AAP ਸਰਕਾਰ ਦਾ ਪਹਿਲਾ ਮਹੀਨਾ ਲੋਕਾਂ ਲਈ ਰਿਹਾ ਨਿਰਾਸ਼ਾਜਨਕ, ਖੋਖਲੇ ਵਾਅਦਿਆਂ ਤੋਂ ਇਲਾਵਾ ਕੁਝ ਨਹੀਂ ਕੀਤਾ- ਤਰੁਣ ਚੁੱਘ
Published : Apr 19, 2022, 7:01 pm IST
Updated : Apr 19, 2022, 7:02 pm IST
SHARE ARTICLE
Tarun Chugh
Tarun Chugh

ਤਰੁਣ ਚੁੱਘ ਨੇ ਕਿਹਾ ਕਿ ਖੋਖਲੇ ਅਤੇ ਧੋਖੇ ਭਰੇ ਵਾਅਦੇ ਕਰਨ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੁਝ ਵੀ ਨਹੀਂ ਕੀਤਾ।

 

ਚੰਡੀਗੜ੍ਹ: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਵਿਚ ‘ਆਪ’ ਸਰਕਾਰ ਦਾ ਪਹਿਲਾ ਇਕ ਮਹੀਨਾ ਲੋਕਾਂ ਲਈ ਪੂਰੀ ਤਰ੍ਹਾਂ ਨਿਰਾਸ਼ਾਜਨਕ ਰਿਹਾ ਹੈ। ਤਰੁਣ ਚੁੱਘ ਨੇ ਕਿਹਾ ਕਿ ਖੋਖਲੇ ਅਤੇ ਧੋਖੇ ਭਰੇ ਵਾਅਦੇ ਕਰਨ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੁਝ ਵੀ ਨਹੀਂ ਕੀਤਾ।

Tarun ChughTarun Chugh

ਮੁਫ਼ਤ ਬਿਜਲੀ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਉਹਨਾਂ ਕਿਹਾ,  "300 ਯੂਨਿਟ ਮੁਫਤ ਬਿਜਲੀ ਦੇਣ ਦਾ ਸਰਕਾਰ ਦਾ ਐਲਾਨ ਸਮਾਜ ਨੂੰ ਵੰਡਣ ਵਾਲਾ ਹੈ, ਇਹ ਸਿਰਫ਼ ਇਕ ਮਜ਼ਾਕ ਹੈ। 'ਆਪ' ਸਰਕਾਰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ”।

Bhagwant mann Bhagwant mann

ਪੰਜਾਬ ਦੇ ਤਿੰਨ ਲੱਖ ਕਰੋੜ ਰੁਪਏ ਤੋਂ ਵੱਧ ਦੇ ਕਰਜ਼ੇ ਦੀ ਜਾਂਚ ਕਰਨ ਦੇ ਫੈਸਲੇ ’ਤੇ ਤੰਜ਼ ਕੱਸਦਿਆਂ ਭਾਜਪਾ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਰਥ ਸ਼ਾਸਤਰ ਦੇ ਬੁਨਿਆਦੀ ਸਬਕ ਸਿੱਖਣ ਦੀ ਲੋੜ ਹੈ।  ਉਹਨਾਂ ਨੂੰ ਲੱਗਦਾ ਹੈ ਕਿ ਕਿਸੇ ਨੇ ਪੂਰਾ ਪੈਸਾ ਜਮ੍ਹਾਂ ਕਰ ਲਿਆ ਹੈ। ਹੁਣ ਸਮਾਂ ਆ ਗਿਆ ਹੈ ਕਿ ਉਹ ਵਿੱਤੀ ਅਨੁਸ਼ਾਸਨ ਵਿਚ ਸਬਕ ਲੈਣ ਅਤੇ ਇਸ ਤਰ੍ਹਾਂ ਦੇ ਮਜ਼ਾਕੀਆ ਐਲਾਨ ਕਰਨ ਦੀ ਬਜਾਏ ਰਾਜ ਲਈ ਕੁਝ ਬਿਹਤਰ ਕੰਮ ਕਰਨ"।

Gurjeet Aujla in Amritsar shaming his voters : Tarun ChughTarun Chugh

ਉਹਨਾਂ ਕਿਹਾ ਕਿ ਸੂਬੇ ਵਿਚ ਕਣਕ ਦੀ ਖਰੀਦ ਨੇ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ। ਕਿਸਾਨਾਂ ਨੂੰ ਰਾਹਤ ਦੇਣ ਲਈ 'ਆਪ' ਸਰਕਾਰ ਦਾ ਇਹ ਪਹਿਲਾ ਇਮਤਿਹਾਨ ਸੀ ਪਰ ਸਰਕਾਰ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement