Punjab News: ਰਵਨੀਤ ਬਿੱਟੂ ਦੀ CM ਪੰਜਾਬ ਨੂੰ ਚੁਣੌਤੀ, ‘4 ਜੂਨ ਤੋਂ ਬਾਅਦ ਰੋਜ਼ਾਨਾ CM ਹਾਊਸ ਦਾ ਹੋਵੇਗਾ ਘਿਰਾਓ’
Published : May 16, 2024, 7:28 am IST
Updated : May 16, 2024, 7:28 am IST
SHARE ARTICLE
Ravneet Bittu's challenge to CM Punjab
Ravneet Bittu's challenge to CM Punjab

ਭਾਜਪਾ ਉਮੀਦਵਾਰ ਬਿੱਟੂ ਨੇ ਕਿਹਾ ਕਿ ਸੀਐਮ ਨੇ ਲੋਕਾਂ ਨਾਲ ਧੋਖਾ ਕੀਤਾ ਹੈ

Punjab News: ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿਤੀ ਹੈ। ਉਨ੍ਹਾਂ ਕਿਹਾ ਕਿ 4 ਜੂਨ ਤੋਂ ਬਾਅਦ ਉਹ ਰੋਜ਼ਾਨਾ ਮੁੱਖ ਮੰਤਰੀ ਰਿਹਾਇਸ਼ ਜਾਣਗੇ ਅਤੇ ਮੁੱਖ ਮੰਤਰੀ ਦਾ ਘਿਰਾਓ ਕਰਨਗੇ।

ਭਾਜਪਾ ਉਮੀਦਵਾਰ ਬਿੱਟੂ ਨੇ ਕਿਹਾ ਕਿ ਸੀਐਮ ਨੇ ਲੋਕਾਂ ਨਾਲ ਧੋਖਾ ਕੀਤਾ ਹੈ, ਜਿਸ ਦਾ ਜਵਾਬ ਪੰਜਾਬ ਦੇ ਲੋਕ 1 ਜੂਨ ਨੂੰ ਦੇਣਗੇ। ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਕਿਹਾ ਕਿ 4 ਜੂਨ ਤੋਂ ਬਾਅਦ ਉਹ ਹਰ ਰੋਜ਼ ਮੁੱਖ ਮੰਤਰੀ ਨੂੰ ਮਿਲਣ ਸੀਐਮ ਹਾਊਸ ਜਾਣਗੇ ਅਤੇ ਲੋਕਾਂ ਦੇ ਸਾਹਮਣੇ ਉਨ੍ਹਾਂ ਦਾ ਅਤੇ ਉਨ੍ਹਾਂ ਦੀ ਪਾਰਟੀ ਦਾ ਚਿਹਰਾ ਬੇਨਕਾਬ ਕਰਨਗੇ, ਇਸ ਲਈ ਚਾਹੇ ਮੁੱਖ ਮੰਤਰੀ ਉਨ੍ਹਾਂ ਪਿੱਛੇ ਪੁਲਿਸ ਜਾਂ ਵਿਜੀਲੈਂਸ ਲਗਾ ਦੇਣ।

ਉਨ੍ਹਾਂ ਕਿਹਾ ਕਿ ਉਹ ਬੇਅੰਤ ਸਿੰਘ ਦੇ ਪੋਤੇ ਹਨ ਅਤੇ ਕਿਸੇ ਤੋਂ ਡਰਨ ਵਾਲੇ ਨਹੀਂ। ਬਿੱਟੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਮੁੱਖ ਮੰਤਰੀ ਦੀਆਂ ਗੱਲਾਂ ਵਿਚ ਨਹੀਂ ਆਉਣਗੇ। ਰਵਨੀਤ ਬਿੱਟੂ ਨੇ ਕਿਹਾ ਕਿ 4 ਜੂਨ ਤੋਂ ਬਾਅਦ ਉਹ ਮੁੱਖ ਮੰਤਰੀ ਦਾ ਬਾਹਰ ਨਿਕਲਣਾ ਮੁਸ਼ਕਲ ਕਰ ਦੇਣਗੇ।

(For more Punjabi news apart from Ravneet Bittu's challenge to CM Punjab, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement