ਭਗਵੰਤ ਮਾਨ 16 ਮਾਰਚ ਨੂੰ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ 
Published : Mar 11, 2022, 5:02 pm IST
Updated : Mar 11, 2022, 5:02 pm IST
SHARE ARTICLE
Bhagwant Mann and Arvind Kejriwal
Bhagwant Mann and Arvind Kejriwal

13 ਮਾਰਚ ਨੂੰ ਅੰਮ੍ਰਿਤਸਰ ਪਹੁੰਚਣਗੇ ਅਰਵਿੰਦ ਕੇਰੀਵਾਲ, ਮਿਲ ਕੇ ਕੱਢਣਗੇ ਰੋਡਸ਼ੋਅ 

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋਵੇਗਾ। ਇਸ ਤੋਂ ਪਹਿਲਾਂ 13 ਮਾਰਚ ਨੂੰ ਅਰਵਿੰਦ ਕੇਜਰੀਵਾਲ ਭਗਵੰਤ ਮਾਨ ਨਾਲ ਰੋਡ ਸ਼ੋਅ ਵੀ ਕਰਨਗੇ। ਦੱਸਣਯੋਗ ਹੈ ਕਿ 'ਆਪ' ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਜਾ ਕੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ।

photo photo

ਇਸ ਦੌਰਾਨ ਮਾਨ ਨੇ ਕੇਜਰੀਵਾਲ ਦੇ ਪੈਰ ਛੂਹੇ। ਜਿਸ ਤੋਂ ਬਾਅਦ ਕੇਜਰੀਵਾਲ ਨੇ ਉਨ੍ਹਾਂ ਨੂੰ ਜੱਫੀ ਪਾ ਲਈ। ਜਾਣਕਾਰੀ ਅਨੁਸਾਰ ਭਲਕੇ ਭਗਵੰਤ ਮਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।

photo photo

ਦੱਸ ਦੇਈਏ ਕਿ ਪੰਜਾਬ ਚੋਣਾਂ 'ਚ ਆਮ ਆਦਮੀ ਪਾਰਟੀ ਨੇ 92 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ ਅਤੇ ਬਾਕੀ ਸੀਟਾਂ ਵਿਚੋਂ ਸਿਰਫ਼ 18 ਕਾਂਗਰਸ, 4 ਅਕਾਲੀ ਦਲ, 2 ਭਾਜਪਾ ਅਤੇ ਇੱਕ ਆਜ਼ਾਦ ਦੇ ਹਿੱਸੇ ਆਈ। ਸੂਬੇ ਵਿੱਚ ‘ਆਪ’ ਦੀ ਸੁਨਾਮੀ ਅਜਿਹੀ ਸੀ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੱਧੂ, ਸੁਖਬੀਰ ਬਾਦਲ ਸਮੇਤ ਕਈ ਦਿੱਗਜ਼ਾਂ  ਨੂੰ ਵੀ ਹਰ ਦਾ ਸਾਹਮਣਾ ਕਰਨਾ ਪਿਆ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement