'ਆਪ' ਦੀ ਨਵੀਂ ਕੈਬਨਿਟ ਨੂੰ ਲੈ ਕੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ 
Published : Mar 19, 2022, 4:11 pm IST
Updated : Mar 19, 2022, 4:11 pm IST
SHARE ARTICLE
Statement of MLA Amarinder Singh Raja Warring regarding the new cabinet of AAP
Statement of MLA Amarinder Singh Raja Warring regarding the new cabinet of AAP

''ਜਿਨ੍ਹਾਂ ਨੇ ਹਰ ਚੰਗੇ ਮਾੜੇ ਸਮੇਂ ਆਮ ਆਦਮੀ ਪਾਰਟੀ ਦਾ ਸਾਥ ਦਿਤਾ, ਉਨ੍ਹਾਂ ਨੂੰ ਵੀ ਕੀਤਾ ਜਾਵੇ ਕੈਬਨਿਟ ਵਿਚ ਸ਼ਾਮਲ''

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਮਾਨ ਮੰਤਰੀ ਮੰਡਲ  'ਚ ਉਹ ਵੱਡੇ ਚਿਹਰੇ ਸ਼ਾਮਲ ਨਹੀਂ ਹਨ ਜਿਨ੍ਹਾਂ ਦੇ ਨਾਂ ਚਰਚਾ 'ਚ ਸਨ।

ਇਸ ਦੇ ਚਲਦਿਆਂ ਹੀ ਕਾਂਗਰਸ ਦੇ ਗਿੱਦੜਬਾਹਾ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਇਕ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਚਾਹੇ ਮੰਤਰੀ ਮੰਡਲ ਬਣਾਉਣਾ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਪਰ ਮੈਨੂੰ ਲਗਦਾ ਕਿ ਇਹ ਚਿਹਰੇ ਵੀ ਮੰਤਰੀ ਮੰਡਲ ਵਿਚ ਹੋਣੇ ਚਾਹੀਦੇ ਸਨ।

photo photo

ਜਿਨ੍ਹਾਂ ਵਿਚ ਅਮਨ ਅਰੋੜਾ, ਬੀਬੀ ਬਲਜਿੰਦਰ ਕੌਰ, ਬੀਬੀ ਸਰਬਜੀਤ ਕੌਰ ਮਾਣੂਕ ਅਤੇ ਕੁਲਤਾਰ ਸਿੰਘ ਸੰਧਵਾਂ ਜੀ ਸ਼ਾਮਲ ਹਨ। ਰਾਜਾ ਵੜਿੰਗ ਨੇ ਕਿਹਾ ਕਿ ਇਹ ਉਹ ਲੋਕ ਹਨ ਜਿਨ੍ਹਾਂ ਨੇ ਹਰ ਚੰਗੇ ਮਾੜੇ ਸਮੇਂ ਆਮ ਆਦਮੀ ਪਾਰਟੀ ਦਾ ਸਾਥ ਦਿਤਾ ਹੈ। ਇਸ ਲਈ ਪਾਰਟੀ ਨੂੰ ਇਨ੍ਹਾਂ ਵਿਧਾਇਕਾਂ ਨੂੰ ਮੰਤਰੀ ਮੰਡਲ ਵਿਚ ਜਗ੍ਹਾ ਦੇਣੀ ਚਾਹੀਦੀ ਹੈ।

photo photo

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵਿਧਾਇਕ ਰਾਜਾ ਵੜਿੰਗ ਨੇ ਨਵੀਂ ਕੈਬਨਿਟ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ,'ਪੰਜਾਬ ਦੀ ਵਜ਼ਾਰਤ ਵਿਚ ਸਾਰੇ ਨਵੇਂ ਬਣੇ ਮੰਤਰੀਆਂ ਨੂੰ ਬਹੁਤ-ਬਹੁਤ ਵਧਾਈਆਂ।' ਹਾਲਾਂਕਿ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਮੇਰੀ ਕੋਈ ਨਾ ਕੋਈ ਕਮੀ ਹੋਵੇਗੀ ਜਿਸ ਕਾਰਨ ਮੈਨੂੰ ਜਗ੍ਹਾ ਨਹੀਂ ਮਿਲੀ। ਜੋ ਵੀ ਕਮੀ ਹੋਵੇਗੀ ਉਸ ਨੂੰ ਦੂਰ ਕਰ ਦਿੱਤਾ ਜਾਵੇਗਾ।

Cabinet MeetingCabinet Meeting

ਪਾਰਟੀ ਵੱਲੋਂ ਜਿੱਥੇ ਵੀ ਡਿਊਟੀ ਲਗਾਈ ਜਾਵੇਗੀ ਕੰਮ ਕਰਦਾ ਰਹਾਂਗਾ। ਇਸ ਤਰ੍ਹਾਂ ਹੀ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਗਲਬਾਤ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਜੋ ਵੀ ਫ਼ੈਸਲਾ ਹੋਵੇਗਾ, ਉਹ ਉਨ੍ਹਾਂ ਨੂੰ ਮਨਜ਼ੂਰ ਹੈ। ਮੈਂ ਸ਼ੁਰੂ ਤੋਂ ਹੀ ਪਾਰਟੀ ਦਾ ਪਾਲਣ ਕਰਦੀ ਆ ਰਹੀ ਹਾਂ ਤੇ ਭਵਿੱਖ ਵਿੱਚ ਵੀ ਇਸ ਨੂੰ ਮੰਨਦੀ ਰਹਾਂਗੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement