ਦਿੱਲੀ ਹਾਰਨ ਤੋਂ ਬਾਅਦ ਮਨੋਜ ਤਿਵਾੜੀ ਨੇ ਕੀਤੀ ਅਸਤੀਫ਼ੇ ਦੀ ਪੇਸ਼ਕਸ਼
Published : Feb 12, 2020, 4:06 pm IST
Updated : Feb 12, 2020, 4:06 pm IST
SHARE ARTICLE
Photo
Photo

ਭਾਜਪਾ ਹਾਈ ਕਮਾਨ ਨੇ ਦਿੱਤਾ ਇਹ ਜਵਾਬ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਹਾਲਾਂਕਿ ਭਾਜਪਾ ਹਾਈ ਕਮਾਨ ਨੇ ਮਨੋਜ ਤਿਵਾੜੀ ਨੂੰ ਅਹੁਦੇ ‘ਤੇ ਰਹਿਣ ਲਈ ਕਿਹਾ ਹੈ। ਮਨੋਜ ਤਿਵਾੜੀ ਨੇ ਦਿੱਲੀ ਵਿਚ 48 ਸੀਟਾਂ ਜਿੱਤਣ ਦਾ ਦਾਅਵਾ ਕੀਤਾ ਸੀ ਪਰ ਭਾਜਪਾ ਨੂੰ ਸਿਰਫ 8 ਸੀਟਾਂ ਹੀ ਮਿਲੀਆਂ ਹਨ।

PhotoPhoto

ਸੂਤਰਾਂ ਅਨੁਸਾਰ ਭਾਜਪਾ ਹਾਈਕਮਾਨ ਨੇ ਮਨੋਜ ਤਿਵਾੜੀ ਦੇ ਅਸਤੀਫੇ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ ਕਿਉਂਕਿ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਭਾਜਪਾ ਦੇ ਸੰਗਠਨ ਦੀਆਂ ਚੋਣਾਂ ਨੂੰ ਟਾਲਿਆ ਗਿਆ ਸੀ। ਹੁਣ ਸੰਗਠਨ ਚੋਣਾਂ ਤੋਂ ਬਾਅਦ ਨਵੇਂ ਪ੍ਰਦੇਸ਼ ਪ੍ਰਧਾਨ ਦੀ ਨਿਯੁਕਤੀ ਹੋਵੇਗੀ। ਹਾਰ ਤੋਂ ਬਾਅਦ ਹੀ ਮਨੋਜ ਤਿਵਾੜੀ ਨੇ ਜ਼ਿੰਮੇਵਾਰੀ ਲਈ ਸੀ ਅਤੇ ਕਿਹਾ ਕਿ ਮੇਰਾ ਸੀਨਾ ਤਿਆਰ ਹੈ।

BJPPhoto

ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ‘ਤੇ ਸਭ ਤੋਂ ਜ਼ਿਆਦਾ ਚਰਚਾ ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨੋਜ ਤਿਵਾੜੀ ਰਹੀ ਸੀ। ਚੋਣ ਨਤੀਜਿਆਂ ਦੌਰਾਨ ਮਨੋਜ ਤਿਵਾੜੀ ਨੇ ਕਿਹਾ ਸੀ ਕਿ ਦੁਪਹਿਰ ਤੱਕ ਭਾਜਪਾ ਨੂੰ ਬਹੁਮਤ ਮਿਲ ਜਾਵੇਗੀ ਪਰ ਜਿਵੇਂ ਜਿਵੇਂ ਦਿਨ ਖਤਮ ਹੁੰਦਾ ਗਿਆ, ਉਹਨਾਂ ਦਾ ਹੌਂਸਲਾ ਘੱਟ ਹੁੰਦਾ ਗਿਆ।

PhotoPhoto

ਆਖਿਰਕਾਰ ਉਹਨਾਂ ਨੇ ਹਾਰ ਕਬੂਲ ਲਈ ਅਤੇ ਕੇਜਰੀਵਾਲ ਨੂੰ ਵਧਾਈ ਦਿੱਤੀ। ਇਸ ਤੋਂ ਬਾਅਦ ਉਹ ਸੋਸ਼ਲ ਮੀਡੀਆ ‘ਤੇ ਕਾਫੀ ਟ੍ਰੋਲ ਹੋਏ। ਇਸ ਤੋਂ ਪਹਿਲਾਂ 8 ਫਰਵਰੀ ਨੂੰ ਵੋਟਿੰਗ ਤੋਂ ਬਾਅਦ ਐਗਜ਼ਿਟ ਪੋਲ ਵੀ ਪੂਰੀ ਤਰ੍ਹਾਂ ਆਪ ਦੇ ਪੱਖ ਵਿਚ ਸੀ ਪਰ ਮਨੋਜ ਤਿਵਾੜੀ ਵੱਲੋਂ 48 ਸੀਟਾਂ ਦਾ ਦਾਅਵਾ ਕੀਤਾ ਜਾ ਰਿਹਾ ਸੀ। ਉਹਨਾਂ ਕਿਹਾ ਸੀ ਕਿ ਸਾਰੇ ਐਗਜ਼ਿਟ ਪੋਲ ਫੇਲ੍ਹ ਹੋਣਗੇ।

Manoj TiwariPhoto

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿਚ 70 ਵਿਚੋਂ 62 ਸੀਟਾਂ ਅਪਣੇ ਨਾਂਅ ਕੀਤੀਆਂ ਹਨ। ਹਾਲਾਂਕਿ ਪਿਛਲੀ ਵਾਰ ਤੋਂ 6 ਸੀਟਾਂ ਘੱਟ ਹਨ। ਉੱਥੇ ਹੀ ਭਾਜਪਾ ਨੂੰ ਇਹਨਾਂ ਚੋਣਾਂ ਵਿਚ 8 ਸੀਟਾਂ ਮਿਲੀਆਂ ਹਨ। ਕਾਂਗਰਸ ਦਾ ਪਿਛਲੀ ਵਾਰ ਦੀ ਤਰ੍ਹਾਂ ਹੀ ਇਸ ਵਾਰ ਵੀ ਖਾਤਾ ਨਹੀਂ ਖੁੱਲ੍ਹਿਆ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement