Lok Sabha Elections: ਇੰਡੀਆ ਗੱਠਜੋੜ ਦੇ ਭਾਈਵਾਲਾਂ ਨਾਲ ਗੋਆ ਲੋਕ ਸਭਾ ਸੀਟ ਲਈ ਗੱਲਬਾਤ ਕਰ ਰਹੀ ਹੈ ‘ਆਪ’ : ਕੇਜਰੀਵਾਲ
Published : Jan 19, 2024, 9:30 pm IST
Updated : Jan 19, 2024, 9:30 pm IST
SHARE ARTICLE
AAP holding talks on Lok Sabha seat from Goa with INDIA bloc partners: Arvind Kejriwal
AAP holding talks on Lok Sabha seat from Goa with INDIA bloc partners: Arvind Kejriwal

ਕੇਜਰੀਵਾਲ ਨੇ ਇਹ ਨਹੀਂ ਦਸਿਆ ਕਿ ਉਨ੍ਹਾਂ ਦੀ ਪਾਰਟੀ ਦੋਹਾਂ ਵਿਚੋਂ ਕਿਸ ਸੀਟ ’ਤੇ ਚੋਣ ਲੜਨਾ ਚਾਹੁੰਦੀ ਹੈ।

Lok Sabha Elections: ਆਮ ਆਦਮੀ ਪਾਰਟੀ (ਆਪ) ਨੇ ਸ਼ੁਕਰਵਾਰ ਨੂੰ ਸੰਕੇਤ ਦਿਤਾ ਕਿ ਉਹ ਗੋਆ ਤੋਂ ਆਗਾਮੀ ਲੋਕ ਸਭਾ ਚੋਣਾਂ ਲੜਨ ਦੀ ਇੱਛਾ ਰਖਦੀ ਹੈ। ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਮੁੰਦਰੀ ਕੰਢੇ ਨਾਲ ਲਗਦੇ ਇਸ ਸੂਬੇ ’ਚ ਇਕ ਸੀਟ ਲਈ ਵਿਰੋਧੀ ਗੱਠਜੋੜ ‘ਇੰਡੀਆ’ ਦੇ ਭਾਈਵਾਲਾਂ ਨਾਲ ਗੱਲਬਾਤ ਕਰ ਰਹੀ ਹੈ। ਗੋਆ ’ਚ ਦੋ ਲੋਕ ਸਭਾ ਸੀਟਾਂ ਉੱਤਰੀ ਗੋਆ ਅਤੇ ਦਖਣੀ ਗੋਆ ਹਨ। ਹਾਲਾਂਕਿ ਕੇਜਰੀਵਾਲ ਨੇ ਇਹ ਨਹੀਂ ਦਸਿਆ ਕਿ ਉਨ੍ਹਾਂ ਦੀ ਪਾਰਟੀ ਦੋਹਾਂ ਵਿਚੋਂ ਕਿਸ ਸੀਟ ’ਤੇ ਚੋਣ ਲੜਨਾ ਚਾਹੁੰਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦਖਣੀ ਗੋਆ ਦੇ ਬੇਨੌਲਿਮ ਵਿਧਾਨ ਸਭਾ ਹਲਕੇ ’ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ, ‘‘ਆਮ ਆਦਮੀ ਪਾਰਟੀ ਭਾਰਤੀ ਕੌਮੀ ਲੋਕਤੰਤਰੀ ਗਠਜੋੜ (ਇੰਡੀਆ) ਗੱਠਜੋੜ ਦੇ ਹਿੱਸੇ ਵਜੋਂ ਗੋਆ ਸੀਟ ’ਤੇ ਚਰਚਾ ਕਰ ਰਹੀ ਹੈ। ਇਕ ਵਾਰ ਜਦੋਂ ਕੁੱਝ ਸੁਲਝ ਜਾਂਦਾ ਹੈ, ਤਾਂ ਅਸੀਂ ਤੁਹਾਡੇ ਕੋਲ ਵਾਪਸ ਆਵਾਂਗੇ। ਗੱਲਬਾਤ ਜੋ ਵੀ ਹੋਵੇ, ਪਰ ਲੋਕ ਸਭਾ ਚੋਣਾਂ ’ਚ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਨੂੰ ਵੋਟ ਜ਼ਰੂਰ ਦਿਉ।’’

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਮੈਂਬਰ ਸੰਦੀਪ ਪਾਠਕ, ‘ਆਪ’ ਦੀ ਗੋਆ ਇਕਾਈ ਦੇ ਪ੍ਰਧਾਨ ਅਮਿਤ ਪਾਲੇਕਰ, ਵਿਧਾਇਕ ਵੈਂਜੀ ਵੇਗਾਸ ਵੀ ਮੌਜੂਦ ਸਨ। ਕੇਜਰੀਵਾਲ ਨੇ ਅੱਗੇ ਕਿਹਾ ਕਿ ‘ਆਪ’ ਕੰਮ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੋਈ ਵੀ ਕੰਮ ਦੀ ਰਾਜਨੀਤੀ ਵਿਚ ਸ਼ਾਮਲ ਨਹੀਂ ਸੀ ਕਿਉਂਕਿ ਉਨ੍ਹਾਂ ਦਾ ਇਰਾਦਾ ਸਿਰਫ ਅਪਣੇ ਲਈ ਪੈਸਾ ਕਮਾਉਣਾ ਸੀ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ 550 ਮੁਹੱਲਾ ਕਲੀਨਿਕ ਸਫਲਤਾਪੂਰਵਕ ਚਲਾ ਰਹੀ ਹੈ।

(For more Punjabi news apart from AAP holding talks on Lok Sabha seat from Goa with INDIA bloc partners: Arvind Kejriwal, stay tuned to Rozana Spokesman)

Location: India, Goa

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement