Jalandhar West by-election Result: ਮੋਹਿੰਦਰ ਭਗਤ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਹਾਸਲ
Published : Jul 13, 2024, 11:03 am IST
Updated : Jul 13, 2024, 2:58 pm IST
SHARE ARTICLE
Mohinder Bhagat won with a big lead Jalandhar West by-election Result
Mohinder Bhagat won with a big lead Jalandhar West by-election Result

Jalandhar West by-election Result:ਸਭ ਤੋਂ ਵੱਧ ਵੋਟਾਂ ਨਾਲ ਗੱਡੇ ਜਿੱਤ ਦੇ ਝੰਡੇ

Mohinder Bhagat won with a big lead Jalandhar West by-election Result: ਜਲੰਧਰ ਪੱਛਮੀ ਹਲਕੇ ਦੀਆਂ ਚੋਣਾਂ ਲਈ ਪਈਆਂ ਵੋਟਾਂ ਦੇ 13ਵੇਂ ਗੇੜ ਦੇ ਰੁਝਾਨ ਸਾਹਮਣੇ ਆ ਗਏ ਹਨ। ਇਸ ਵਿਚ ‘ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਇਹ ਸੀਟ ਜਿੱਤ ਲਈ ਹੈ। ਉਨ੍ਹਾਂ ਨੂੰ 55246 ਵੋਟਾਂ, ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ, ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ, ਅਕਾਲੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਤੇ ਬਸਪਾ ਉਮੀਦਵਾਰ ਬਿੰਦਰ ਕੁਮਾਰ ਨੂੰ 734 ਵੋਟਾਂ ਪਈਆਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਵੋਟਾਂ ਦੀ ਗਿਣਤੀ ਦੇ ਨਤੀਜੇ ਆਉਣ ਤੋਂ ਬਾਅਦ ਸਮੂਹ ਆਮ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਜਿਸ ਤਹਿਤ ਅੱਜ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਵੱਲੋਂ ਆਪਣੇ ਪਿੰਡ ਕਟਾਰੂਚੱਕ ਵਿਖੇ ਵਰਕਰਾਂ ਨਾਲ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਅਤੇ ਭੰਗੜੇ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ ਅਤੇ ਉਹਨਾਂ ਵੱਲੋਂ ਕੈਬਨਿਟ ਮੰਤਰੀ ਦਾ ਮਿੱਠਾ ਮੂੰਹ ਕਰਵਾਇਆ ਗਿਆ

 ਜ਼ਿਕਰਯੋਗ ਹੈ ਕਿ ਲੋਕ ਸਭਾ ਵਿੱਚ ਹਾਰ ਤੋਂ ਬਾਅਦ ਇਹ ਚੋਣ ਆਮ ਆਦਮੀ ਪਾਰਟੀ ਅਤੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਲਈ ਬਹੁਤ ਅਹਿਮ ਸੀ। ਆਮ ਆਦਮੀ ਪਾਰਟੀ 2022 ‘ਚ 92 ਸੀਟਾਂ ਜਿੱਤਣ ਤੋਂ ਬਾਅਦ ਪਹਿਲੀ ਵਾਰ ਵਿਧਾਨ ਸਭਾ ਚੋਣ ਲੜ ਰਹੀ ਹੈ, ਇਸ ਲਈ ਇਸ ਨੂੰ 2027 ਦੀ ਪੰਜਾਬ ਵਿਧਾਨ ਸਭਾ ਲਈ ਇਮਤਿਹਾਨ ਮੰਨਿਆ ਜਾ ਰਿਹਾ ਸੀ। ਇਸੀ ਕਾਰਨ ਸੀਐਮ ਮਾਨ ਨੇ ਚੋਣ ਪ੍ਰਚਾਰ ਵਿਚ ਕੋਈ ਕਸਰ ਨਹੀਂ ਛੱਡੀ ਸੀ।

​(For more Punjabi news apart from Mohinder Bhagat won with a big lead Jalandhar West by-election Result, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement