TMC leader shot dead : ਤ੍ਰਿਣਮੂਲ ਕਾਂਗਰਸ ਨੇਤਾ ਦਾ ਗੋਲੀ ਮਾਰ ਕੇ ਕਤਲ, ਸਮਰਥਕਾਂ ਨੇ ਕਥਿਤ ਹਮਲਾਵਰ ਨੂੰ ਕੁੱਟ-ਕੁੱਟ ਕੇ ਮਾਰਿਆ
Published : Nov 13, 2023, 2:30 pm IST
Updated : Nov 13, 2023, 2:30 pm IST
SHARE ARTICLE
TMC leader shot dead
TMC leader shot dead

ਕਤਲ ਪਿੱਛੇ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ ਦੇ ਸਮਰਥਕਾਂ ਦਾ ਹੱਥ : ਤ੍ਰਿਣਮੂਲ ਕਾਂਗਰਸ ਦੇ ਸਥਾਨਕ ਨੇਤਾ

TMC leader shot dead : ਪਛਮੀ ਬੰਗਾਲ ਦੇ ਦਖਣੀ 24 ਪਰਗਨਾ ਜ਼ਿਲ੍ਹੇ ਦੇ ਜੋਯਨਗਰ ਖੇਤਰ ਵਿਚ ਸੋਮਵਾਰ ਸਵੇਰੇ ਤ੍ਰਿਣਮੂਲ ਕਾਂਗਰਸ ਦੇ ਇਕ ਸਥਾਨਕ ਨੇਤਾ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ, ਜਿਸ ਤੋਂ ਬਾਅਦ ਲੋਕਾਂ ਦੇ ਇਕ ਸਮੂਹ ਨੇ ਕਥਿਤ ਹਮਲਾਵਰ ਦਾ ਕੁੱਟ-ਕੁੱਟ ਕਤਲ ਕਰ ਦਿਤਾ। ਇਕ ਅਧਿਕਾਰੀ ਨੇ ਦਸਿਆ ਕਿ ਬਮੂੰਗਾਚੀ ਦੇ ਤ੍ਰਿਣਮੂਲ ਕਾਂਗਰਸ ਦੇ ਖੇਤਰ ਦੇ ਪ੍ਰਧਾਨ ਸੈਫੂਦੀਨ ਲਸਕਰ ਨੂੰ ਕੁਝ ਬਦਮਾਸ਼ਾਂ ਨੇ ਜੋਏਨਗਰ ਖੇਤਰ ’ਚ ਉਨ੍ਹਾਂ ਦੇ ਘਰ ਦੇ ਨੇੜੇ ਗੋਲੀ ਮਾਰ ਦਿਤੀ।

ਸਥਾਨਕ ਲੋਕਾਂ ਨੇ ਦਸਿਆ ਕਿ ਲਸਕਰ ਦੇ ਸਮਰਥਕਾਂ ਨੇ ਕਥਿਤ ਹਮਲਾਵਰਾਂ ’ਚੋਂ ਇਕ ਨੂੰ ਫੜ ਲਿਆ ਅਤੇ ਉਸ ਦੀ ਕੁਟਮਾਰ ਕੀਤੀ। ਲਸਕਰ ਦੀ ਪਤਨੀ ਪੰਚਾਇਤ ਮੁਖੀ ਹੈ। ਤ੍ਰਿਣਮੂਲ ਕਾਂਗਰਸ ਦੇ ਸਥਾਨਕ ਨੇਤਾਵਾਂ ਨੇ ਦੋਸ਼ ਲਗਾਇਆ ਕਿ ਲਸਕਰ ਦੇ ਕਤਲ ਪਿੱਛੇ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀ.ਪੀ.ਆਈ.-ਐਮ.) ਦੇ ਸਮਰਥਕਾਂ ਦਾ ਹੱਥ ਹੈ।

ਇਸ ਦੌਰਾਨ ਨੇੜਲੇ ਇਲਾਕਿਆਂ ਦੇ ਸੀ.ਪੀ.ਆਈ. (ਐਮ) ਸਮਰਥਕਾਂ ਨੇ ਦਾਅਵਾ ਕੀਤਾ ਕਿ ਘਟਨਾ ਤੋਂ ਬਾਅਦ, ਲਸਕਰ ਦੇ ਹਮਾਇਤੀਆਂ ਨੇ ਉਨ੍ਹਾਂ ਦੇ ਘਰਾਂ ’ਚ ਭੰਨਤੋੜ ਕੀਤੀ ਅਤੇ ਕੁਝ ਘਰਾਂ ਨੂੰ ਅੱਗ ਲਗਾ ਦਿਤੀ। ਸੀ.ਪੀ.ਆਈ. (ਐਮ) ਦੀ ਕੇਂਦਰੀ ਕਮੇਟੀ ਦੇ ਮੈਂਬਰ ਸੁਜਾਨ ਚੱਕਰਵਰਤੀ ਨੇ ਕਿਹਾ ਕਿ ਹਰ ਮੌਤ ਮੰਦਭਾਗੀ ਹੈ ਅਤੇ ਪੁਲਿਸ ਨੂੰ ਕਾਤਲਾਂ ਨੂੰ ਫੜਨ ਅਤੇ ਸਾਜ਼ਸ਼ ਦਾ ਪਰਦਾਫਾਸ਼ ਕਰਨ ਲਈ ਸਹੀ ਜਾਂਚ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ, ‘‘ਸੈਫੂਦੀਨ ਲਸਕਰ ਦਾ ਕਤਲ ਤ੍ਰਿਣਮੂਲ ਕਾਂਗਰਸ ਦੇ ਅੰਦਰੂਨੀ ਕਲੇਸ਼ ਦਾ ਨਤੀਜਾ ਹੈ, ਇਸ ਲਈ ਸੀ.ਪੀ.ਆਈ. (ਐਮ) ਨੂੰ ਦੋਸ਼ੀ ਠਹਿਰਾਉਣ ਦਾ ਕੋਈ ਮਤਲਬ ਨਹੀਂ ਹੈ।’’

(For more news apart from TMC leader shot dead, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement