ਗੁਜਰਾਤ ਚੋਣਾਂ: ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਨੇ ਜਿੱਤੀ ਜਾਮਨਗਰ ਉੱਤਰੀ ਸੀਟ
Published : Dec 8, 2022, 3:55 pm IST
Updated : Dec 8, 2022, 3:55 pm IST
SHARE ARTICLE
Rivaba Jadeja wins Gujarat’s Jamnagar seat
Rivaba Jadeja wins Gujarat’s Jamnagar seat

ਇਸ ਜਿੱਤ ਮਗਰੋਂ ਰਿਵਾਬਾ ਨੇ ਕਿਹਾ ਕਿ ਇਹ ਸਾਰਿਆਂ ਦੀ ਜਿੱਤ ਹੈ।

 

ਜਾਮਨਗਰ: ਕ੍ਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਨੇ ਗੁਜਰਾਤ ਦੀ ਜਾਮਨਗਰ ਉੱਤਰੀ ਵਿਧਾਨ ਸਭਾ ਸੀਟ ਤੋਂ ਜਿੱਤ ਹਾਸਲ ਕੀਤੀ ਹੈ। ਉਹਨਾਂ ਨੇ ਆਪਣੇ ਵਿਰੋਧੀ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਸ਼ਨਭਾਈ ਕਰਮੂਰ ਨੂੰ ਹਰਾਇਆ। ਇਸ ਜਿੱਤ ਮਗਰੋਂ ਰਿਵਾਬਾ ਨੇ ਕਿਹਾ ਕਿ ਇਹ ਸਾਰਿਆਂ ਦੀ ਜਿੱਤ ਹੈ।

ਚੋਣ ਕਮਿਸ਼ਨ ਮੁਤਾਬਕ ਰਿਵਾਬਾ ਨੂੰ ਜਿੱਥੇ 77,630 ਵੋਟਾਂ ਮਿਲੀਆਂ ਉੱਥੇ ਹੀ 'ਆਪ' ਦੇ ਕਰਮੂਰ ਨੂੰ 31,671 ਵੋਟਾਂ ਮਿਲੀਆਂ। ਕਾਂਗਰਸ ਦੇ ਬਿਪਿੰਦਰ ਸਿੰਘ ਜਡੇਜਾ 22,180 ਵੋਟਾਂ ਲੈ ਕੇ ਤੀਜੇ ਨੰਬਰ 'ਤੇ ਰਹੇ। ਜਾਮਨਗਰ ਉੱਤਰੀ ਸੀਟ 'ਤੇ ਦਿਲਚਸਪ ਮੁਕਾਬਲਾ ਸੀ। ਜਿੱਥੇ ਰਵਿੰਦਰ ਜਡੇਜਾ ਨੇ ਆਪਣੀ ਪਤਨੀ ਲਈ ਚੋਣ ਪ੍ਰਚਾਰ ਕੀਤਾ, ਉੱਥੇ ਹੀ ਉਹਨਾਂ ਦੀ ਭੈਣ ਨਯਨਾਬਾ ਜਡੇਜਾ ਨੇ ਕਾਂਗਰਸੀ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ ਸੀ।

Location: India, Gujarat, Jamnagar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement