ਮਹਾਨ ਆਗੂਆਂ ਨੂੰ ਝੂਠ ਦੇ ਆਧਾਰ 'ਤੇ ਕਟਹਿਰੇ 'ਚ ਖੜ੍ਹਾ ਕਰਨ ਦੀ ਹਰ ਕੋਸ਼ਿਸ਼ ਦਾ ਵਿਰੋਧ ਕਰਾਂਗੇ- ਸੋਨੀਆ ਗਾਂਧੀ
Published : Aug 15, 2022, 4:43 pm IST
Updated : Aug 15, 2022, 4:43 pm IST
SHARE ARTICLE
Sonia Gandhi
Sonia Gandhi

ਭਾਰਤ ਨੇ ਆਪਣੇ ਦੂਰਅੰਦੇਸ਼ੀ ਨੇਤਾਵਾਂ ਦੀ ਅਗਵਾਈ ਵਿਚ ਇਕ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਣਾਲੀ ਦੀ ਸਥਾਪਨਾ ਕੀਤੀ।

 

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਭਾਰਤ ਨੇ ਪਿਛਲੇ 75 ਸਾਲਾਂ 'ਚ ਵਿਗਿਆਨ, ਸਿੱਖਿਆ, ਸਿਹਤ ਅਤੇ ਸੂਚਨਾ ਤਕਨਾਲੋਜੀ ਸਮੇਤ ਸਾਰੇ ਖੇਤਰਾਂ 'ਚ ਸਖਤ ਮਿਹਨਤ ਦੇ ਬਲ 'ਤੇ ਅੰਤਰਰਾਸ਼ਟਰੀ ਖੇਤਰ 'ਚ ਆਪਣੀ ਅਮਿੱਟ ਛਾਪ ਛੱਡੀ ਹੈ। ਭਾਰਤ ਨੇ ਲੋਕਤੰਤਰ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਮਜ਼ਬੂਤ ​​ਕਰਦੇ ਹੋਏ ਆਪਣੇ ਦੂਰਅੰਦੇਸ਼ੀ ਨੇਤਾਵਾਂ ਦੀ ਅਗਵਾਈ ਵਿਚ ਇਕ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਣਾਲੀ ਦੀ ਸਥਾਪਨਾ ਕੀਤੀ।

Sonia GandhiSonia Gandhi

ਇਸ ਦੇ ਨਾਲ ਹੀ ਭਾਰਤ ਨੇ ਇਕ ਮੋਹਰੀ ਦੇਸ਼ ਵਜੋਂ ਆਪਣੀ ਮਾਣਮੱਤੀ ਪਛਾਣ ਬਣਾਈ ਹੈ ਜੋ ਭਾਸ਼ਾ-ਧਰਮ-ਸੰਪਰਦਾ ਦੀ ਬਹੁਲਤਾਵਾਦੀ ਪਰਖ 'ਤੇ ਹਮੇਸ਼ਾ ਖਰਾ ਉਤਰਿਆ ਹੈ। ਉਹਨਾਂ ਅੱਗੇ ਕਿਹਾ ਕਿ ਅਸੀਂ ਪਿਛਲੇ 75 ਸਾਲਾਂ ਵਿਚ ਬਹੁਤ ਸਾਰੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ਪਰ ਅੱਜ ਦੀ ਆਪ-ਹੁਦਰੀ ਸਰਕਾਰ ਸਾਡੇ ਆਜ਼ਾਦੀ ਘੁਲਾਟੀਆਂ ਦੀਆਂ ਮਹਾਨ ਕੁਰਬਾਨੀਆਂ ਅਤੇ ਦੇਸ਼ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਮਾਮੂਲੀ ਦੱਸਣ 'ਤੇ ਤੁਰੀ ਹੋਈ ਹੈ, ਜਿਸ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

sonia GandhiSonia Gandhi

ਉਹਨਾਂ ਕਿਹਾ ਭਾਰਤੀ ਰਾਸ਼ਟਰੀ ਕਾਂਗਰਸ ਸਿਆਸੀ ਫਾਇਦੇ ਲਈ ਇਤਿਹਾਸਕ ਤੱਥਾਂ 'ਤੇ ਕਿਸੇ ਵੀ ਤਰ੍ਹਾਂ ਦੀ ਗਲਤ ਬਿਆਨੀ ਅਤੇ ਗਾਂਧੀ-ਨਹਿਰੂ-ਪਟੇਲ-ਆਜ਼ਾਦ ਜੀ ਵਰਗੇ ਮਹਾਨ ਰਾਸ਼ਟਰੀ ਨੇਤਾਵਾਂ ਨੂੰ ਝੂਠ ਦੇ ਆਧਾਰ 'ਤੇ ਕਟਹਿਰੇ 'ਚ ਖੜ੍ਹਾ ਕਰਨ ਦੀ ਹਰ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰੇਗੀ। ਮੈਂ ਇਕ ਵਾਰ ਫਿਰ ਸਾਰੇ ਦੇਸ਼ ਵਾਸੀਆਂ ਨੂੰ ਭਾਰਤ ਦੇ ਸੁਤੰਤਰਤਾ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੰਦੀ ਹਾਂ ਅਤੇ ਭਾਰਤ ਦੇ ਉੱਜਵਲ ਲੋਕਤੰਤਰੀ ਭਵਿੱਖ ਦੀ ਕਾਮਨਾ ਕਰਦੀ ਹਾਂ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement