ਕਾਂਗਰਸੀ ਵਿਧਾਇਕ ਦੇ ਪਿਤਾ ਨੂੰ ਕਤਲ ਕੇਸ ’ਚ ਨਾਮਜ਼ਦ ਕਰਨਾ, ਬਦਲਾਖ਼ੋਰੀ ਦੀ ਰਾਜਨੀਤੀ ਤਹਿਤ ਵਿਰੋਧੀ ਧਿਰ ਨੂੰ ਦਬਾਉਣ ਦੀ ਕੋਸ਼ਿਸ਼: ਰਾਜਾ ਵੜਿੰਗ
Published : May 9, 2023, 7:28 pm IST
Updated : May 9, 2023, 7:28 pm IST
SHARE ARTICLE
Raja Warring
Raja Warring

ਕਿਹਾ, ਪੰਜਾਬ ਕਾਂਗਰਸ ਇਸ ਝੂਠੇ ਕੇਸ ਵਿਰੁਧ ਪਾਹੜਾ ਸਾਹਿਬ ਦੇ ਨਾਲ ਖੜ੍ਹੀ ਹੈ

 

ਜਲੰਧਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਕਿਹਾ ਕਿ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਨੂੰ ਕਤਲ ਕੇਸ ਵਿਚ ਮੁਲਜ਼ਮ ਵਜੋਂ ਨਾਮਜ਼ਦ ਕਰਨਾ ਆਮ ਆਦਮੀ ਪਾਰਟੀ ਦੀ ਬੇਚੈਨੀ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ 'ਚ ਅਪਣੀ ਸਪੱਸ਼ਟ ਹਾਰ ਤੋਂ ਬਾਅਦ 'ਆਪ' ਲੀਡਰਸ਼ਿਪ ਵਿਰੋਧੀ ਧਿਰ ਦੇ ਨੇਤਾਵਾਂ 'ਤੇ ਝੂਠੇ ਕੇਸ ਪਾ ਕੇ ਦਬਾਅ ਬਣਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀ ਹੈ।

ਇਹ ਵੀ ਪੜ੍ਹੋ: ਅਧਿਆਪਕ ਭਰਤੀ ਰਿਕਾਰਡ 'ਚ ਗੜਬੜੀ ਕਰਨ ਦੇ ਦੋਸ਼ ਹੇਠ ਸਿੱਖਿਆ ਵਿਭਾਗ ਦੇ 5 ਮੁਲਾਜ਼ਮ ਗ੍ਰਿਫ਼ਤਾਰ

ਵੜਿੰਗ ਨੇ ਕਿਹਾ ਕਿ ਪੰਜਾਬ ਕਾਂਗਰਸ ਇਸ ਝੂਠੇ ਕੇਸ ਵਿਰੁਧ ਪਾਹੜਾ ਸਾਹਿਬ ਦੇ ਨਾਲ ਖੜ੍ਹੀ ਹੈ ਅਤੇ ਇਹ ਭਗਵੰਤ ਮਾਨ ਦੀ ਦੁਸ਼ਮਣੀ ਅਤੇ ਬਦਲਾਖ਼ੋਰੀ ਦੀ ਰਾਜਨੀਤੀ ਤਹਿਤ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਨੂੰ ਨੰਗਾ ਕਰੇਗੀ। ਉਨ੍ਹਾਂ ਕਿਹਾ ਕਿ ‘ਆਪ’ ਨੇ ਵਿਧਾਇਕ ਦੇ ਪਿਤਾ ‘ਤੇ ਝੂਠਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਧਮਕਾਉਣ ਦੀ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵਲੋਂ ਆਰ.ਟੀ.ਏ. ਦਫ਼ਤਰ ਬਠਿੰਡਾ 'ਚ ਵੱਡੇ ਘਪਲੇ ਦਾ ਪਰਦਾਫਾਸ਼

'ਆਪ' 'ਤੇ ਨਿਸ਼ਾਨਾ ਸਾਧਦੇ ਹੋਏ ਕਾਂਗਰਸ ਸੂਬਾ ਪ੍ਰਧਾਨ ਨੇ ਕਿਹਾ ਕਿ 'ਆਪ' ਨੇ ਆਪਣੇ ਸ਼ਾਸਨ ਦੇ ਪਿਛਲੇ 14 ਮਹੀਨਿਆਂ ਦੌਰਾਨ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਜਾਂ ਸੂਬੇ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੁਝ ਨਹੀਂ ਕੀਤਾ। ਹੁਣ ਜ਼ਿਮਨੀ ਚੋਣ ਵਿਚ ਅਪਣੀ ਹਾਰ ਤੋਂ ਘਬਰਾ ਕੇ ਲੀਡਰਸ਼ਿਪ ਵੋਟਰਾਂ ਨੂੰ ਭਰਮਾਉਣ ਅਤੇ ਵਿਰੋਧੀ ਨੇਤਾਵਾਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਇਹ ਹੱਥਕੰਡੇ ਅਜ਼ਮਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੋਟਰਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਜਲੰਧਰ ਦੇ ਲੋਕ ਉਨ੍ਹਾਂ ਦੇ ਧੋਖੇ ਅਤੇ ਝੂਠ ਲਈ ਉਨ੍ਹਾਂ ਨੂੰ ਜ਼ਰੂਰ ਸਬਕ ਸਿਖਾਉਣਗੇ।

ਇਹ ਵੀ ਪੜ੍ਹੋ: ਛੁੱਟੀ ’ਤੇ ਆਏ ਫ਼ੌਜੀ ਦੀ ਨਹਿਰ ਵਿਚ ਡਿੱਗਣ ਕਾਰਨ ਮੌਤ, 17 ਮਈ ਨੂੰ ਜਾਣਾ ਸੀ ਵਾਪਸ  

ਜਿਸ ਤਰ੍ਹਾਂ ਵੋਟਰਾਂ ਨੇ ਸੰਗਰੂਰ 'ਚ 'ਆਪ' ਨੂੰ ਜੜ੍ਹੋਂ ਪੁੱਟਿਆ ਸੀ ਉਸੇ ਤਰ੍ਹਾਂ  ਉਹ ਅਯੋਗ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਵੱਲੋਂ ਬਣਾਏ 'ਰੰਗਲਾ ਪੰਜਾਬ' ਦੇ ਭਰਮ ਭਰੇ ਅਕਸ ਨੂੰ ਤੋੜ ਦੇਣਗੇ ਅਤੇ ਪਾਰਟੀ ਨੂੰ ਉਨ੍ਹਾਂ ਦੇ ਘਾਤਕ 'ਬਦਲਾਅ' ਲਈ ਬਾਹਰ ਸੁੱਟ ਦੇਣਗੇ। ਇਨ੍ਹਾਂ ਦੇ ਕੁਸ਼ਾਸਨ ਦੇ ਅਧੀਨ ਸੂਬੇ ਨੇ ਬਹੁਤ ਨੁਕਸਾਨ ਝੱਲਿਆ ਹੈ। ਪਰ ਹੁਣ ਲੋਕ ‘ਆਪ’ ਨੂੰ ਇਨ੍ਹਾਂ ਦੀ ਅਸਲੀ ਥਾਂ ਦਿਖਾਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement