ਸੋਨੀਆ ਗਾਂਧੀ ਹੀ ਰਹਿਣਗੇ ਕਾਂਗਰਸ ਪ੍ਰਧਾਨ, 4 ਘੰਟੇ ਤੱਕ ਚੱਲੀ ਬੈਠਕ 'ਚ ਲਿਆ ਗਿਆ ਫ਼ੈਸਲਾ
Published : Mar 13, 2022, 9:43 pm IST
Updated : Mar 13, 2022, 9:43 pm IST
SHARE ARTICLE
congress working committee meeting
congress working committee meeting

ਮੀਟਿੰਗ ਵਿਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਪਾਰਟੀ ਦੇ ਚੋਟੀ ਦੇ ਨੇਤਾ ਰਹੇ ਹਾਜ਼ਰ 

ਨਵੀਂ ਦਿੱਲੀ : ਪੰਜ ਸੂਬਿਆਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਐਤਵਾਰ ਨੂੰ ਸੋਨੀਆ ਗਾਂਧੀ ਦੀ ਪ੍ਰਧਾਨਗੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਈ। ਚਾਰ ਘੰਟੇ ਤੱਕ ਚੱਲੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਸੋਨੀਆ ਗਾਂਧੀ ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਅਤੇ ਪਾਰਟੀ ਦਾ ਕੋਈ ਵੀ ਮੈਂਬਰ ਅਸਤੀਫ਼ਾ ਨਹੀਂ ਦੇਵੇਗਾ। ਬੈਠਕ 'ਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਪਾਰਟੀ ਦੇ ਚੋਟੀ ਦੇ ਨੇਤਾਵਾਂ ਨੇ ਹਿੱਸਾ ਲਿਆ।

Sonia Gandhi chairs meeting of top Congress leadersSonia Gandhi chairs meeting of top Congress leaders

ਸੂਤਰਾਂ ਅਨੁਸਾਰ ਮੀਟਿੰਗ ਵਿੱਚ ਸੋਨੀਆ ਗਾਂਧੀ ਨੇ ਕਿਹਾ ਕਿ ਕੁਝ ਲੋਕਾਂ ਨੂੰ ਲੱਗਦਾ ਹੈ ਕਿ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਲਈ ਗਾਂਧੀ ਪਰਿਵਾਰ ਜ਼ਿੰਮੇਵਾਰ ਹੈ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਉਹ ਪਾਰਟੀ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਕੋਈ ਵੀ ‘ਕੁਰਬਾਨੀ’ ਦੇਣ ਲਈ ਤਿਆਰ ਹਨ।  ਸੂਤਰਾਂ ਨੇ ਦੱਸਿਆ ਕਿ ਬੈਠਕ 'ਚ ਸ਼ਾਮਲ ਹੋਣ ਵਾਲੇ ਲਗਭਗ ਸਾਰੇ ਨੇਤਾ ਇਸ ਗੱਲ 'ਤੇ ਸਹਿਮਤ ਸਨ ਕਿ ਸੋਨੀਆ ਨੂੰ ਹੀ ਕਮਾਨ ਸੰਭਾਲੀ ਰੱਖਣੀ ਚਾਹੀਦੀ ਹੈ।

Ashok GehlotAshok Gehlot

ਸੀਡਬਲਯੂਸੀ ਦੀ ਮੀਟਿੰਗ ਤੋਂ ਪਹਿਲਾਂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀ ਕਿਹਾ ਕਿ ਰਾਹੁਲ ਨੂੰ ਪਾਰਟੀ ਦੀ ਵਾਗਡੋਰ ਸੰਭਾਲਣੀ ਚਾਹੀਦੀ ਹੈ ਅਤੇ ਪੰਜਾਬ ਵਿੱਚ ਨੁਕਸਾਨ "ਅੰਦਰੂਨੀ ਲੋਕਾਂ" ਦੁਆਰਾ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਦੀ ਅਗਵਾਈ 'ਤੇ ਸਵਾਲ ਨਹੀਂ ਉਠਾਏ ਜਾ ਸਕਦੇ। ਗਹਿਲੋਤ ਨੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਗਾਂਧੀ ਪਰਿਵਾਰ ਦਾ ਕੋਈ ਵੀ ਪ੍ਰਧਾਨ ਮੰਤਰੀ ਜਾਂ ਮੰਤਰੀ ਨਹੀਂ ਬਣਿਆ, ਕਾਂਗਰਸ ਦੀ ਏਕਤਾ ਲਈ ਗਾਂਧੀ ਪਰਿਵਾਰ ਬਹੁਤ ਜ਼ਰੂਰੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement