ਸੁਖਬੀਰ ਬਾਦਲ ਦੇ 100 ਸੀਟਾਂ ਜਿੱਤਣ ਦੇ ਦਾਅਵੇ ’ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਬੋਲੇ
Published : Mar 14, 2026, 10:36 pm IST
Updated : Mar 14, 2026, 10:36 pm IST
SHARE ARTICLE
Punjab BJP President Sunil Jakhar spoke on Sukhbir Badal's claim of winning 100 seats
Punjab BJP President Sunil Jakhar spoke on Sukhbir Badal's claim of winning 100 seats

ਕਿਹਾ : ‘ਕਹਿਣ ਨਾਲ ਕੁੱਝ ਨਹੀਂ ਹੁੰਦਾ, ਫ਼ੈਸਲਾ ਜਨਤਾ ਨੇ ਕਰਨਾ ਹੁੰਦਾ ਹੈ’

ਸਮਰਾਲਾ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅੱਜ ਸਮਰਾਲਾ ਦੌਰੇ ਪਹੁੰਚੇ। ਇਥੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 100 ਸੀਟਾਂ ਜਿੱਤਣ ਦੇ ਦਾਅਵੇ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਿਰਫ ਕਹਿਣ ਨਾਲ ਕੁਝ ਨਹੀਂ ਹੁੰਦਾ, ਆਖਰੀ ਫੈਸਲਾ ਤਾਂ ਜਨਤਾ ਨੇ ਹੀ ਕਰਨਾ ਹੁੰਦਾ ਹੈ । ਉਨ੍ਹਾਂ ਕਿਹਾ ਕਿ ਲੋਕ ਹੁਣ ਵਿਕਾਸ, ਕਾਨੂੰਨ-ਵਿਵਸਥਾ ਅਤੇ ਸਾਫ ਨੀਅਤ ਵਾਲੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ ਅਤੇ ਹਰ ਪਾਰਟੀ ਨੂੰ ਆਪਣਾ ਕੰਮ ਅਤੇ ਦ੍ਰਿਸ਼ਟੀਕੋਣ ਜਨਤਾ ਸਾਹਮਣੇ ਰੱਖਣਾ ਚਾਹੀਦਾ ਹੈ।

ਜਾਖੜ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਬਦਲਾਅ ਲਈ ਵਚਨਬੱਧ ਹੈ ਅਤੇ ਪਾਰਟੀ ਨੂੰ ਭਰੋਸਾ ਹੈ ਕਿ ਲੋਕ ਵਿਕਾਸ ਦੇ ਮੁੱਦਿਆਂ ’ਤੇ ਫੈਸਲਾ ਕਰਨਗੇ । ਉਨ੍ਹਾਂ ਕਿਹਾ ਕਿ ਵੱਡੇ-ਵੱਡੇ ਦਾਅਵੇ ਕਰਨ ਦੀ ਥਾਂ ਜ਼ਮੀਨੀ ਹਕੀਕਤਾਂ ਨੂੰ ਸਮਝਣਾ ਜ਼ਰੂਰੀ ਹੈ ਅਤੇ ਚੋਣਾਂ ਦੇ ਨਤੀਜੇ ਲੋਕਾਂ ਦੀ ਸੋਚ ਅਤੇ ਉਮੀਦਾਂ ਨੂੰ ਦਰਸਾਉਂਦੇ ਹਨ।
ਇਸ ਦੌਰਾਨ ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਭਾਜਪਾ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾਂ ਖੁੱਲ੍ਹੇ ਹਨ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਰੋਧ ਲੋਕਤੰਤਰ ਦਾ ਅਹਿਮ ਹਿੱਸਾ ਹੈ, ਪਰ ਇਸ ਦੇ ਨਾਲ ਤਰਕ ਅਤੇ ਸੰਵਾਦ ਵੀ ਲਾਜ਼ਮੀ ਹਨ ਤਾਂ ਜੋ ਗਲਤਫਹਿਮੀਆਂ ਦੂਰ ਕਰਕੇ ਸਾਂਝਾ ਹੱਲ ਲੱਭਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਨਾਲ ਜੁੜੇ ਮੁੱਦਿਆਂ ਨੂੰ ਸਮਝਣ ਅਤੇ ਹੱਲ ਕਰਨ ਲਈ ਸਰਕਾਰਾਂ ਅਤੇ ਕਿਸਾਨਾਂ ਵਿਚਕਾਰ ਸਿੱਧੀ ਗੱਲਬਾਤ ਬਹੁਤ ਜ਼ਰੂਰੀ ਹੈ । ਭਾਜਪਾ ਹਰ ਵਰਗ ਨਾਲ ਸੰਵਾਦ ਬਣਾਈ ਰੱਖਣਾ ਚਾਹੁੰਦੀ ਹੈ ਤਾਂ ਜੋ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕੇ। ਜਾਖੜ ਨੇ ਇਹ ਵੀ ਕਿਹਾ ਕਿ ਜੇ ਲੋਕ ਭਾਜਪਾ ਨੂੰ ਮੌਕਾ ਦਿੰਦੇ ਹਨ ਤਾਂ ਪਾਰਟੀ ਨਸ਼ਾ ਅਤੇ ਗੈਂਗਸਟਰਵਾਦ ਖਤਮ ਕਰਨ, ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਉਦਯੋਗਿਕ ਤੇ ਖੇਤੀਬਾੜੀ ਤਰੱਕੀ ਲਈ ਠੋਸ ਕਦਮ ਚੁੱਕੇਗੀ । ਉਨ੍ਹਾਂ ਆਖਿਆ ਕਿ ਅੰਤ ਵਿੱਚ ਫੈਸਲਾ ਜਨਤਾ ਦੇ ਹੱਥ ਵਿੱਚ ਹੈ ਅਤੇ ਲੋਕਾਂ ਦੀ ਮਰਜ਼ੀ ਹੀ ਸਿਆਸਤ ਦਾ ਰੁਖ ਤੈਅ ਕਰਦੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement