ਕਾਂਗਰਸੀ ਉਮੀਦਵਾਰ ਅਸ਼ਵਨੀ ਸੇਖੜੀ ਦੇ ਭਰਾ ਇੰਦਰ ਸੇਖੜੀ ਭਾਜਪਾ 'ਚ ਹੋਏ ਸ਼ਾਮਲ
Published : Feb 8, 2022, 2:45 pm IST
Updated : Feb 8, 2022, 2:45 pm IST
SHARE ARTICLE
Inder Sekhdi joins BJP
Inder Sekhdi joins BJP

 ਪਹਿਲਾਂ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਹੋਏ ਸੀ ਸ਼ਾਮਲ

ਚੰਡੀਗੜ੍ਹ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੀ ਤਰੀਕ ਮਿਥ ਦਿਤੀ ਗਈ ਹੈ ਪਰ ਅਜੇ ਵੀ ਸਿਆਸੀ ਫੇਰਬਦਲੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹਰ ਰੋਜ਼ ਸਿਆਸੀ ਅਦਲਾ ਬਦਲੀਆਂ ਹੋ ਰਹੀਆਂ ਹਨ।

ਤਾਜ਼ਾ ਜਾਣਕਾਰੀ ਬਟਾਲਾ ਤੋਂ ਹੈ ਜਿਥੋਂ ਕਾਂਗਰਸੀ ਉਮੀਦਵਾਰ ਅਸ਼ਵਨੀ ਸੇਖੜੀ ਦੇ ਭਰਾ ਇੰਦਰ ਸੇਖੜੀ ਅੱਜ ਭਾਜਪਾ 'ਚ ਸ਼ਾਮਲ ਹੋ ਗਏ ਹਨ। ਦੱਸਣਯੋਗ ਹੈ ਕਿ ਇੰਦਰ ਸੇਖੜੀ ਪਹਿਲਾਂ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਵੀ ਸ਼ਾਮਲ ਹੋਏ ਸਨ ਅਤੇ ਹੁਣ ਫਤਹਿਜੰਗ ਬਾਜਵਾ ਦੀ ਅਗਵਾਈ 'ਚ ਭਾਜਪਾ ਖੇਮੇ ਵਿਚ ਚਲੇ ਗਏ ਹਨ। ਦੱਸ ਦੇਈਏ ਕਿ ਪਿੱਛਲੇ ਦਿਨੀ ਫਤਿਹਜੰਗ ਬਾਜਵਾ ਵੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। ਇੰਦਰ ਸੇਖੜੀ ਅੱਜ ਫਤਿਹਜੰਗ ਸਿੰਘ ਬਾਜਵਾ ਅਤੇ ਤਰੁਣ ਚੁੱਘ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋਏ ਹਨ।  ਭਾਜਪਾ ਦੇ ਆਗੂਆਂ ਨੇ ਇੰਦਰ ਸੇਖੜੀ ਨੂੰ ਪਾਰਟੀ ਵਿਚ ਸ਼ਾਮਲ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ।

inder sekhdi joins BJP inder sekhdi joins BJP

ਦੱਸ ਦੇਈਏ ਕਿ ਸਾਲ 2017 ਵਿਚ ਪਰਵਾਰਿਕ ਕਲੇਸ਼ ਦੇ ਚਲਦਿਆਂ ਇੰਦਰ ਸੇਖੜੀ ਨੇ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਸੀ ਅਤੇ ਆਪਣੇ ਵੱਡੇ ਭਰਾ ਅਸ਼ਵਨੀ ਸੇਖੜੀ ਦਾ ਸਾਥ ਦੇਣ ਤੋਂ ਇਨਕਾਰ ਕਰ ਦਿਤਾ ਸੀ। ਇਹ ਵੀ ਦੱਸਣਯੋਗ ਹੈ ਕਿ 2017 ਤੋਂ ਪਹਿਲਾਂ ਹਰ ਵਾਰ ਚੋਣਾਂ ਦੇ ਸਮੇਂ ਇੰਦਰ ਸੇਖੜੀ ਨੇ ਆਪਣੇ ਭਰਾ ਅਸ਼ਵਨੀ ਸੇਖੜੀ ਦਾ ਮੁਖ ਸਲਾਹਕਾਰ ਵਜੋਂ ਸਾਥ ਦਿਤਾ ਸੀ।

inder sekhdi joins BJP inder sekhdi joins BJP

ਇੰਦਰ ਸੇਖੜੀ ਨੇ ਆਪਣੇ ਭਰਾ ਦੇ ਵਿਰੋਧ ਚੋਣ ਵੀ ਲੜੀ ਸੀ ਹਾਲਾਂਕਿ ਉਨ੍ਹਾਂ ਨੂੰ ਬਹੁਤ ਘਟ ਵੋਟਾਂ ਪਈਆਂ ਸਨ ਪਰ ਅਸ਼ਵਨੀ ਸੇਖੜੀ ਨੂੰ ਸਖਤ ਟੱਕਰ ਦਿਤੀ ਸੀ। ਕਿਹਾ ਜਾਂਦਾ ਹੈ ਕਿ ਇੰਦਰ ਸੇਖੜੀ ਸ਼੍ਰੋਮਣੀ ਅਕਾਲੀ ਦਲ ਵਿਚ ਵੀ ਟਿਕਟ ਦੇ ਦਾਅਵੇਦਾਰ ਸਨ ਪਰ ਉਨ੍ਹਾਂ ਨੂੰ ਟਿਕਟ ਨਾ ਦੇ ਕੇ ਸੁੱਚਾ ਸਿੰਘ ਛੋਟੇਪੁਰ ਨੂੰ ਅਕਾਲੀ ਦਲ ਨੇ ਚੋਣ ਮੈਦਾਨ ਵਿਚ ਉਤਾਰਿਆ ਹੈ। ਜਿਸ ਦੇ ਚਲਦੇ ਉਹ ਪਾਰਟੀ  ਨਾਲ ਨਾਰਾਜ਼ ਚਲ ਰਹੇ ਸਨ।

ਦੱਸ ਦੇਈਏ ਕਿ ਬੀਤੀ ਰਾਤ ਇੰਦਰ ਸੇਖੜੀ ਦੀ ਆਪਣੇ ਘਰ ਹੀ ਭਾਜਪਾ ਆਗੂ ਫਤਿਹਜੰਗ ਸਿੰਘ ਬਾਜਵਾ ਨਾਲ ਮੁਲਾਕਾਤ ਹੋਈ ਸੀ ਜਿਸ ਤੋਂ ਬਾਅਦ ਅੱਜ ਉਨ੍ਹਾਂ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement