ਨਵਜੋਤ ਸਿੱਧੂ ਵੱਲੋਂ 4 ਸਲਾਹਕਾਰਾਂ ਦੀ ਨਿਯੁਕਤੀ, ਸਾਬਕਾ DGP ਤੇ ਲੋਕ ਸਭਾ ਮੈਂਬਰ ਵੀ ਸ਼ਾਮਿਲ    
Published : Aug 11, 2021, 5:24 pm IST
Updated : Aug 11, 2021, 5:24 pm IST
SHARE ARTICLE
Navjot Sidhu Appoints 4 Advisors
Navjot Sidhu Appoints 4 Advisors

ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਇਹਨਾਂ ਸਲਾਹਕਾਰਾਂ ਦੀ ਨਿਯੁਕਤੀ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਕੀਤੀ ਗਈ ਹੈ।

ਚੰਡੀਗੜ੍ਹ:ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਕਾਫੀ ਸਰਗਰਮ ਹਨ। ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸਿੱਧੂ ਲਗਾਤਾਰ ਪਾਰਟੀ ਮੈਂਬਰਾਂ ਅਤੇ ਮੰਤਰੀਆਂ ਨਾਲ ਮੀਟਿਗਾਂ ਕਰ ਰਹੇ ਹਨ। ਇਸ ਦੇ ਚਲਦਿਆਂ ਨਵਜੋਤ ਸਿੱਧੂ ਨੇ ਅੱਜ ਚਾਰ ਸਲਾਹਕਾਰਾਂ ਦੀ ਨਿਯੁਕਤੀ ਕੀਤੀ।

Navjot Sidhu Navjot Sidhu

ਹੋਰ ਪੜ੍ਹੋ: ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਸਕੂਲਾਂ ਵਿਚ ਰੋਜ਼ਾਨਾ ਕੀਤੇ ਜਾਣ 10,000 RT-PCR ਟੈਸਟ

ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਇਹਨਾਂ ਸਲਾਹਕਾਰਾਂ ਦੀ ਨਿਯੁਕਤੀ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਕੀਤੀ ਗਈ ਹੈ। ਇਹਨਾਂ ਸਲਾਹਕਾਰਾਂ ਵਿਚ ਡਾ. ਅਮਰ ਸਿੰਘ (ਮੈਂਬਰ ਲੋਕ ਸਭਾ),  ਮੁਹੰਮਦ ਮੁਸਤਫ਼ਾ (ਸਾਬਕਾ ਡੀ.ਜੀ.ਪੀ.), ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਸ਼ਾਮਲ ਹਨ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਨਵਜੋਤ ਸਿੱਧੂ ਨੇ ਲਿਖਿਆ, ‘ਪੰਜਾਬ ਕਾਂਗਰਸ ਦਾ ਪ੍ਰਧਾਨ ਹੁੰਦਿਆਂ ਮੈਂ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਚਾਰ ਸਲਾਹਕਾਰ ਤੁਰੰਤ ਪ੍ਰਭਾਵ ਨਾਲ ਨਿਯੁਕਤ ਕਰਦਾ ਹਾਂ’।

Navjot Sidhu Appoints 4 Advisors
Navjot Sidhu Appoints 4 Advisors

ਹੋਰ ਪੜ੍ਹੋ: ਭਾਰਤੀ ਕ੍ਰਿਕਟ ਵਿਚ ਹੋਵੇਗਾ ਵੱਡਾ ਬਦਲਾਅ: ਟੀਮ ਤੋਂ ਵੱਖ ਹੋ ਸਕਦੇ ਹਨ ਮੁੱਖ ਕੋਚ ਰਵੀ ਸ਼ਾਸਤਰੀ

ਨਵਜੋਤ ਸਿੱਧੂ ਨੇ ਅੱਗੇ ਕਿਹਾ ਕਿ ਹਰੇਕ ਪੰਜਾਬੀ ਦੇ ਸੁਨਹਿਰੀ ਭਵਿੱਖ ਦੀ ਉਸਾਰੀ ਸੰਬੰਧੀ ਇਹਨਾਂ ਦੇ ਨਜ਼ਰੀਏ ਅਤੇ ਕੰਮ ਕਰਕੇ ਉਹ ਨਿੱਜੀ ਤੌਰ 'ਤੇ ਇਹਨਾਂ ਦਾ ਬਹੁਤ ਸਤਿਕਾਰ ਕਰਦੇ ਹਨ। ਦੱਸ ਦਈਏ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੇ ਚਲਦਿਆਂ ਨਵਜੋਤ ਸਿੰਘ ਸਿੱਧੂ ਆਪਣੇ ਸੀਨੀਅਰ ਕਾਂਗਰਸੀ ਨੇਤਾਵਾਂ ਨਾਲ ਮਿਲ ਕੇ ਰਣਨੀਤੀ ਤਿਆਰ ਕਰ ਰਹੇ ਹਨ ਤਾਂ ਜੋ ਪੰਜਾਬ ਵਿਚ ਦੁਬਾਰਾ ਕਾਂਗਰਸ ਦੀ ਸਰਕਾਰ ਲਿਆ ਕੇ ਪੰਜਾਬ ਵਾਸੀਆਂ ਦੇ ਮਸਲਿਆਂ ਨੂੰ ਹੱਲ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement