿਸਾਨਾਂ ਦੀ ਦਸ਼ਾ ਦੀ ਕੋਈ ਪ੍ਰਵਾਹ ਨਹੀਂ ਹੈ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਵੇਖ ਕੇ ਬਹੁਤ ਦੁੱਖ ਹੋ ਰਿਹਾ ਹੈ ਕਿ ਕਣਕ ਦੀ ਸਰਕਾਰੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਤੇ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਵੀ ਹੋ ਰਹੀ ਹੈ ਪਰ ਸਰਕਾਰ ਇਸ ਜਿਣਸ ਦੀ  ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰਨ ਵਿਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ।

Dr Daljit Singh CheemaDr Daljit Singh Cheema

ਉਨ੍ਹਾਂ ਕਿਹਾ ਕਿ ਸਰਕਾਰ ਤਾਂ ਮੰਡੀਆਂ ਵਿਚੋਂ ਜਿਣਸ ਦੀ ਲਿਫ਼ਟਿੰਗ ਦੀ ਟੈਂਡਰ ਪ੍ਰਕਿਰਿਆ ਵੀ ਮੁਕੰਮਲ ਨਹੀਂ ਕਰ ਸਕੀ ਤੇ ਇਹੋ ਹਾਲ ਲੇਬਰ ਦੇ ਠੇਕਿਆਂ ਦਾ ਵੀ ਹੈ।
ਡਾ. ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਮੁੱਖ ਮੰਤਰੀ ਦਫ਼ਤਰ ਵਲੋਂ 3 ਅਪ੍ਰੈਲ ਨੂੰ ਯਾਨੀ ਖ਼ਰੀਦ ਸ਼ੁਰੂ ਹੋਣ ਤੋਂ ਤਿੰਨ ਦਿਨ ਬਾਅਦ ਇਹ ਬਿਆਨ ਜਾਰੀ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਖ਼ਰੀਦ ਪ੍ਰਬੰਧ ਮੁਕੰਮਲ ਕਰਨ ਵਾਸਤੇ ਦਿੱਲੀ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਖ਼ਰੀਦ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੀ ਤਾਂ ਫਿਰ ਇਸ ਨੇ ਖ਼ਰੀਦ ਪ੍ਰਕਿਰਿਆ ਸ਼ੁਰੂ ਹੋਣ ਤੋਂ 15 ਦਿਨ ਪਹਿਲਾਂ ਹੀ ਕਾਰਵਾਈ ਆਰੰਭ ਦਿਤੀ ਹੁੰਦੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement