Lok Sabha Elections: TMC ਨੇ ਐਲਾਨੇ 42 ਉਮੀਦਵਾਰ; ਮਹੂਆ ਮੋਇਤਰਾ ਤੇ ਯੂਸਫ ਪਠਾਨ ਨੂੰ ਦਿਤੀ ਟਿਕਟ
Published : Mar 10, 2024, 3:30 pm IST
Updated : Mar 10, 2024, 3:31 pm IST
SHARE ARTICLE
TMC announces candidates for 2024 Lok Sabha elections
TMC announces candidates for 2024 Lok Sabha elections

ਇਸ ਵਾਰ ਪਾਰਟੀ ਨੇ ਕੁੱਝ ਮੌਜੂਦਾ ਸੰਸਦ ਮੈਂਬਰਾਂ ਨੂੰ ਮੈਦਾਨ ਵਿਚ ਨਹੀਂ ਉਤਾਰਿਆ ਹੈ

Lok Sabha Elections: ਪੱਛਮੀ ਬੰਗਾਲ ਵਿਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ ਐਤਵਾਰ ਨੂੰ ਸੂਬੇ ਦੀਆਂ ਸਾਰੀਆਂ 42 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਦਿਤਾ ਹੈ। ਇਸ ਵਾਰ ਪਾਰਟੀ ਨੇ ਕੁੱਝ ਮੌਜੂਦਾ ਸੰਸਦ ਮੈਂਬਰਾਂ ਨੂੰ ਮੈਦਾਨ ਵਿਚ ਨਹੀਂ ਉਤਾਰਿਆ ਹੈ ਅਤੇ ਸਾਬਕਾ ਕ੍ਰਿਕਟਰ ਯੂਸਫ ਪਠਾਨ ਅਤੇ ਕੀਰਤੀ ਆਜ਼ਾਦ ਵਰਗੇ ਕਈ ਨਵੇਂ ਚਿਹਰੇ ਸ਼ਾਮਲ ਕੀਤੇ ਹਨ।

ਪਾਰਟੀ ਨੇ 16 ਮੌਜੂਦਾ ਸੰਸਦ ਮੈਂਬਰਾਂ 'ਤੇ ਮੁੜ ਭਰੋਸਾ ਜਤਾਇਆ ਹੈ। ਇਸ ਸੂਚੀ ਵਿਚ 12 ਔਰਤਾਂ ਦੇ ਨਾਂ ਸ਼ਾਮਲ ਹਨ ਜਿਨ੍ਹਾਂ ਨੂੰ ਟਿਕਟਾਂ ਦਿਤੀਆਂ ਗਈਆਂ ਹਨ।ਕ੍ਰਿਕਟਰ ਯੂਸਫ ਪਠਾਨ ਬਹਿਰਾਮਪੁਰ ਲੋਕ ਸਭਾ ਸੀਟ ਤੋਂ ਚੋਣ ਲੜਨਗੇ, ਜਦਕਿ ਕੀਰਤੀ ਆਜ਼ਾਦ ਨੂੰ ਬਰਧਮਾਨ-ਦੁਰਗਾਪੁਰ ਸੀਟ ਤੋਂ ਮੈਦਾਨ 'ਚ ਉਤਾਰਿਆ ਗਿਆ ਹੈ।

ਬਸੀਰਹਾਟ ਲੋਕ ਸਭਾ ਸੀਟ ਤੋਂ ਟੀਐਮਸੀ ਨੇ ਮੌਜੂਦਾ ਸੰਸਦ ਮੈਂਬਰ ਨੁਸਰਤ ਜਹਾਂ ਦੀ ਥਾਂ ਅਪਣੇ ਸਾਬਕਾ ਸੰਸਦ ਮੈਂਬਰ ਹਾਜੀ ਨੂਰੁਲ ਇਸਲਾਮ ਨੂੰ ਮੈਦਾਨ ਵਿਚ ਉਤਾਰਿਆ ਹੈ। ਟੀਐਮਸੀ ਨੇ ਲੋਕ ਸਭਾ ਤੋਂ ਕੱਢੇ ਗਏ ਮਹੂਆ ਮੋਇਤਰਾ ਨੂੰ ਕ੍ਰਿਸ਼ਨਾਨਗਰ ਸੀਟ ਤੋਂ ਲਗਾਤਾਰ ਦੂਜੀ ਵਾਰ ਉਮੀਦਵਾਰ ਬਣਾਇਆ ਹੈ।

ਕੋਲਕਾਤਾ ਵਿਚ ਤ੍ਰਿਣਮੂਲ ਕਾਂਗਰਸ ਦੀ ਇਕ ਰੈਲੀ ਵਿਚ ਸੂਚੀ ਦਾ ਐਲਾਨ ਕੀਤਾ ਗਿਆ, ਜਿਥੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਪਾਰਟੀ ਸੂਬੇ ਦੀਆਂ ਸਾਰੀਆਂ 42 ਸੀਟਾਂ 'ਤੇ ਲੋਕ ਸਭਾ ਚੋਣਾਂ ਇਕੱਲੇ ਲੜੇਗੀ।

(For more Punjabi news apart from TMC announces candidates for 2024 Lok Sabha elections, stay tuned to Rozana Spokesman)

Tags: mahua moitra

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement