ਸੁਖਬੀਰ ਬਾਦਲ ਦਾ ਐਲਾਨ, ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ ਹੋਣਗੇ ਅਕਾਲੀ ਦਲ ਦੇ ਉਮੀਦਵਾਰ
Published : Mar 15, 2021, 3:20 pm IST
Updated : Mar 15, 2021, 3:25 pm IST
SHARE ARTICLE
Virsa Singh Valtoha
Virsa Singh Valtoha

ਅਮਰਕੋਟ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਕੀਤਾ ਐਲਾਨ

ਖੇਮਕਰਨ: ਪੰਜਾਬ ਵਿਧਾਨ ਸਭਾ 2022 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦਾ ਦੌਰ ਜਾਰੀ ਹੈ। ਇਸ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 'ਪੰਜਾਬ ਮੰਗਦਾ ਜੁਆਬ' ਲੜੀ ਤਹਿਤ ਅਨਾਜ ਮੰਡੀ ਅਮਰਕੋਟ, ਖੇਮਕਰਨ ਵਿਖੇ ਰੈਲੀ ਨੂੰ ਸੰਬੋਧਨ ਕੀਤਾ।

Sukhbir BadalSukhbir Badal

ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ 2022 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਜਲਾਲਾਬਾਦ ਵਿਚ ਕੀਤੀ ਰੈਲੀ ਦੌਰਾਨ ਵਿਧਾਨ ਸਭਾ ਚੋਣਾਂ ਲਈ ਪਾਰਟੀ ਲਈ ਉਮੀਦਵਾਰਾਂ ਦੇ ਐਲਾਨ ਦੀ ਸ਼ੁਰੂਆਤ ਕਰਦੇ ਹੋਏ ਜਲਾਲਾਬਾਦ ਤੋਂ ਖ਼ੁਦ ਨੂੰ ਉਮੀਦਵਾਰ ਐਲਾਨਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement