8 ਘੰਟੇ ਦੀ ਬਜਾਏ 12 ਘੰਟੇ ਦੀ ਹੋ ਸਕਦੀ ਹੈ ਨੌਕਰੀ ਦੀ ਸ਼ਿਫਟ
Published : Apr 14, 2020, 4:16 pm IST
Updated : Apr 14, 2020, 4:53 pm IST
SHARE ARTICLE
Photo
Photo

ਕਾਨੂੰਨ ਵਿਚ ਬਦਲਾਅ ਦੀ ਤਿਆਰੀ

ਨਵੀਂ ਦਿੱਲੀ: ਨੌਕਰੀ ਕਰਨ ਵਾਲਿਆਂ ਨੂੰ ਦਫ਼ਤਰ ਵਿਚ ਜ਼ਿਆਦਾ ਸਮਾਂ ਬਿਤਾਉਣ ਲਈ ਕਮਰ ਕੱਸਣੀ ਪੈ ਸਕਦੀ ਹੈ। ਦਰਅਸਲ ਸਰਕਾਰ ਕੰਮ ਦੇ ਘੰਟਿਆਂ ਨੂੰ 8 ਦੀ ਬਜਾਏ 12 ਘੰਟੇ ਪ੍ਰਤੀਦਿਨ ਕਰਨ ‘ਤੇ ਵਿਚਾਰ ਕਰ ਰਹੀ ਹੈ। ਇਹ ਕੋਰੋਨਾ ਵਾਇਰਸ ਲੌਕਡਾਊਨ ਦਾ ਤੁਰੰਤ ਪ੍ਰਭਾਵ ਹੋ ਸਕਦਾ ਹੈ।

File PhotoFile Photo

ਕੋਰੋਨਾ ਵਾਇਰਸ ਕਾਰਨ ਹੋਏ ਲੌਕਡਾਊਨ ਦੇ ਚਲਦਿਆਂ ਮੌਜੂਦਾ ਸਮੇਂ ਵਿਚ ਮਜ਼ਦੂਰਾਂ ਦੀ ਕਮੀ ਹੋ ਗਈ ਹੈ, ਜਦਕਿ ਰੋਜ਼ਾਨਾ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਦੀ ਮੰਗ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਲਈ ਸਰਕਾਰ ਇਸ ਵਿਚ ਬਦਲਾਅ ‘ਤੇ ਵਿਚਾਰ ਕਰ ਰਹੀ ਹੈ। ਇਸ ਨਾਲ ਜੁੜੇ 1948 ਦੇ ਕਾਨੂੰਨ ਵਿਚ ਬਦਲਾਅ ‘ਤੇ ਵਿਚਾਰ ਜਾਰੀ ਹੈ।

File PhotoFile Photo

ਮੀਡੀਆ ਰਿਪੋਰਟ ਅਨੁਸਾਰ ਨਵਾਂ ਆਰਡੀਨੈਂਸ ਰਾਜ ਸਰਕਾਰਾਂ ਨੂੰ ਅਦਾਰਿਆਂ ਵਿਚ ਕਰਮਚਾਰੀਆਂ ਦੇ ਕੰਮ ਕਰਨ ਦੇ ਸਮੇਂ ਵਿਚ ਵਾਧਾ ਕਰਨ ਦੀ ਇਜਾਜ਼ਤ ਦੇਵੇਗਾ। ਮੌਜੂਦਾ ਸਮੇਂ ਵਿਚ ਰੋਜ਼ਾਨਾ 8 ਘੰਟੇ ਦੀ ਸ਼ਿਫਟ ਹੁੰਦੀ ਹੈ। ਹਫ਼ਤੇ ਵਿਚ ਛੇ ਦਿਨ (ਜਾਂ 28 ਘੰਟੇ) ਦੀ ਕਿਸੇ ਤੋਂ ਕੰਮ ਕਰਵਾਇਆ ਜਾ ਸਕਦਾ ਹੈ।

OfficePhoto

ਜੇਕਰ ਇਸ ਪ੍ਰਸਤਾਵ ‘ਤੇ ਫੈਸਲਾ ਹੋ ਜਾਂਦਾ ਹੈ ਤਾਂ ਰੋਜ਼ਾਨਾ ਦੀ ਸ਼ਿਫਟ 12 ਘੰਟੇ ਦੀ ਹੋ ਜਾਵੇਗੀ। ਮੌਜੂਦਾ ਕਾਨੂੰਨ 1948 ਐਕਟ ਦੀ ਧਾਰਾ 51 ਵਿਚ ਕਿਹਾ ਗਿਆ ਹੈ ਕਿ ਕਿਸੇ ਵੀ ਬਾਲਗ ਨੂੰ ਫੈਕਟਰੀ ਵਿਚ ਕੰਮ ਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ, ਕਿਸੇ ਵੀ ਹਫ਼ਤੇ ਵਿਚ 48 ਘੰਟਿਆਂ ਤੋਂ ਵੱਧ ਕੰਮ ਨਹੀਂ ਕਰਵਾਇਆ ਜਾ ਸਕਦਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement