ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੀ ਜ਼ਮਾਨਤ; ਭਲਕੇ ਆਉਣਗੇ ਜੇਲ ਤੋਂ ਬਾਹਰ
Published : Oct 18, 2023, 9:21 pm IST
Updated : Oct 18, 2023, 9:21 pm IST
SHARE ARTICLE
Former Congress MLA Kulbir Singh Zira got bail
Former Congress MLA Kulbir Singh Zira got bail

ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦੇ ਲੱਗੇ ਸੀ ਇਲਜ਼ਾਮ


ਜ਼ੀਰਾ: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਜ਼ਮਾਨਤ ਦੇ ਹੁਕਮ ਭਲਕੇ ਆਉਣਗੇ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪ੍ਰਵਾਰਕ ਮੈਂਬਰਾਂ ਨੇ ਜ਼ੀਰਾ ਦੀ ਮਾਣਯੋਗ ਹਾਈ ਕੋਰਟ ਵਿਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ 'ਤੇ ਮਾਣਯੋਗ ਜੱਜ ਨੇ ਜ਼ਮਾਨਤ ਦੇਣ ਦੇ ਹੁਕਮ ਦਿਤੇ ਹਨ।

ਦੱਸ ਦੇਈਏ ਕਿ ਕੁੱਝ ਸਮਾਂ ਪਹਿਲਾਂ ਕੁਲਬੀਰ ਸਿੰਘ ਜ਼ੀਰਾ ਨੇ ਬੀ.ਡੀ.ਪੀ.ਓ. ਦਫ਼ਤਰ ਵਿਚ ਤਿੰਨ ਦਿਨ ਰਾਤ ਲਗਾਤਾਰ ਧਰਨਾ ਦਿਤਾ ਸੀ ਅਤੇ ਸਰਕਾਰੀ ਅਧਿਕਾਰੀਆਂ ਦੇ ਕਮਰਿਆਂ ਅੰਦਰ ਵੀ ਧਰਨਾ ਦਿੱਤਾ ਸੀ। ਜਿਸ ਤੋਂ ਬਾਅਦ ਪੰਚਾਇਤੀ ਅਫਸਰ ਦੀ ਸ਼ਿਕਾਇਤ 'ਤੇ ਕੁਲਬੀਰ ਸਿੰਘ ਜ਼ੀਰਾ ਵਿਰੁਧ ਥਾਣਾ ਸਿਟੀ ਜ਼ੀਰਾ ਵਿਖੇ 12 ਅਕਤੂਬਰ ਨੂੰ ਮਾਮਲਾ ਦਰਜ ਕੀਤਾ ਗਿਆ ਸੀ।

ਬੀਤੇ ਕੱਲ੍ਹ ਉਨ੍ਹਾਂ ਨੂੰ ਉਸੇ ਮਾਮਲੇ 'ਚ ਤੜਕੇ ਹੀ ਘਰੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਰੋਪੜ ਜੇਲ ਭੇਜਿਆ ਸੀ।
 

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement