ਪੰਜਾਬ ਕਾਂਗਰਸ 'ਚ ਤਾਲਮੇਲ ਨਾ ਹੋਣ ਦੀ ਚਰਚਾ ਦਾ ਭੁਪੇਸ਼ ਬਘੇਲ ਨੇ ਕੀਤਾ ਖੰਡਨ, ਟਵੀਟ ਕਰ ਸਾਰੇ ਖ਼ਦਸ਼ਿਆਂ ਨੂੰ ਕੀਤਾ ਦੂਰ
Published : Mar 6, 2025, 12:52 pm IST
Updated : Mar 6, 2025, 12:52 pm IST
SHARE ARTICLE
Bhupesh Baghel Tweet on punjab congress News in punjabi
Bhupesh Baghel Tweet on punjab congress News in punjabi

ਪੰਜਾਬ ਕਾਂਗਰਸ ਪ੍ਰਧਾਨ, ਨੇਤਾ ਵਿਰੋਧੀ ਧਿਰ ਵਿਚਾਲੇ ਸਭ ਕੁਝ ਸਹੀ

ਕਈ ਮੀਡੀਆ ਅਦਾਰਿਆਂ ਵਿਚ ਅਚਾਨਕ ਸੂਤਰਾਂ ਦੇ ਹਵਾਲੇ ਨਾਲ ਰਿਪੋਰਟ ਨੇ ਪੰਜਾਬ ਕਾਂਗਰਸ ਅੰਦਰ ਖਲਬਲੀ ਮਚਾ ਦਿੱਤੀ ਸੀ। ਇਹ ਦਾਅਵਾ ਕੀਤਾ ਗਿਆ ਸੀ ਕਿ ਇਸ ਰਿਪੋਰਟ ਵਿਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਕੰਮ ਕਰਨ ਦੇ ਤਰੀਕੇ 'ਤੇ ਸਵਾਲ ਚੁੱਕੇ ਗਏ ਹਨ ਅਤੇ ਇਹ ਵੀ ਕਿਹਾ ਗਿਆ ਕਿ ਸੀਨੀਅਰ ਕਾਂਗਰਸੀ ਆਗੂਆਂ ਵਿਚਕਾਰ ਕੋਈ ਤਾਲਮੇਲ ਨਹੀਂ ਹੈ। 

ਰਿਪੋਰਟ ਦੀ ਪੁਸ਼ਟੀ ਕਰਨ ਵਾਲੇ ਨੇ ਇਹ ਵੀ ਦੱਸਿਆ ਕਿ ਇਹ ਰਿਪੋਰਟ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਕੋਲ ਪਹੁੰਚ ਚੁੱਕੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਇਸ ਨੂੰ ਆਧਾਰ ਬਣਾ ਕੇ ਹਾਈਕਮਾਂਡ ਕੋਈ ਵੱਡਾ ਕਦਮ ਚੁੱਕ ਸਕਦੀ ਹੈ। ਜਿਵੇਂ ਹੀ ਇਹ ਖ਼ਬਰਾਂ ਨਸ਼ਰ ਹੋਈਆਂ ਤਾਂ ਇਸ ਉਪਰ ਪ੍ਰਤੀਕਰਮ ਆਉਣੇ ਸ਼ੁਰੂ ਹੋਏ। ਹੁਣ ਇਸ ਸਬੰਧੀ ਕਾਂਗਰਸ ਵਲੋਂ ਲਗਾਏ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। 

ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪੰਜਾਬ ਕਾਂਗਰਸ 'ਚ ਤਾਲਮੇਲ ਨਾ ਹੋਣ ਦੀਆਂ ਚਰਚਾਵਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਸਾਰੇ ਖ਼ਦਸ਼ਿਆਂ ਨੂੰ ਦੂਰ ਕੀਤਾ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ, ਨੇਤਾ ਵਿਰੋਧੀ ਧਿਰ ਵਿਚਾਲੇ ਸਭ ਕੁਝ ਠੀਕ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ, ਵਿਰੋਧੀ ਧਿਰ ਦੇ ਨੇਤਾ ਅਤੇ ਪੰਜਾਬ ਦੇ ਸਾਰੇ ਸੀਨੀਅਰ ਆਗੂਆਂ ਦਾ ਆਪਸੀ ਤਾਲਮੇਲ ਸ਼ਲਾਘਾਯੋਗ ਹੈ। ਵਿਸ਼ਵਾਸ਼ ਹੈ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਦਾ ਇਹ ਤਾਲਮੇਲ ਹੋਰਨਾਂ ਸੂਬਿਆਂ ਲਈ ਮਿਸਾਲ ਬਣੇਗਾ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement