ਮੱਧ ਪ੍ਰਦੇਸ਼ ਕਾਂਗਰਸ ’ਚ ਵੱਡਾ ਫੇਰਬਦਲ, ਕਮਲਨਾਥ ਦੀ ਥਾਂ ਜੀਤੂ ਪਟਵਾਰੀ ਬਣੇ ਨਵੇਂ ਪ੍ਰਧਾਨ
Published : Dec 16, 2023, 9:29 pm IST
Updated : Dec 16, 2023, 9:29 pm IST
SHARE ARTICLE
Madhya Pradesh Congress Jitu Patwari became the new president in place of Kamal Nath
Madhya Pradesh Congress Jitu Patwari became the new president in place of Kamal Nath

ਉਮੰਗ ਸਿੰਘਰ ਬਣੇ ਵਿਧਾਨ ਸਭਾ ’ਚ ਵਿਧਾਇਕ ਦਲ ਦੇ ਨੇਤਾ

ਨਵੀਂ ਦਿੱਲੀ : ਕਾਂਗਰਸ ਨੇ ਹਾਲ ਹੀ ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਹਾਰ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕਮਲਨਾਥ ਦੀ ਥਾਂ ਸਾਬਕਾ ਮੰਤਰੀ ਜੀਤੂ ਪਟਵਾਰੀ ਨੂੰ ਸੂਬਾ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਬਿਆਨ ਅਨੁਸਾਰ ਸਾਬਕਾ ਮੰਤਰੀ ਉਮੰਗ ਸਿੰਘਰ ਨੂੰ ਮੱਧ ਪ੍ਰਦੇਸ਼ ’ਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਅਤੇ ਹੇਮੰਤ ਕਟਾਰੇ ਨੂੰ ਉਪ ਨੇਤਾ ਨਿਯੁਕਤ ਕੀਤਾ ਗਿਆ ਹੈ। 

ਦੂਜੇ ਪਾਸੇ ਛੱਤੀਸਗੜ੍ਹ ’ਚ ਵੀ ਕਾਂਗਰਸ ਨੇ ਚਰਨ ਦਾਸ ਮਹੰਤ ਨੂੰ ਵਿਧਾਇਕ ਦਲ ਨਿਯੁਕਤ ਕੀਤਾ ਹੈ। ਉਹ ਪਿਛਲੀ ਵਿਧਾਨ ਸਭਾ ’ਚ ਵਿਧਾਨ ਸਭਾ ਦੇ ਸਪੀਕਰ ਸਨ। ਵੇਣੂਗੋਪਾਲ ਮੁਤਾਬਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਛੱਤੀਸਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀਪਕ ਬੈਜ ਨੂੰ ਅਹੁਦੇ ’ਤੇ ਬਣੇ ਰਹਿਣ ਦੇ ਮਤੇ ਨੂੰ ਮਨਜ਼ੂਰੀ ਦੇ ਦਿਤੀ ਹੈ। ਇਨ੍ਹਾਂ ਦੋਹਾਂ ਸੂਬਿਆਂ ’ਚ ਹਾਲ ਹੀ ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement