ਨਵਜੋਤ ਸਿੱਧੂ ਨੂੰ ਕੈਪਟਨ ਸਰਕਾਰ ਦੇ ਸਕਦੀ ਹੈ ਇਹ ਵੱਡਾ ਅਹੁਦਾ!
Published : Jun 18, 2019, 4:04 pm IST
Updated : Jun 18, 2019, 4:04 pm IST
SHARE ARTICLE
 Captain Amrinder Singh and Navjot Sidhu
Captain Amrinder Singh and Navjot Sidhu

ਵਿਭਾਗ ਬਦਲੇ ਜਾਣ ਤੋਂ ਨਾਰਾਜ਼ ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ...

ਚੰਡੀਗੜ੍ਹ: ਵਿਭਾਗ ਬਦਲੇ ਜਾਣ ਤੋਂ ਨਾਰਾਜ਼ ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਹਾਈਕਮਾਂਡ ਰਾਸ਼ਟਰੀ ਮੁੱਖ ਸੈਕਟਰੀ ਵਰਗੀ ਵੱਡੀ ਜ਼ਿੰਮੇਵਾਰੀ ਸੌਂਪਣ ਦੀ ਤਿਆਰੀ ਵਿਚ ਹੈ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੀ ਨਾਰਾਜਗੀ ਨੂੰ ਦੂਰ ਕਰਨ ਦੇ ਲਈ ਦਿੱਲੀ ਵਿਚ ਹੋਈ ਬੈਠਕ ਤੋਂ ਬਾਅਦ ਮੰਗਲਵਾਰ ਨੂੰ ਸਿੱਧੂ ਬਿਜਲੀ ਵਿਭਾਗ ਦਾ ਕੰਮ-ਕਾਜ ਸੰਭਾਲ ਸਕਦੇ ਹਨ।

Captain with Sidhu Captain with Sidhu

ਦੂਜੇ ਪਾਸੇ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਕਿਸੇ ਵੀ ਸਰਕਾਰੀ ਸਮਾਗਮ ਵਿਚ ਹਿੱਸਾ ਨਹੀਂ ਲਿਆ।

ਕਿਸੇ ਨੂੰ ਨਾਰਾਜ ਨਹੀਂ ਕਰਨਾ ਚਾਹੀਦਾ ਹਾਈਕਮਾਂਡ

ਸਿੱਧੂ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਵਿਚੋਂ ਇਕ ਹਨ। ਅਜਿਹੇ ‘ਚ ਪਾਰਟੀ ਨਹੀਂ ਚਾਹੁੰਦੀ ਕਿ ਸਿੱਧੂ ਪਾਰਟੀ ਤੋਂ ਕਿਨਾਰਾ ਕਰਨ। ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪਾਰਟੀ ਨਾਰਾਜ਼ ਨਹੀਂ ਕਰਨਾ ਚਾਹੁੰਦੀ। ਇਸੇ ਨੂੰ ਲੈ ਕੇ ਪਾਰਟੀ ਹਾਈਕਮਾਂਡ ਸਿੱਧੂ ਨੂੰ ਰਾਸ਼ਟਰੀ ਕਾਰਜਕਾਰਨੀ ‘ਚ ਥਾਂ ਦੇਣ ਦੀ ਤਿਆਰੀ ਕਰ ਰਹੀ ਹੈ।

12 ਦਿਨ ਤੋਂ ਰੁਕੇ ਹਨ ਵਿਭਾਗ ਦੇ ਕੰਮ

ਪਿਛਲੇ 12 ਦਿਨਾਂ ਤੋਂ ਬਿਜਲੀ ਵਿਭਾਗ ‘ਚ ਮੰਤਰੀ ਵੱਲੋਂ ਅਹੁਦਾ ਨਾ ਸੰਭਾਲੇ ਜਾਣ ਦੇ ਕਾਰਨ ਵਿਵਸਥਾ ਵਿਗੜ ਗਈ ਹੈ। ਵੱਖ-ਵੱਖ ਥਰਮਲ ਪਲਾਟਾਂ ‘ਚ ਕੋਇਲੇ ਦੇ ਆਰਡਰ ਸਪਲਾਈ ‘ਤੇ ਪ੍ਰਭਾਵ ਪੈ ਰਿਹਾ ਹੈ। ਉਥੇ ਬਿਜਲੀ ਕੱਟ ਤੋਂ ਘਰੇਲੂ ਜਨਤਾ ਪ੍ਰੇਸ਼ਾਨ ਹੈ। ਲੁਧਿਆਣਾ, ਜਲੰਧਰ, ਮੋਹਾਲੀ, ‘ਚ ਇੰਡਸਟ੍ਰੀਸ ਦੀ ਬਿਜਲੀ ਵੀ ਪ੍ਰਭਾਵਿਤ ਹੋ ਰਹੀ ਹੈ। ਜਦਕਿ ਝੋਨਾ ਦੇ ਸੀਜਨ ਵਿਚ ਬਿਜਲੀ ਸਪਲਾਈ ਸਹੀ ਢੰਗ ਨਾਲ ਨਾ ਹੋਣ ਕਾਰਨ ਕਿਸਾਨ ਵੀ ਨਾਰਾਜ ਹਨ।   

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement