BJP ਦੀ Punjab Leadership ਨੇ Sri Darbar Sahib ਵਿਖੇ ਟੇਕਿਆ ਮੱਥਾ
Published : Jul 19, 2025, 1:34 pm IST
Updated : Jul 19, 2025, 1:34 pm IST
SHARE ARTICLE
BJP's Punjab Leadership Pays Obeisance at Sri Darbar Sahib
BJP's Punjab Leadership Pays Obeisance at Sri Darbar Sahib

ਅਸ਼ਵਨੀ ਸ਼ਰਮਾ ਨੇ ਧਮਕੀਆਂ ਦੇ ਮਾਮਲੇ 'ਚ ਪੰਜਾਬ ਸਰਕਾਰ ਦੀ ਢਿੱਲੀ ਕਾਰਵਾਈ 'ਤੇ ਚੁੱਕੇ ਸਵਾਲ 

BJP's Punjab Leadership Pays Obeisance at Sri Darbar Sahib Latest News in Punjabi ਭਾਜਪਾ ਦੀ ਪੰਜਾਬ ਲੀਡਰਸ਼ਿਪ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਪੰਜਾਬ ਵਿਚ ਅਮਨ-ਸ਼ਾਂਤੀ, ਭਾਈਚਾਰੇ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ। 

ਭਾਜਪਾ ਦੇ ਕਾਰਜਕਾਰੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅਪਣੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਇੱਥੇ ਕਿਸੇ ਨੇਤਾ ਜਾਂ ਪਾਰਟੀ ਦੇ ਰੂਪ ਵਿਚ ਨਹੀਂ, ਸਿਰਫ਼ ਨਾਨਕ ਨਾਮ ਲੇਵਾ ਸੰਗਤ ਵਜੋਂ ਆਏ ਹਾਂ ਤੇ ਗੁਰੂ ਘਰ ਵਿਚ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਾ ਕਾਇਮ ਰਹਿਣ ਦੀ ਅਰਦਾਸ ਕੀਤੀ ਗਈ। 

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਸੰਵੇਦਨਸ਼ੀਲ ਹੈ ਅਤੇ ਜਦੋਂ ਵੀ ਜ਼ਰੂਰਤ ਪਈ, ਕੇਂਦਰ ਨੇ ਤੁਰਤ ਕਾਰਵਾਈ ਕੀਤੀ। ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਗੁਰੂ ਘਰ ਨੂੰ ਮਿਲ ਰਹੀਆਂ ਧਮਕੀਆਂ ਨੂੰ ਭਗਵੰਤ ਮਾਨ ਸਰਕਾਰ ਨੇ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਤਿੰਨ ਦਿਨ ਬਾਅਦ ਜਾਗੀ ਅਤੇ ਫਿਰ ਕਾਰਵਾਈ ਦੀ ਗਤੀਵੀਧੀਆਂ ਸ਼ੁਰੂ ਕੀਤੀਆਂ, ਜਿਸ ਨਾਲ ਇਹ ਸਾਫ਼ ਹੈ ਕਿ ਸੂਬਾ ਸਰਕਾਰ ਮਦਹੋਸ਼ੀ ’ਚ ਹੈ। ਅਸ਼ਵਨੀ ਨੇ ਕਿਹਾ ਕਿ ਇਹ ਕੋਈ ਅਹੰਕਾਰ ਦਾ ਮਾਮਲਾ ਨਹੀਂ, ਸੂਬਾ ਸਰਕਾਰ ਨੂੰ ਚਾਹੀਦਾ ਕਿ ਕੇਂਦਰ ਨਾਲ ਮਿਲ ਕੇ ਗੁਰੂ ਘਰ ਦੀ ਸੁਰੱਖਿਆ ਸੁਨਿਸ਼ਚਿਤ ਕਰਨੀ ਚਾਹੀਦੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਦੇ ਗ੍ਰਹਿ ਮੰਤਰੀ ਦੇ ਸੁਨੇਹੇ ਤੋਂ ਬਾਅਦ ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਸਾਥੀਆਂ ਨਾਲ ਆ ਕੇ ਦਰਬਾਰ ਸਾਹਿਬ ਵਿਖੇ ਹਾਲਾਤ ਵੇਖੇ। ਉਨ੍ਹਾਂ ਆਖਿਆ ਕਿ ਪੰਜ ਦਿਨਾਂ ਵਿਚ ਜਦੋਂ ਧਮਕੀ ਦੀ ਘਟਨਾ ਵਾਪਰੀ, ਮੁੱਖ ਮੰਤਰੀ ਨੂੰ ਪਹਿਲੇ ਦਿਨ ਹੀ ਇੱਥੇ ਆ ਜਾਣਾ ਚਾਹੀਦਾ ਸੀ ਪਰੰਤੂ ਉਨ੍ਹਾਂ ਨੂੰ ਚਾਰ-ਪੰਜ ਦਿਨ ਲੱਗ ਗਏ।

ਦੂਜੇ ਪਾਸੇ ਤਰੁਣ ਚੁੱਘ ਨੇ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਸਿਰਫ਼ ਫ਼ਿਲਮੀ ਡਰਾਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੱਲ ਵੀ ਸਰਕਾਰ ਨੇ ਕਿਹਾ ਕਿ ਸੱਭ ਕੁੱਝ ਹੋ ਗਿਆ, ਫਿਰ ਵੀ ਅੱਜ ਧਮਕੀ ਮੇਲ ਆਈ। ਇਹ ਗੰਭੀਰ ਮਾਮਲਾ ਹੈ ਪਰ ਮੁੱਖ ਮੰਤਰੀ ਅਤੇ ਸਰਕਾਰ ਇਸ ਨੂੰ ਬਹੁਤ ਹਲਕੇ ਵਿਚ ਲੈ ਰਹੀ ਹੈ। ਚੁੱਘ ਨੇ ਕਿਹਾ ਕਿ ਇਹ ਅਹੰਕਾਰ ਨਹੀਂ ਚੱਲਣਾ ਚਾਹੀਦਾ। ਜਦੋਂ ਪੂਰੀ ਦੁਨੀਆਂ ਤੋਂ ਲੋਕ ਗੁਰੂ ਘਰ ਆ ਕੇ ਸਿਰ ਨਿਵਾਉਂਦੇ ਹਨ, ਤਾਂ ਇਸ ਸਬੰਧੀ ਆਈ ਧਮਕੀ ’ਤੇ ਸੂਬਾ ਸਰਕਾਰ ਨੂੰ ਕੇਂਦਰ ਨਾਲ ਮਿਲ ਕੇ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਨੂੰ ਸਹਾਇਤਾ ਦੀ ਲੋੜ ਹੋਵੇ ਤਾਂ ਕੇਂਦਰ ਸਰਕਾਰ ਸਦਾ ਉਨ੍ਹਾਂ ਨਾਲ ਖੜੀ ਹੈ।

(For more news apart from BJP's Punjab Leadership Pays Obeisance at Sri Darbar Sahib Latest News in Punjabi stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement