ਮਾਣਹਾਨੀ ਮਾਮਲਾ : ਸੰਗਰੂਰ ਜ਼ਿਲ੍ਹਾ ਅਦਾਲਤ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਜਾਰੀ ਕੀਤਾ ਸੰਮਨ 

By : KOMALJEET

Published : May 15, 2023, 11:54 am IST
Updated : May 15, 2023, 11:54 am IST
SHARE ARTICLE
Sangrur court summons Congress chief Mallikarjun Kharge in defamation case
Sangrur court summons Congress chief Mallikarjun Kharge in defamation case

ਅਦਾਲਤ ਨੇ ਮੱਲਿਕਾਰਜੁਨ ਖੜਗੇ ਨੂੰ 10 ਜੁਲਾਈ ਨੂੰ ਕੀਤਾ ਤਲਬ

ਸੰਗਰੂਰ : ਜ਼ਿਲ੍ਹਾ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ 100 ਕਰੋੜ ਰੁਪਏ ਦੇ ਮਾਣਹਾਨੀ ਮਾਮਲੇ ਵਿਚ ਸੰਮਨ ਜਾਰੀ ਕੀਤਾ ਹੈ ।

ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ, ਸੰਗਰੂਰ ਦੇ ਹਿਤੇਸ਼ ਭਾਰਦਵਾਜ ਨੇ ਹਾਲ ਹੀ ਵਿਚ ਹੋਈਆਂ ਕਰਨਾਟਕ ਚੋਣਾਂ ਦੌਰਾਨ ਬਜਰੰਗ ਦਲ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਲਈ ਖੜਗੇ ਵਿਰਧ ਸਥਾਨਕ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਸਿਵਲ ਜੱਜ (ਸੀਨੀਅਰ ਡਿਵੀਜ਼ਨ) ਰਮਨਦੀਪ ਕੌਰ ਦੀ ਅਦਾਲਤ ਨੇ ਖੜਗੇ ਨੂੰ 10 ਜੁਲਾਈ ਨੂੰ ਤਲਬ ਕੀਤਾ ਹੈ।

ਇਹ ਵੀ ਪੜ੍ਹੋ: ਮੁਕਤਸਰ 'ਚ HIV ਦੇ ਮਾਮਲਿਆਂ 'ਚ ਇਜ਼ਾਫ਼ਾ, ਸਿਹਤ ਵਿਭਾਗ ਲਈ ਖ਼ਤਰੇ ਦੀ ਘੰਟੀ

ਹਿਤੇਸ਼ ਨੇ ਦਾਅਵਾ ਕੀਤਾ ਕਿ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਦੇਸ਼ ਵਿਰੋਧੀ ਸੰਗਠਨਾਂ ਨਾਲ ਕੀਤੀ ਅਤੇ ਕਰਨਾਟਕ 'ਚ ਸੱਤਾ 'ਚ ਆਉਣ ਤੋਂ ਬਾਅਦ ਬਜਰੰਗ ਦਲ 'ਤੇ ਪਾਬੰਦੀ ਲਗਾਉਣ ਦਾ ਵਾਅਦਾ ਵੀ ਕੀਤਾ।

ਭਾਰਦਵਾਜ ਨੇ ਇਸ ਬਾਰੇ ਗੱਲ ਕਰਦਿਆਂ ਦਸਿਆ, “ਜਦੋਂ ਮੈਨੂੰ ਪਤਾ ਲੱਗਾ ਕਿ ਮੈਨੀਫੈਸਟੋ ਦੇ ਪੰਨਾ ਨੰਬਰ 10 'ਤੇ, ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਰਾਸ਼ਟਰ ਵਿਰੋਧੀ ਸੰਗਠਨਾਂ ਨਾਲ ਕੀਤੀ ਹੈ ਅਤੇ ਇਹ ਵੀ ਵਾਅਦਾ ਕੀਤਾ ਹੈ ਕਿ ਜੇਕਰ ਉਹ ਚੋਣ ਜਿੱਤਦੇ ਹਨ ਤਾਂ ਇਸ 'ਤੇ ਪਾਬੰਦੀ ਲਗਾਈ ਜਾਵੇਗੀ ਤਾਂ ਮੈਂ ਵੀਰਵਾਰ ਨੂੰ ਅਦਾਲਤ ਵਿਚ ਗਿਆ ਅਤੇ ਇਸ ਸਬੰਧੀ ਕੇਸ ਦਾਇਰ ਕੀਤਾ।''

ਇਸ ਮਾਮਲੇ ਵਿਚ ਨੋਟਿਸ ਲੈਂਦਿਆਂ ਅਦਾਲਤ ਨੇ ਮੱਲਿਕਾਰਜੁਨ ਖੜਗੇ ਸੰਮਨ ਜਾਰੀ ਕਰਦਿਆਂ 10 ਜੁਲਾਈ ਨੂੰ ਤਲਬ ਕੀਤਾ ਹੈ।

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement