Punjab News: ਅਕਾਲੀ ਦਲ ਵਿਚ ਮੁੜ ਵਾਪਸੀ ਕਰਨਗੇ ਬੀਬੀ ਜਗੀਰ ਕੌਰ!
Published : Mar 12, 2024, 3:50 pm IST
Updated : Mar 12, 2024, 3:50 pm IST
SHARE ARTICLE
Bibi Jagir Kaur will return to Akali Dal!
Bibi Jagir Kaur will return to Akali Dal!

ਮਿਲੀ ਜਾਣਕਾਰੀ ਅਨੁਸਾਰ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 14 ਮਾਰਚ ਦਿਨ ਵੀਰਵਾਰ ਨੂੰ ਦੁਪਹਿਰ 1 ਵਜੇ ਬੇਗੋਵਾਲ ਪਹੁੰਚਣਗੇ।

Punjab News: ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਤੋਂ ਬਾਅਦ ਹੁਣ ਬੀਬੀ ਜਗੀਰ ਕੌਰ ਦੀ ਵੀ ਵਾਪਸੀ ਹੋ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 14 ਮਾਰਚ ਦਿਨ ਵੀਰਵਾਰ ਨੂੰ ਦੁਪਹਿਰ 1 ਵਜੇ ਬੇਗੋਵਾਲ ਪਹੁੰਚਣਗੇ। ਜਿਥੇ ਉਹ ਬੀਬੀ ਜਗੀਰ ਕੌਰ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਨਗੇ। ਦੱਸ ਦੇਈਏ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਮੁਅੱਤਲ ਕਰ ਦਿਤਾ ਗਿਆ ਸੀ।

ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਕਈ ਵਾਰ ਕਹਿ ਚੁੱਕੇ ਹਨ ਕਿ ਉਨ੍ਹਾਂ ਨੇ ਕਦੇ ਵੀ ਪਾਰਟੀ ਨਹੀਂ ਛੱਡੀ ਸਗੋਂ ਪਾਰਟੀ ਨੇ ਉਨ੍ਹਾਂ ਵਿਰੁਧ ਕਾਰਵਾਈ ਕੀਤੀ ਸੀ। ਖ਼ਬਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਦਲਜੀਤ ਸਿੰਘ ਚੀਮਾ ਨੇ ਵੀ ਬੀਬੀ ਜਗੀਰ ਕੌਰ ਦੇ ਪਾਰਟੀ ਵਿਚ ਸ਼ਾਮਲ ਹੋਣ ਸਬੰਧੀ ਪੁਸ਼ਟੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੂੰ ਪਿਛਲੇ ਸਾਲ ਅਕਤੂਬਰ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਚੋਂ ਬਰਖਾਸਤ ਕਰ ਦਿਤਾ ਸੀ। ਇਹ ਕਾਰਵਾਈ ਉਸ ਸਮੇਂ ਹੋਈ ਜਦੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਸਿਰ 'ਤੇ ਸਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਨੂੰ ਕਾਰਨ ਦੱਸੋ ਨੋਟਿਸ ਵੀ ਦਿਤਾ ਗਿਆ ਸੀ ਪਰ ਨਾ ਤਾਂ ਉਨ੍ਹਾਂ ਅਪਣਾ ਪੱਖ ਪੇਸ਼ ਕੀਤਾ ਅਤੇ ਨਾ ਹੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਏ।

(For more Punjabi news apart from Bibi Jagir Kaur will return to Akali Dal!, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement