ਅੱਜ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ 
Published : Apr 12, 2022, 10:08 am IST
Updated : Apr 12, 2022, 10:25 am IST
SHARE ARTICLE
CM Bhagwant Mann
CM Bhagwant Mann

ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਹੋਵੇਗੀ ਅਧਿਕਾਰਿਤ ਮਿਲਣੀ  

ਨਵੀਂ ਦਿੱਲੀ : ਮੁੱਖ ਮੰਤਰੀ ਭਗਵੰਤ ਮਾਨ ਅੱਜ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰਨਗੇ। ਇਸ ਮਿਲਣੀ ਬਾਰੇ ਸੀ.ਐਮ. ਮਾਨ ਨੇ ਖੁਦ ਆਪਣੇ ਟਵਿੱਟਰ ਖਾਤੇ 'ਤੇ ਜਾਣਕਾਰੀ ਦਿਤੀ ਹੈ।

tweettweet

ਦੱਸਣਯੋਗ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ CM ਮਾਨ ਦੀ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਪਹਿਲੀ ਅਧਿਕਾਰਿਤ ਮਿਲਣੀ ਹੈ। ਜਾਣਕਾਰੀ ਅਨੁਸਾਰ ਇਸ ਮਿਲਣੀ ਤੋਂ ਬਾਅਦ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।

Arvind KejriwalArvind Kejriwal

ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਹ ਮੁਫ਼ਤ  ਬਿਜਲੀ ਯੋਜਨਾ ਬਾਰੇ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਕਰਨਗੇ। ਇਹ ਮੁਲਾਕਾਤ 3  ਵਜੇ ਦੇ ਕਰੀਬ ਹੋ ਸਕਦੀ ਹੈ।

ElectricityElectricity

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 'ਆਪ' ਸੁਪ੍ਰੀਮੋ ਨਾਲ ਮੁਲਾਕਾਤ ਦੌਰਾਨ ਪੰਜਾਬ ਵਿਚ ਮੁਫ਼ਤ ਬਿਜਲੀ ਯੋਜਨਾ ਬਾਰੇ ਵਿਚਾਰ ਕੀਤੀ ਜਾ ਸਕਦੀ ਹੈ ਅਤੇ ਪੰਜਾਬ ਨੂੰ ਜਲਦ ਹੀ ਆਮ ਆਦਮੀ ਪਾਰਟੀ ਵਲੋਂ ਮਿਲੀ ਪਹਿਲੀ ਗਰੰਟੀ ਵੀ ਪੂਰੀ ਹੋ ਸਕਦੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement