ਔਰੰਗਾਬਾਦ ਘਟਨਾ 'ਤੇ ਬੋਲੇ ਰਾਹੁਲ, ਮਜ਼ਦੂਰਾਂ ਨਾਲ ਅਜਿਹਾ ਵਰਤਾਅ ਕਰਨ 'ਤੇ ਸਾਨੂੰ ਸ਼ਰਮ ਆਉਣੀ ਚਾਹੀਦੀ
Published : May 8, 2020, 11:49 am IST
Updated : May 8, 2020, 12:48 pm IST
SHARE ARTICLE
Photo
Photo

ਮਹਾਰਾਸ਼ਟਰ ਦੇ ਔਰੰਗਾਬਾਦ ਵਿਚ ਹੋਏ ਹਾਦਸੇ ਵਿਚ ਮਾਰੇ ਗਏ 17 ਪ੍ਰਵਾਸੀ ਮਜ਼ਦੂਰਾਂ 'ਤੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਟਿੱਪਣੀ ਕੀਤੀ ਹੈ।

ਨਵੀਂ ਦਿੱਲੀ: ਮਹਾਰਾਸ਼ਟਰ ਦੇ ਔਰੰਗਾਬਾਦ ਵਿਚ ਹੋਏ ਹਾਦਸੇ ਵਿਚ ਮਾਰੇ ਗਏ 17 ਪ੍ਰਵਾਸੀ ਮਜ਼ਦੂਰਾਂ 'ਤੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਟਿੱਪਣੀ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮਜ਼ਦੂਰ ਭਰਾਵਾਂ-ਭੈਣਾਂ ਦੀ ਰੇਲਗੱਡੀ ਹੇਠ ਆਉਣ ਕਾਰਨ ਹੋਈ ਮੌਤ ਦੀ ਖ਼ਬਰ ਸੁਣ ਕੇ ਹੈਰਾਨ ਹਾਂ। 

rahul gandhiPhoto

ਉਹਨਾਂ ਕਿਹਾ ਕਿ ਰਾਸ਼ਟਰ ਨਿਰਮਾਣਕਰਤਾਵਾਂ ਨਾਲ ਕੀਤੇ ਜਾ ਰਹੇ ਵਰਤਾਅ 'ਤੇ ਸ਼ਰਮ ਆਉਣੀ ਚਾਹੀਦੀ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ, 'ਮਾਲਗੱਡੀ ਨਾਲ ਕੁਚਲੇ ਜਾਣ ਨਾਲ ਮਜ਼ਦੂਰ ਭਰਾਵਾਂ-ਭੈਣਾਂ ਦੀ ਮੌਤ ਦੀ ਖ਼ਬਰ ਨਾਲ ਹੈਰਾਨ ਹਾਂ। ਸਾਨੂੰ ਅਪਣੇ ਰਾਸ਼ਟਰ ਨਿਰਮਾਣ ਕਰਤਾਵਾਂ ਨਾਲ ਕੀਤੇ ਜਾ ਰਹੇ ਵਰਤਾਅ 'ਤੇ  ਸ਼ਰਮ ਆਉਣੀ ਚਾਹੀਦੀ ਹੈ। ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ ਅਤੇ ਜ਼ਖਮੀਆਂ ਦੇ ਜਲਦ ਹੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ'।

PhotoPhoto

ਇਸ ਤੋਂ ਇਲਾਵਾ ਮੁੰਬਈ ਤੋਂ ਕਾਂਗਰਸ ਨੇਤਾ ਸੰਜੇ ਨਿਰੁਪਮ ਨੇ ਮਹਾਰਾਸ਼ਟਰ ਸਰਕਾਰ ਅਤੇ ਭਾਜਪਾ ਸਰਕਾਰ 'ਤੇ  ਹਮਲਾ ਬੋਲਿਆ ਹੈ। ਉਹਨਾਂ ਨੇ ਲਿਖਿਆ, 'ਸਵੇਰੇ ਸਾਢੇ ਛੇ ਵਜੇ ਦੇ ਹਾਦਸੇ  ਦਾ ਇਹ ਭਿਆਨਕ ਦ੍ਰਿਸ਼। 17 ਪ੍ਰਵਾਸੀ ਮਜ਼ਦੂਰਾਂ  ਨੂੰ ਇਕ ਮਾਲਗੱਡੀ ਨੇ ਕੁਚਲ ਦਿੱਤਾ।'

TrainPhoto

ਜ਼ਿਕਰਯੋਗ ਹੈ  ਕਿ ਮਹਾਰਾਸ਼ਟਰ ਦੇ ਔਰੰਗਾਬਾਦ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਮਾਲ ਗੱਡੀ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਰੇਲਵੇ ਟਰੈਕਾਂ 'ਤੇ ਕੁਚਲ ਦਿੱਤਾ। ਇਹ ਹਾਦਸਾ ਔਰੰਗਾਬਾਦ ਦੀ ਜਾਲਨਾ ਰੇਲਵੇ ਲਾਈਨ ਨੇੜੇ ਵਾਪਰਿਆ, ਜਿਸ ਵਿਚ 17 ਮਜ਼ਦੂਰ ਮਾਰੇ ਗਏ ਅਤੇ ਕਈ ਹੋਰ ਮਜ਼ਦੂਰ ਜ਼ਖਮੀ ਦੱਸੇ ਜਾ ਰਹੇ ਹਨ।

FILE PHOTOPhoto

ਇਹ ਹਾਦਸਾ ਸ਼ੁੱਕਰਵਾਰ ਸਵੇਰੇ 6.30 ਵਜੇ ਔਰੰਗਾਬਾਦ-ਜਾਲਨਾ ਰੇਲਵੇ ਲਾਈਨ 'ਤੇ ਵਾਪਰਿਆ।ਇਹ ਸਾਰੇ ਪ੍ਰਵਾਸੀ ਮਜ਼ਦੂਰ ਛੱਤੀਸਗੜ ਵਿਚ ਆਪਣੇ ਘਰ ਜਾ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰਿਆ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement