ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਦਾਖ਼ਲ ਕੀਤੀ ਨਾਮਜ਼ਦਗੀ
Published : Jun 6, 2022, 3:05 pm IST
Updated : Jun 6, 2022, 3:05 pm IST
SHARE ARTICLE
Kewal singh dhillon files nomination
Kewal singh dhillon files nomination

ਕੇਵਲ ਸਿੰਘ ਢਿੱਲੋਂ ਬੀਤੇ ਦਿਨੀਂ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ।


ਸੰਗਰੂਰ: ਲੋਕ ਸਭਾ ਸੀਟ ਸੰਗਰੂਰ ਦੀ ਜ਼ਿਮਨੀ ਚੋਣ ਲਈ ਭਾਜਪਾ ਨੇ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਹੈ। ਕੇਵਲ ਸਿੰਘ ਢਿੱਲੋਂ ਨੇ ਅੱਜ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਦੀ ਮੌਜੂਦਗੀ ਵਿਚ ਨਾਮਜ਼ਦਗੀ ਦਾਖਲ ਕੀਤੀ। ਦੱਸ ਦੇਈਏ ਕਿ ਕੇਵਲ ਸਿੰਘ ਢਿੱਲੋਂ ਬੀਤੇ ਦਿਨੀਂ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ।

Kewal singh dhillon files nominationKewal singh dhillon files nomination

ਕਮਲਦੀਪ ਕੌਰ ਰਾਜੋਆਣਾ ਨੇ ਵੀ ਭਰੀ ਨਾਮਜ਼ਦਗੀ

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਵੀ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ। ਕਮਲਦੀਪ ਕੌਰ ਰਾਜੋਆਣਾ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਅਤੇ ਸਮੂਹ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਉਹ ਅਕਾਲੀ ਦਲ ਦੇ ਚੋਣ ਨਿਸ਼ਾਨ 'ਤੇ ਚੋਣ ਲੜਣਗੇ। ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖ਼ਰੀ ਦਿਨ ਸੀ।

Kamaldeep Kaur Rajoana files nominationKamaldeep Kaur Rajoana files nomination

ਜ਼ਿਕਰਯੋਗ ਹੈ ਕਿ ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ । ਆਮ ਆਦਮੀ ਪਾਰਟੀ ਲਈ ਇਹ ਸੀਟ ਕਾਫੀ ਅਹਿਮ ਹੈ ਜਿਸ ਲਈ ਉਹਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ।  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਮਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜਦਕਿ ਕਾਂਗਰਸ ਨੇ ਦਲਬੀਰ ਗੋਲਡੀ ਨੂੰ ਟਿਕਟ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement