Raj Kumar Chabbewal: MLA ਰਾਜ ਕੁਮਾਰ ਚੱਬੇਵਾਲ AAP 'ਚ ਸ਼ਾਮਲ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ 
Published : Mar 15, 2024, 12:21 pm IST
Updated : Mar 15, 2024, 12:21 pm IST
SHARE ARTICLE
Raj Kumar Chabbewal Joins AAP
Raj Kumar Chabbewal Joins AAP

ਹੁਸ਼ਿਆਰਪੁਰ ਤੋਂ ਲੜਨਗੇ ਲੋਕ ਸਭਾ ਚੋਣ! ਅੱਜ ਹੀ ਛੱਡੀ ਕਾਂਗਰਸ

Raj Kumar Chabbewal Joins AAP/ਚੰਡੀਗੜ੍ਹ- ਪੰਜਾਬ ਦੇ ਹੁਸ਼ਿਆਰਪੁਰ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਨੂੰ ਖੁਦ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਤੋਂ ਪਹਿਲਾਂ ਅੱਜ ਸਵੇਰੇ ਚੱਬੇਵਾਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ। 

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਕਾਂਗਰਸ ਨੂੰ ਤੀਜਾ ਝਟਕਾ ਲੱਗਿਆ ਹੈ। ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਛੱਡ ਦਿੱਤੀ ਹੈ। ਉਨ੍ਹਾਂ ਨੇ ਵਿਧਾਨ ਸਭਾ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਹੁਣ ਉਹ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ ਹਨ। ਕਾਂਗਰਸ ਦੀ ਟਿਕਟ 'ਤੇ ਦੋ ਵਾਰ ਵਿਧਾਇਕ ਚੁਣੇ ਗਏ ਡਾ: ਰਾਜ ਕੁਮਾਰ ਚੱਬੇਵਾਲ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਐਲਾਨਿਆ ਜਾ ਸਕਦਾ ਹੈ। 10 ਦਿਨ ਪਹਿਲਾਂ ਉਹ ‘ਆਪ’ ਸਰਕਾਰ ਖਿਲਾਫ਼  ਕਰਜ਼ੇ ਦੀ ਪੰਡ ਲੈ ਕੇ ਵਿਧਾਨ ਸਭਾ ਪੁੱਜੇ ਸਨ।  

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋਣ ਵਾਲੇ ਉਹ ਤੀਜੇ ਕਾਂਗਰਸੀ ਆਗੂ ਹਨ। ਇਸ ਤੋਂ ਪਹਿਲਾਂ ਗੁਰਪ੍ਰੀਤ ਜੀਪੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਕਾਂਗਰਸ ਛੱਡ ਚੁੱਕੇ ਹਨ। ਜੀ.ਪੀ ਨੂੰ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਹੈ।   

(For more Punjabi news apart from Raj Kumar Chabbewal Joins AAP News IN Punjabi, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement