ਇਕ ਪਾਸੇ ਭਗਵੰਤ ਮਾਨ ਇਕੱਲੇ, ਉਨ੍ਹਾਂ ਨੂੰ ਰੋਕਣ ਲਈ ਅਕਾਲੀ, ਕਾਂਗਰਸ, ਭਾਜਪਾ ਤੇ ਰਾਜਪਾਲ ਦਾ ਗਠਜੋੜ : 'ਆਪ'
Published : Feb 16, 2023, 4:51 pm IST
Updated : Feb 16, 2023, 4:51 pm IST
SHARE ARTICLE
Aam Aadmi Party Press Conference
Aam Aadmi Party Press Conference

ਲੋਕ ਭਲਾਈ ਦੇ ਨਾਲ-ਨਾਲ ਮਾਨ ਸਰਕਾਰ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਲੁੱਟ ਦਾ ਵੀ ਕਰ ਰਹੀ ਪਰਦਾਫਾਸ਼: ਕੰਗ

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਾਂਗਰਸ ਅਤੇ ਅਕਾਲੀ ਆਗੂਆਂ ਵੱਲੋਂ ਕੀਤੇ ਸ਼ਬਦੀ ਹਮਲਿਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਅਸਲ ਵਿਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ, ਤਿੰਨੋਂ ਮਿਲ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : ‘ਦੋਸਤ’ ਨੂੰ ਦੂਜਾ ਸਭ ਤੋਂ ਅਮੀਰ ਬਣਾਉਣ ਵਾਲਾ ‘ਜਾਦੂ’ ਛੋਟੇ ਕਾਰੋਬਾਰਾਂ ’ਤੇ ਕਿਉਂ ਨਹੀਂ ਚਲਾਇਆ? : ਰਾਹੁਲ ਗਾਂਧੀ 

ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨਾਂ ਸਿਰਫ ਆਏ ਦਿਨ ਲੋਕ ਭਲਾਈ ਦੇ ਕੰਮ ਕਰ ਰਹੀ ਹੈ ਸਗੋਂ ਉਹ ਇਨ੍ਹਾਂ ਰਵਾਇਤੀ ਪਾਰਟੀਆਂ ਵੱਲੋਂ ਦਹਾਕਿਆਂ ਤੱਕ ਕੀਤੀ ਆਮ ਲੋਕਾਂ ਦੀ ਲੁੱਟ ਖਸੁੱਟ ਤੋਂ ਪਰਦਾ ਵੀ ਹਟਾ ਰਹੀ ਹੈ। ਇਸੇ ਕਰਕੇ ਬੁਖਲਾਹਟ ਵਿੱਚ ਇੱਕ ਤੋਂ ਬਾਅਦ ਇੱਕ ਅਜਿਹਾ ਬਿਆਨ ਜਾਂ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਮਾਨ ਸਰਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕ੍ਰਿਕੇਟਰ ਪ੍ਰਿਥਵੀ ਸ਼ਾਅ ਨੇ ਸੈਲਫੀ ਤੋਂ ਕੀਤਾ ਇਨਕਾਰ, ਨੌਜਵਾਨਾਂ ਨੇ ਕਾਰ 'ਤੇ ਕੀਤਾ ਹਮਲਾ, ਮਾਮਲਾ ਦਰਜ 

ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਮਾਮਲੇ 'ਚ ਕੰਗ ਨੇ ਵਿਰੋਧੀ ਧਿਰਾਂ 'ਤੇ ਤੰਜ਼ ਕੱਸਦਿਆਂ ਕਿਹਾ ਕਿ ਬਿਕਰਮ ਮਜੀਠੀਆ ਅਤੇ ਪ੍ਰਤਾਪ ਬਾਜਵਾ ਦੇ ਬਿਆਨ ਹਾਸੋਹੀਣੇ ਹਨ। ਪਹਿਲੀ ਵਾਰ ਸੁਣਿਆ ਕੋਈ ਆਪਣੀ ਫੈਕਟਰੀ ਬੰਦ ਕਰਵਾਉਣ ਲਈ ਪੈਸੇ ਦੇ ਰਿਹਾ ਹੈ। ਪਰ ਇਸ ਤੋਂ ਸਾਫ਼ ਹੈ ਕਿ ਫੈਕਟਰੀ ਚਾਲੂ ਰੱਖਣ ਲਈ ਪੈਸੇ ਕੌਣ ਖਾਂਦਾ ਰਿਹਾ ਹੈ।

ਇਹ ਵੀ ਪੜ੍ਹੋ : ਹੁਣ UK ਜਾਣ ਲਈ ਗੈਪ ਅਤੇ IELTS ਦਾ ਅੜਿੱਕਾ ਖਤਮ, ਗਰੰਟਿਡ ਵੀਜ਼ਾ ਤੇ ਫੀਸ ਬਾਅਦ ਵਿਚ 

ਉਨ੍ਹਾਂ ਕਿਹਾ ਕਿ ਸੱਚ ਤਾਂ ਇਹ ਹੈ ਕਿ ਇਹ ਸਾਰੇ ਲੋਕ ਭਗਵੰਤ ਮਾਨ ਤੋਂ ਡਰੇ ਹੋਏ ਹਨ, ਇੱਕ ਪਾਸੇ ਇਕੱਲੇ ਭਗਵੰਤ ਮਾਨ ਹਨ ਅਤੇ ਦੂਜੇ ਪਾਸੇ ਇਨ੍ਹਾਂ ਦਾ ਨਾਪਾਕ ਗੱਠਜੋੜ ਜਿਹੜਾ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪੰਜਾਬ ਪੱਖੀ ਕੰਮਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਪੰਜਾਬ ਦੇ ਲੋਕ ਸਭ ਦੇਖ ਅਤੇ ਸਮਝ ਰਹੇ ਹਨ। ਲੋਕ ਪੱਖੀ ਫੈਸਲਿਆਂ ਅਤੇ ਕੰਮਾਂ ਦੀ ਪ੍ਰਤੀਬੱਧਤਾ ਦੁਹਰਾਉਂਦਿਆਂ ਕੰਗ ਨੇ ਕਿਹਾ ਕਿ ਇਨ੍ਹਾਂ ਦੇ ਨਾਪਾਕ ਗੱਠਜੋੜ ਅਤੇ ਪੰਜਾਬ ਵਿਰੋਧੀ ਬਿਆਨਾਂ ਦੇ ਬਾਵਜੂਦ ਮਾਨ ਸਰਕਾਰ ਆਪਣੇ ਲੋਕ ਹਿੱਤ ਦੇ ਕੰਮ ਜਾਰੀ ਰੱਖੇਗੀ ਅਤੇ ਕਿਸੇ ਨੂੰ ਪੰਜਾਬ ਜਾਂ ਪੰਜਾਬ ਦਾ ਸਰਮਾਇਆ ਲੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement