Lok Sabha Elections: ਹੇਮਾ ਮਾਲਿਨੀ ਬਾਰੇ ਟਿਪਣੀ ਨੂੰ ਲੈ ਕੇ ਰਣਦੀਪ ਸੁਰਜੇਵਾਲਾ ’ਤੇ 48 ਘੰਟਿਆਂ ਲਈ ਚੋਣ ਪ੍ਰਚਾਰ ਕਰਨ ’ਤੇ ਪਾਬੰਦੀ
Published : Apr 16, 2024, 9:11 pm IST
Updated : Apr 16, 2024, 9:11 pm IST
SHARE ARTICLE
EC bans Congress' Randeep Surjewala from campaigning for 48 hours
EC bans Congress' Randeep Surjewala from campaigning for 48 hours

ਇਹ ਪਹਿਲਾ ਮੌਕਾ ਹੈ ਜਦੋਂ ਚੋਣ ਕਮਿਸ਼ਨ ਨੇ ਇਸ ਲੋਕ ਸਭਾ ਚੋਣਾਂ ’ਚ ਕਿਸੇ ਸਿਆਸਤਦਾਨ ਦੇ ਚੋਣ ਪ੍ਰਚਾਰ ’ਤੇ ਪਾਬੰਦੀ ਲਗਾਈ ਹੈ।

Lok Sabha Elections: ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ’ਤੇ ਭਾਜਪਾ ਸੰਸਦ ਮੈਂਬਰ ਹੇਮਾ ਮਾਲਿਨੀ ਵਿਰੁਧ ਕਥਿਤ ਅਪਮਾਨਜਨਕ ਟਿਪਣੀ ਕਰਨ ਦੇ ਦੋਸ਼ ’ਚ 48 ਘੰਟਿਆਂ ਲਈ ਚੋਣ ਪ੍ਰਚਾਰ ਕਰਨ ’ਤੇ ਪਾਬੰਦੀ ਲਗਾ ਦਿਤੀ ਹੈ।

ਇਹ ਪਹਿਲਾ ਮੌਕਾ ਹੈ ਜਦੋਂ ਚੋਣ ਕਮਿਸ਼ਨ ਨੇ ਇਸ ਲੋਕ ਸਭਾ ਚੋਣਾਂ ’ਚ ਕਿਸੇ ਸਿਆਸਤਦਾਨ ਦੇ ਚੋਣ ਪ੍ਰਚਾਰ ’ਤੇ ਪਾਬੰਦੀ ਲਗਾਈ ਹੈ। ਚੋਣ ਕਮਿਸ਼ਨ ਨੇ ਪਿਛਲੇ ਮੰਗਲਵਾਰ ਨੂੰ ਹੇਮਾ ਮਾਲਿਨੀ ਵਿਰੁਧ ਕਥਿਤ ਤੌਰ ’ਤੇ ‘ਅਸ਼ੋਭਨੀਕ, ਅਸੱਭਿਅ ਅਤੇ ਅਭੱਦਰ’ ਟਿਪਣੀਆਂ ਲਈ ਸੁਰਜੇਵਾਲਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਕਮਿਸ਼ਨ ਨੇ ਕਿਹਾ ਕਿ ਉਸ ਨੇ ਸੁਰਜੇਵਾਲਾ ਦੇ ਜਵਾਬ ’ਚ ਦਿਤੀ ਗਈ ਸਮੱਗਰੀ ਅਤੇ ਟਿਪਣੀਆਂ ਨੂੰ ਧਿਆਨ ਨਾਲ ਵੇਖਿਆ ਹੈ।

ਕਮਿਸ਼ਨ ਨੇ ਕਿਹਾ, ‘‘ਚੋਣ ਕਮਿਸ਼ਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਜੁੜੇ ਮਾਮਲੇ ’ਚ ਉਨ੍ਹਾਂ ਨੂੰ ਜਾਰੀ ਕੀਤੇ ਗਏ ਕਿਸੇ ਵੀ ਹੁਕਮ/ਨੋਟਿਸ ’ਤੇ ਪੱਖਪਾਤ ਕੀਤੇ ਬਿਨਾਂ ਹਰਿਆਣਾ ’ਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਵਲੋਂ ਦਿਤੇ ਗਏ ਵਿਵਾਦਪੂਰਨ ਬਿਆਨ ਦੀ ਸਖ਼ਤ ਨਿੰਦਾ ਕਰਦਾ ਹੈ ਅਤੇ ਰਣਦੀਪ ਸੁਰਜੇਵਾਲਾ ਨੂੰ ਦੁਰਵਿਵਹਾਰ ਲਈ ਫਟਕਾਰ ਲਗਾਉਂਦਾ ਹੈ।’’

ਇਸ ਵਿਚ ਕਿਹਾ ਗਿਆ ਹੈ ਕਿ ਕਮਿਸ਼ਨ ਸੰਵਿਧਾਨ ਦੀ ਧਾਰਾ 324 ਅਤੇ ਇਸ ਸਬੰਧ ਵਿਚ ਹੋਰ ਸਾਰੀਆਂ ਸਮਰੱਥ ਸ਼ਕਤੀਆਂ ਦੇ ਤਹਿਤ ਸੁਰਜੇਵਾਲਾ ਨੂੰ ਮੌਜੂਦਾ ਚੋਣਾਂ ਦੇ ਸਬੰਧ ਵਿਚ 16 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ 48 ਘੰਟਿਆਂ ਲਈ ਮੀਡੀਆ (ਇਲੈਕਟ੍ਰਾਨਿਕ, ਪ੍ਰਿੰਟ, ਸੋਸ਼ਲ ਮੀਡੀਆ) ਆਦਿ ਵਿਚ ਜਨਤਕ ਭਾਸ਼ਣ ਦੇਣ ਤੋਂ ਰੋਕਦਾ ਹੈ।

(For more Punjabi news apart from EC bans Congress' Randeep Surjewala from campaigning for 48 hours, stay tuned to Rozana Spokesman

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement